400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ 'ਚ ਲੋਕਾਂ ਨਾਲ ਸ਼ਾਮਲ ਹੋਏ ਮੁੱਖ ਮੰਤਰੀ
Published : May 1, 2021, 5:10 pm IST
Updated : May 1, 2021, 5:17 pm IST
SHARE ARTICLE
Captain Amarinder Singh
Captain Amarinder Singh

''ਪ੍ਰਕਾਸ਼ ਦਿਹਾੜੇ ਨੂੰ ਧੂਮ-ਧਾਮ ਨਾਲ ਮਨਾਉਣ ਲਈ ਕੀਤੇ ਗਏ ਸਨ ਪੁਖਤਾ ਪ੍ਰਬੰਧ''

 ਚੰਡੀਗੜ੍ਹ : ਕੋਵਿਡ ਦੀਆਂ ਰੋਕਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ‘ਚੜ੍ਹਦੀ ਕਲਾ’ ਅਤੇ ‘ਸਰਬੱਤ ਦੇ ਭਲੇ’ ਲਈ ਕੀਤੀ ਗਈ ਅਰਦਾਸ ਵਿਚ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਾਮਲ ਹੋਏ।  ਮਹਾਂਮਾਰੀ ਦੇ ਚੁਣੌਤੀਪੂਰਨ ਹਾਲਾਤ ਵਿਚ ਮਨੁੱਖਤਾ ਦੀ ਸੁਰੱਖਿਆ ਅਤੇ ਭਲਾਈ ਲਈ ਅਰਦਾਸ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਰੂ ਸਾਹਿਬ ਜੀ ਵੱਲੋਂ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਰਮ ਮੰਨਣ ਦੀ ਆਜ਼ਾਦੀ ਅਤੇ ਸ਼ਾਂਤਮਈ ਸਹਿ-ਹੋਂਦ ਦੇ ਦਿੱਤੇ ਸਰਬਵਿਆਪੀ ਸੰਦੇਸ਼ ਨੂੰ ਅਪਣਾਉਣ ਦੀ ਅਪੀਲ ਕੀਤੀ।  

Captain Amarinder SinghCaptain Amarinder Singh

ਇਸ ਪਾਵਨ ਦਿਹਾੜੇ ਨੂੰ ਮਾਨਵਤਾ ਅਤੇ ਧਾਰਮਿਕ ਆਜ਼ਾਦੀ ਦੀ ਖਾਤਰ ਗੁਰੂ ਸਾਹਿਬ ਜੀ ਦੀ ਲਾਸਾਨੀ ਕੁਰਬਾਨੀ ਦੇ ਸੰਦੇਸ਼ ਦੇ ਪਾਸਾਰ ਲਈ ਮੌਕਾ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਗੁਰੂ ਸਾਹਿਬ ਜੀ ਦਾ ਜੀਵਨ ਤੇ ਫਿਲਾਸਫੀ ਸਮੁੱਚੇ ਸੰਸਾਰ ਲਈ ਪ੍ਰੇਰਨਾ ਦਾ ਸਰੋਤ ਹੈ।


Captain Amarinder SinghCaptain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਿਛਲੇ ਸ਼ਾਸਨਕਾਲ ਦੌਰਾਨ ਸਾਲ 2004 ਵਿਚ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਦਾ 400 ਸਾਲਾ ਮਨਾਉਣ, ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿਚ ਇਕ ਯਾਦਗਾਰ ਸਮੇਤ ਅਨੇਕਾਂ ਯਾਦਗਾਰਾਂ ਸਥਾਪਤ ਕਰਨ ਅਤੇ ਫਤਹਿਗੜ੍ਹ ਸਾਹਿਬ ਵਿਖੇ ਕਈ ਯਾਦਗਾਰੀ ਗੇਟ ਉਸਾਰਨ ਦਾ ਸੁਭਾਗ ਹਾਸਲ ਹੋਇਆ। 


Captain Amarinder SinghCaptain Amarinder Singh

ਉਨ੍ਹਾਂ ਕਿਹਾ, “ਸਾਨੂੰ ਮੌਜੂਦਾ ਕਾਰਜਕਾਲ ਦੌਰਾਨ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਮਨਾਉਣ ਦੀ ਬਖਸ਼ਿਸ਼ ਪ੍ਰਾਪਤ ਹੋਈ ਹੈ।“

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਧੂਮ-ਧਾਮ ਨਾਲ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਸਨ ਜਿਨ੍ਹਾਂ ਤਹਿਤ ਗੁਰੂ ਕਾ ਮਹਿਲ (ਅੰਮ੍ਰਿਤਸਰ) ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ ਸਜਾਉਣਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਅਤੇ ਕੀਰਤਨ ਦਰਬਾਰ ਕਰਵਾਉਣ ਤੋਂ ਇਲਾਵਾ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਮੂਰਤੀਮਾਨ ਕਰਨ ਲਈ ਪ੍ਰਦਰਸ਼ਨੀਆਂ, ਦਸਤਕਾਰੀ ਵਸਤਾਂ ਦੀ ਪ੍ਰਦਰਸ਼ਨੀ, ਪੰਜਾਬੀ ਸਾਹਿਤਕ ਮੇਲਾ, ਡਰਾਮਾ (ਹਿੰਦ ਦੀ ਚਾਦਰ), ਖੇਡ ਸਮਾਗਮ, ਮਲਟੀ ਮੀਡੀਆ ਲਾਈਟ ਐਂਡ ਸਾਊਂਡ ਸ਼ੋਅ ਅਤੇ ਇਕ ਸੂਫੀ ਸੰਗੀਤਕ ਸਮਾਰੋਹ ਕਰਵਾਇਆ ਜਾਣਾ ਸੀ।

Captain Amarinder SinghCaptain Amarinder Singh

 ਹਾਲਾਂਕਿ, ਕੋਵਿਡ ਦੀ ਦੂਜੀ ਅਤੇ ਘਾਤਕ ਲਹਿਰ ਨੇ ਇਨ੍ਹਾਂ ਯੋਜਨਾਵਾਂ ਨੂੰ ਬਦਲਣ ਲਈ ਮਜਬੂਰ ਕਰ ਦਿੱਤਾ ਅਤੇ ਇਹ ਸਮਾਗਮ ਹੁਣ ਵਰਚੁਅਲ ਤੌਰ ਉਤੇ ਕਰਵਾਏ ਜਾ ਰਹੇ ਹਨ ਤਾਂ ਕਿ ਵੱਡੇ ਇਕੱਠਾਂ ਤੋਂ ਬਚਿਆ ਜਾ ਸਕੇ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੌਰਾਨ ਜਦੋਂ ਵੀ ਸਥਿਤੀ ਵਿਚ ਸੁਧਾਰ ਹੋਵੇਗਾ ਤਾਂ ਇਸ ਇਤਿਹਾਸਤ ਦਿਹਾੜੇ ਨੂੰ ਮਨਾਉਣ ਲਈ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ।

Captain Amarinder SinghCaptain Amarinder Singh

ਅੱਜ ਦੇ ਪਵਿੱਤਰ ਮੌਕੇ ਉਤੇ ਇਕ ਰੋਜਾ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਮਨਜੀਤ ਸਿੰਘ ਸ਼ਾਂਤ, ਡਾ. ਨਿਵੇਦਿਤਾ ਉਪਲ, ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਭਾਈ ਸੁਖਜਿੰਦਰ ਸਿੰਘ, ਭਾਈ ਅਰਵਿੰਦਰ ਸਿੰਘ ਨੂਰ, ਭਾਈ ਤਾਰ ਬਲਬੀਰ ਸਿੰਘ ਤੇ ਭਾਈ ਬਲਵੰਤ ਸਿੰਘ ਨਾਮਧਾਰੀ ਸਮੇਤ ਕਈ ਪ੍ਰਮੁੱਖ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਕੀਤਾ ਜੋ ਵੱਖ-ਵੱਖ ਟੀ.ਵੀ. ਚੈਨਲਾਂ ਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਪ੍ਰਸਾਰਿਤ ਹੋਇਆ।


Captain Amarinder SinghCaptain Amarinder Singh

ਇਸ ਮੌਕੇ ਮੁੱਖ ਮੰਤਰੀ ਨੇ ਟਾਈਮਜ਼ ਆਫ ਇੰਡੀਆ ਗਰੁੱਪ ਦੁਆਰਾ ਤਿਆਰ ਕੀਤੀ ਕੌਫੀ ਟੇਬਲ ਬੁੱਕ ‘ਪ੍ਰਗਟ ਭਏ ਗੁਰ ਤੇਗ ਬਹਾਦਰ” ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਪ੍ਰਕਾਸ਼ਿਤ ਕਰਵਾਈ ਇਕ ਯਾਦਗਾਰੀ ਕਿਤਾਬ ਜਾਰੀ ਕੀਤੀਆਂ। ਇਸ ਯਾਦਗਾਰੀ ਕਿਤਾਬ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੇ ਫਿਲਾਸਫੀ ਨਾਲ ਸਬੰਧਤ ਘਟਨਾਵਾਂ ਨੂੰ ਦਰਸਾਇਆ ਗਿਆ ਹੈ।  


Captain Amarinder SinghCaptain Amarinder Singh

 ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਧਾਰਮਿਕ ਹਕੂਕ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਮਿਸਾਲ ਕੁਰਬਾਨੀ ਨੇ ਦੁਨੀਆ ਸਾਹਮਣੇ ਇਕ ਮਿਸਾਲ ਕਾਇਮ ਕੀਤੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕਾਂ ਨੂੰ ਮਨੁੱਖਤਾ ਦੀਆਂ ਸੱਚੀਆਂ-ਸੁੱਚੀਆਂ ਰਵਾਇਤਾਂ ਵਿਚ ਗੁਰੂ ਸਾਹਿਬ ਵੱਲੋਂ ਦਿਖਾਏ ਸਚਾਈ ਦੇ ਰਾਹ ਉਤੇ ਚੱਲਣ ਦੀ ਅਪੀਲ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement