ਖ਼ਬਰਾਂ |

ਤਾਜ਼ਾ |

ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ’ਚ ਦੋ ਧਮਾਕਿਆਂ ’ਚ ਇਕ ਪੁਲਿਸ ਮੁਲਾਜ਼ਮ ਦੀ ਮੌਤ, 5 ਹੋਰ ਜ਼ਖ਼ਮੀ
Published : May 1, 2022, 10:09 pm IST
Updated : May 1, 2022, 10:09 pm IST
SHARE ARTICLE
image
image

ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ’ਚ ਦੋ ਧਮਾਕਿਆਂ ’ਚ ਇਕ ਪੁਲਿਸ ਮੁਲਾਜ਼ਮ ਦੀ ਮੌਤ, 5 ਹੋਰ ਜ਼ਖ਼ਮੀ

ਪੇਸ਼ਾਵਰ, 1 ਮਈ : ਪਾਕਿਸਤਾਨ ਦੇ ਖ਼ੈਬਰ ਪਖ਼ਤੂਨਖਵਾ ਸੂਬੇ ’ਚ ਦੋ ਵੱਖ-ਵੱਖ ਧਮਾਕਿਆਂ ’ਚ ਇਕ ਪੁਲਿਸ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਜ਼ਿਲ੍ਹਾ ਪੁਲਿਸ ਅਧਿਕਾਰੀ ਸੁਹੇਲ ਖ਼ਾਲਿਦ ਨੇ ਦਸਿਆ ਕਿ ਚਾਰਸਦਾ ਜ਼ਿਲ੍ਹੇ ਦੇ ਨਿਸੱਤਾ ਥਾਣੇ ਦੇ ਮੁੱਖ ਗੇਟ ਨੇੜੇ ਇਕ ਆਈਈਡੀ ਧਮਾਕੇ ਵਿਚ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ।
ਖਾਲਿਦ ਨੇ ਦਸਿਆ ਕਿ ਜ਼ਖ਼ਮੀ ਪੁਲਿਸ ਕਰਮਚਾਰੀ ਨੂੰ ਜ਼ਿਲ੍ਹਾ ਹਸਪਤਾਲ ’ਚ ਭਰਤੀ ਕਰਵਾਇਆ ਗਿਆ, ਜਿਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਅਧਿਕਾਰੀ ਨੇ ਦਸਿਆ ਕਿ ਧਮਾਕੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਕਿਸੇ ਵੀ ਅਤਿਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। 
ਦੂਜਾ ਧਮਾਕਾ ਸੂਬੇ ਦੇ ਬਾਜੌਰ ਜ਼ਿਲ੍ਹੇ ਵਿਚ ਸੜਕ ਕਿਨਾਰੇ ਹੋਇਆ, ਜਿਸ ਵਿਚ ਚਾਰ ਲੋਕ ਜ਼ਖ਼ਮੀ ਹੋ ਗਏ। ਪੁਲਿਸ ਨੇ ਦਸਿਆ ਕਿ ਜ਼ਖ਼ਮੀਆਂ ਨੂੰ ਤੁਰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਦਸਿਆ ਕਿ ਦੋ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਬਾਅਦ ਵਿਚ ਪੇਸ਼ਾਵਰ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। (ਏਜੰਸੀ)
 

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement