AGTF ਨੂੰ ਮਿਲੀ ਵੱਡੀ ਸਫ਼ਲਤਾ, 3 ਗੈਂਗਸਟਰ ਕਾਬੂ, ਅਸਲਾ ਵੀ ਕੀਤਾ ਬਰਾਮਦ 
Published : May 1, 2022, 4:05 pm IST
Updated : May 1, 2022, 4:05 pm IST
SHARE ARTICLE
3 gangsters arrested by AGTF, ammunition recovered
3 gangsters arrested by AGTF, ammunition recovered

ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਅਧਾਰਤ ਗੋਲਡੀ ਬਰਾੜ ਦੇ ਦੱਸੇ ਜਾ ਰਹੇ ਹਨ ਸਾਥੀ 

ਬਠਿੰਡਾ ਤੋਂ ਏਜੀਟੀਐਫ ਨੇ 4 ਪਿਸਤੌਲ ਅਤੇ ਅਸਲਾ ਵੀ ਕੀਤਾ ਬਰਾਮਦ
ਤਿੰਨਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੇ ਮਾਲਵਾ ਖੇਤਰ ਦੇ ਉੱਘੇ ਕਾਰੋਬਾਰੀ 'ਤੇ ਹੋਣ ਵਾਲੇ ਹਮਲੇ ਨੂੰ ਟਾਲਿਆ -ਡੀਆਈਜੀ ਭੁੱਲਰ
 ਚੰਡੀਗੜ੍ਹ :
ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।

ArrestedArrested

ਫੜੇ ਗਏ ਮੁਲਜ਼ਮਾਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚਰੇਵਾਂ ਦੇ ਲਵਪ੍ਰੀਤ ਸਿੰਘ ਉਰਫ਼ ਸਚਿਨ, ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਦੇ ਹਿੰਮਤਵੀਰ ਸਿੰਘ ਗਿੱਲ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਦੁਖੇ ਵਾਲਾ ਦੇ ਬਲਕਰਨ ਉਰਫ਼ ਵਿੱਕੀ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ ਦੋ .30 ਕੈਲੀਬਰ ਦੇ ਪਿਸਤੌਲ, ਦੋ .32 ਕੈਲੀਬਰ ਦੇ ਪਿਸਤੌਲ ਸਮੇਤ 20 ਕਾਰਤੂਸ ਅਤੇ ਇੱਕ ਚਿੱਟੇ ਰੰਗ ਦੀ ਆਈ 20 ਕਾਰ ਵੀ ਬਰਾਮਦ ਕੀਤੀ ਹੈ।

3 gangsters arrested by AGTF, ammunition recovered3 gangsters arrested by AGTF, ammunition recovered

ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਤੇਜ਼ ਕਰਨ ਲਈ ਡੀਜੀਪੀ ਪੰਜਾਬ ਵੀਕੇ ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਇੱਕ ਏਜੀਟੀਐਫ ਦਾ ਗਠਨ ਕੀਤਾ ਹੈ। ਵੇਰਵੇ ਦਿੰਦਿਆਂ ਡੀਆਈਜੀ ਏਜੀਟੀਐਫ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਬਠਿੰਡਾ ਤੋਂ ਏਜੀਟੀਐਫ ਦੀ ਟੀਮ ਨੇ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜੋ ਕਿ ਮਾਲਵਾ ਖੇਤਰ ਦੇ ਇੱਕ ਉੱਘੇ ਵਪਾਰੀ ਤੋਂ ਪੈਸੇ ਲੈਣ ਲਈ ਉਸ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।  ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਇੱਕ ਸਨਸਨੀਖੇਜ਼ ਵਾਰਦਾਤ ਨੂੰ ਰੋਕਿਆ ਗਿਆ ਹੈ।

Punjab PolicePunjab Police

ਡੀਆਈਜੀ ਭੁੱਲਰ ਨੇ ਦੱਸਿਆ ਕਿ ਤਿੰਨੋਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ, ਜਦਕਿ ਸਚਿਨ ਅਤੇ ਹਿੰਮਤਵੀਰ ਪੰਜਾਬ ਸਮੇਤ ਗੁਆਂਢੀ ਸੂਬੇ ਹਰਿਆਣਾ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਹ ਗਰੋਹ ਲਈ ਹਥਿਆਰ ਦੂਜੇ ਰਾਜਾਂ ਤੋਂ ਮੰਗਵਾ ਕੇ ਆਪਣੇ ਸਾਥੀਆਂ ਨੂੰ ਟਾਰਗੇਟ ਕਿਲਿੰਗ ਲਈ ਪਹੁੰਚਾਉਂਦੇ ਸਨ।

3 gangsters arrested by AGTF, ammunition recovered3 gangsters arrested by AGTF, ammunition recovered

ਡੀਆਈਜੀ ਨੇ ਕਿਹਾ ਕਿ ਕੈਨੇਡੀਅਨ ਅਧਾਰਤ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਦੇ ਨਿਰਦੇਸ਼ਾਂ 'ਤੇ, ਉਹ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਦੇ ਭਗੌੜੇ ਗੈਂਗਸਟਰਾਂ ਨੂੰ ਛੁਪਣਗਾਹਾਂ ਪ੍ਰਦਾਨ ਕਰ ਰਹੇ ਸਨ। ਉਨ੍ਹਾਂ ਨੇ ਅੱਗੇ ਕਿਹਾ, "ਹਾਲ ਹੀ ਵਿੱਚ ਸਪੈਸ਼ਲ ਸੈੱਲ ਦਿੱਲੀ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਇੱਕ ਲੋੜੀਂਦੇ ਗੈਂਗਸਟਰ ਸ਼ਾਰੁਖ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੂੰ ਸਚਿਨ ਅਤੇ ਉਸਦੇ ਸਾਥੀਆਂ ਦੁਆਰਾ ਪੰਜਾਬ ਵਿੱਚ ਛੁਪਣਗਾਹ ਮੁਹੱਈਆ ਕਰਵਾਈ ਗਈ ਸੀ।" ਇਸੇ ਦੌਰਾਨ ਥਾਣਾ ਸਿਵਲ ਲਾਈਨ ਬਠਿੰਡਾ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (7) ਅਤੇ (8) ਤਹਿਤ ਮਿਤੀ 01-05-2022 ਨੂੰ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement