
ਦਰਜ ਕੀਤੀਆਂ 86 FIRs, 6 ਮਹੀਨਿਆਂ 'ਚ ਸੂਬੇ ਦੀਆਂ ਜੇਲ੍ਹਾਂ ਨੂੰ ਮੋਬਾਈਲ ਮੁਕਤ ਬਣਾਉਣ ਦਾ ਟੀਚਾ
ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ, ਭ੍ਰਿਸ਼ਟ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ - ਹਰਜੋਤ ਸਿੰਘ ਬੈਂਸ
ਚੰਡੀਗੜ੍ਹ: ਜੇਲ੍ਹ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 351 ਮੋਬਾਈਲ ਅਤੇ 207 ਸਿਮ ਕਾਰਡ ਜ਼ਬਤ ਕੀਤੇ ਹਨ। ਇਸ ਮਾਮਲੇ ਵਿੱਚ 86 ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ।
Harjot Bains
ਦੱਸ ਦੇਈਏ ਕਿ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਪ੍ਰੈਲ 'ਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਅਗਲੇ 6 ਮਹੀਨਿਆਂ ਵਿੱਚ ਸੂਬੇ ਦੀਆਂ ਜੇਲ੍ਹਾਂ ਨੂੰ ਮੋਬਾਈਲ ਮੁਕਤ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।