ਪਟਿਆਲਾ ਘਟਨਾ 'ਚ ਹੁਣ ਤੱਕ ਬਰਜਿੰਦਰ ਸਿੰਘ ਪਰਵਾਨਾ ਸਮੇਤ ਹੋਈਆਂ ਕੁੱਲ 6 ਗ੍ਰਿਫ਼ਤਾਰੀਆਂ - IG ਛੀਨਾ
Published : May 1, 2022, 1:40 pm IST
Updated : May 1, 2022, 7:46 pm IST
SHARE ARTICLE
Patiala IG Press Conference
Patiala IG Press Conference

ਇਸ ਗੱਲ ਦੀ ਪੁਸ਼ਟੀ ਮੌਜੂਦਾ ਸਮੇਂ ਆਈਜੀ ਪਟਿਆਲਾ ਮੁਖਵਿੰਦਰ ਸਿੰਘ ਛੀਨਾ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤੀ ਹੈ।


ਚੰਡੀਗੜ੍ਹ: ਪਟਿਆਲਾ ਹਿੰਸਾ ਘਟਨਾ ਦੇ ਮਾਸਟਰਮਾਈਂਡ ਦੱਸੇ ਜਾ ਰਹੇ ਬਰਜਿੰਦਰ ਪਰਵਾਨਾ ਨੂੰ ਪਟਿਆਲਾ ਪੁਲਿਸ ਨੇ ਮੁਹਾਲੀ ਤੋਂ ਹਿਰਾਸਤ ਵਿਚ ਲੈ ਲਿਆ ਹੈ। ਹੁਣ ਉਸ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਗੱਲ ਦੀ ਪੁਸ਼ਟੀ ਮੌਜੂਦਾ ਸਮੇਂ ਆਈਜੀ ਪਟਿਆਲਾ ਮੁਖਵਿੰਦਰ ਸਿੰਘ ਛੀਨਾ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤੀ ਹੈ।

Barjinder Singh Parwana arrestedBarjinder Singh Parwana arrested

ਆਈਜੀ ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਹੁਣ ਤੱਕ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਕਿਸੇ ਨਿਰਦੋਸ਼ ਨੂੰ ਤੰਗ ਨਹੀਂ ਕੀਤਾ ਜਾਵੇਗਾ ਪਰ ਇਸ ਘਟਨਾ ਵਿਚ ਸ਼ਾਮਲ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਉਹਨਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ।

 Barjinder Singh Parwana ArrestedBarjinder Singh Parwana Arrested

ਮੁਖਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਪਰਵਾਨਾ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੁਲਿਸ ਨੇ ਹਰੀਸ਼ ਸਿੰਗਲਾ ਦੇ ਜਾਣਕਾਰ ਸ਼ੰਕਰ ਭਾਰਦਵਾਜ ਅਤੇ ਤਿੰਨ ਹੋਰ ਨੂੰ ਵੀ ਗ੍ਰਿਫਤਾਰ ਕੀਤਾ ਹੈ। ਸੋਸ਼ਲ ਮੀਡੀਆ 'ਤੇ ਨਫਰਤ ਭਰਿਆ ਭਾਸ਼ਣ ਦੇਣ ਦੇ ਮਾਮਲੇ 'ਚ ਪੁਲਿਸ ਨੇ ਗੱਗੀ ਪੰਡਿਤ 'ਤੇ ਵੀ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ। ਆਈਜੀ ਛੀਨਾ ਨੇ ਦੱਸਿਆ ਕਿ ਐਸਐਸਪੀ ਦੀਪਕ ਪਾਰਿਖ ਦੀ ਅਗਵਾਈ ਵਿਚ ਪਟਿਆਲਾ ਪੁਲਿਸ ਦੀਆਂ 20 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਪੰਜਾਬ ਭਰ ਵਿਚ ਛਾਪੇਮਾਰੀ ਕਰ ਰਹੀਆਂ ਹਨ। ਆਈਜੀ ਪਟਿਆਲਾ ਨੇ ਇਹ ਸਖ਼ਤ ਸੁਨੇਹਾ ਵੀ ਦਿੱਤਾ ਕਿ ਸਨਸਨੀਖੇਜ਼ ਖ਼ਬਰਾਂ ਫੈਲਾਉਣ ਵਾਲਿਆਂ ਸਮੇਤ ਸੋਸ਼ਲ ਮੀਡੀਆ 'ਤੇ ਭੜਕਾਊ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਅਮਨ-ਕਾਨੂੰਨ ਤੇ ਸ਼ਾਂਤੀ ਭੰਗ ਕਰਨ ਵਾਲੀ ਕੋਈ ਵੀ ਖ਼ਬਰ ਸਾਂਝੀ ਕਰਨ ਤੋਂ ਪਹਿਲਾਂ ਉਸ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ।

Patiala IG Press Confrence Patiala IG Press Conference

ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਪੀਲ ਕੀਤੀ ਕਿ ਜ਼ਿਲ੍ਹੇ 'ਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਕਿਸੇ ਵੀ ਅਜਿਹੀ ਤੱਥਹੀਣ ਪੋਸਟ ਨੂੰ ਟਵਿਟਰ, ਇੰਸਟਾਗ੍ਰਾਮ ਜਾਂ ਫੇਸਬੁਕ ਸਮੇਤ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੈਟਫਾਰਮਾਂ 'ਤੇ ਸਾਂਝੀ ਨਾ ਕੀਤਾ ਜਾਵੇ, ਜੋ ਸਮਾਜ ਵਿਚ ਅਸ਼ਾਂਤੀ ਤੇ ਦੋ ਫ਼ਿਰਕਿਆਂ ਜਾਂ ਲੋਕਾਂ ਵਿਚ ਝਗੜੇ ਪੈਦਾ ਕਰਦੀ ਹੋਵੇ। ਉਹਨਾਂ ਕਿਹਾ ਕਿ ਅਜਿਹੀ ਪੋਸਟ ਬਾਰੇ ਜਾਣਕਾਰੀ ਡੀਸੀਪਟਿਆਲਾਪੀਬੀ @DCPatialaPb ਦੇ ਟਵਿਟਰ ਖਾਤੇ 'ਤੇ ਡਾਇਰੈਕਟ ਮੈਸੇਜ ਕਰਕੇ ਸਾਂਝੀ ਕੀਤੀ ਜਾਵੇ ਤਾਂ ਜੋ ਇਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

Patiala IncidentPatiala Incident

ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਬਰਜਿੰਦਰ ਸਿੰਘ ਪਰਵਾਨਾ ਰਾਜਪੁਰਾ ਦੇ ਵਸਨੀਕ ਹਨ। ਜਾਣਕਾਰੀ ਮੁਤਾਬਕ ਪਟਿਆਲਾ ਵਿਖੇ ਵਾਪਰੀ ਹਿੰਸਕ ਘਟਨਾ ਤੋਂ ਪਹਿਲਾਂ ਵੀ ਪਰਵਾਨਾ ਉੱਪਰ ਚਾਰ ਐੱਫਆਈਆਰ ਦਰਜ ਹਨ। ਇਹਨਾਂ ਵਿਚੋਂ ਤਿੰਨ ਐੱਫਆਈਆਰ ਪਟਿਆਲਾ ਜ਼ਿਲ੍ਹੇ ਵਿਚ ਹਨ ਜਦਕਿ ਇਕ ਮੁਹਾਲੀ ਵਿਚ ਹੈ। ਦੱਸ ਦੇਈਏ ਕਿ ਹਰੀਸ਼ ਸਿੰਗਲਾ ਨੂੰ ਪੰਜਾਬ ਪੁਲਿਸ ਵੱਲੋਂ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਬੀਤੇ ਦਿਨ ਉਸ ਨੂੰ ਦੋ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਸੀ। ਇਸ ਮਾਮਲੇ 'ਚ ਹੁਣ ਤੱਕ 6 ਖਿਲਾਫ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।, ਜਦਕਿ ਮਾਮਲੇ ਵਿਚ 25 ਲੋਕ ਨਾਮਜ਼ਦ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement