ਬੇਰੋਜ਼ਗਾਰ ਅਧਿਆਪਕਾਂ ਨੇ ਘੇਰਿਆ ਸਿੱਖਿਆ ਮੰਤਰੀ ਦਾ ਘਰ, ਪੁਲਿਸ ਨਾਲ ਝੜਪ
Published : May 1, 2022, 9:27 pm IST
Updated : May 1, 2022, 9:27 pm IST
SHARE ARTICLE
photo
photo

ਕਈ ਅਧਿਆਪਕਾਂ ਦੀਆਂ ਪੱਗਾਂ ਲੱਥੀਆਂ

 

ਬਰਨਾਲਾ- ਆਪਣੀਆਂ ਮੰਗਾਂ ਨੂੰ ਲੈ ਕੇ ਬੀਐੱਡ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਜਾਰੀ ਹੈ । ਇਸ ਨੂੰ ਲੈ ਕੇ ਅੱਜ ਬਰਨਾਲਾ ਵਿੱਚ ਇਹਨਾਂ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਦੇ ਘਰ ਦਾ ਘਿਰਾਓ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵੱਲੋਂ ਪਹਿਲਾਂ ਹੀ ਅਧਿਆਪਕਾਂ ਨੂੰ ਰੋਕ ਦਿੱਤਾ ਗਿਆ। ਵੱਡੀ ਗਿਣਤੀ ’ਚ ਤਾਇਨਾਤ ਪੁਲਿਸ ਬਲ ਵਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਣ ਲਈ ਕਾਫ਼ੀ ਜੱਦੋਜਹਿਦ ਕੀਤੀ ਗਈ।

 

PHOTOPHOTO

 

ਇਸ ਖਿੱਚੋਤਾਣ ’ਚ ਇਕ ਵਿਅਕਤੀ ਦੀ ਪੱਗੜੀ ਉਤਰ ਗਈ ਜਦਕਿ ਕੁਝ ਲੋਕਾਂ ਦੇ ਕੱਪੜੇ ਵੀ ਫੱਟ ਗਏ।  ਪੁਲਿਸ ਕਰਮਚਾਰੀਆਂ ਅਤੇ ਬੇਰੁਜ਼ਗਾਰ ਅਧਿਆਪਕਾਂ ਵਿਚਾਲੇ ਹੋਈ ਧੱਕਾ ਮੁੱਕੀ ਦੌਰਾਨ ਅਧਿਆਪਕ ਮੰਤਰੀ ਦੀ ਕੋਠੀ ਵਲ ਜਾਣ ਦੀ ਜ਼ਿੱਦ ’ਤੇ ਅੜੇ ਰਹੇ ਅਤੇ ਪੁਲਿਸ ਕਰਮਚਾਰੀਆਂ ਨੂੰ ਕਾਫ਼ੀ ਮੁਸ਼ਕਤ ਕਰਨੀ ਪਈ। ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਖ਼ੁਦ ਨੂੰ ਆਮ ਆਦਮੀ ਦੱਸਣ ਵਾਲੀ ਇਹ ‘ਆਪ’ ਸਰਕਾਰ ਤਾਂ ਪਿਛਲੀਆਂ ਸਰਕਾਰਾਂ ਨਾਲੋਂ ਵੀ ਨਿਰਦੋਈ ਨਿਕਲੀ ।

PHOTOPHOTO

ਬੇਰੋਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਪੋਸਟਾਂ ਵਧਾਉਣ ਵਾਸਤੇ ਸਾਰੇ ਵਿਧਾਇਕਾਂ ਨੂੰ ਪਹਿਲਾਂ ਮੰਗ ਪੱਤਰ ਦਿੱਤੇ ਗਏ ਸਨ। ਜਦੋਂ ਸਾਨੂੰ ਮੀਟਿੰਗ ਲਈ ਕੋਈ ਸਮਾਂ ਨਹੀਂ ਦਿੱਤਾ ਗਿਆ ਤਾਂ ਅਖੀਰ ਅੱਜ ਅਸੀਂ ਸਿੱਖਿਆ ਮੰਤਰੀ ਦੇ ਘਰ ਬਾਹਰ ਪ੍ਰਦਰਸ਼ਨ ਕਰਨ ਬਰਨਾਲਾ ਪਹੁੰਚੇ। ਉਨ੍ਹਾਂ ਕਿਹਾ ਕਿ ਸਾਡੇ ਕਈ ਸਾਥੀਆਂ ਦੀ ਉਮਰ ਹੱਦ ਵੀ ਟੱਪਣ ਵਾਲੀ ਹੈ, ਜਿਸ ਕਰਕੇ ਅਸੀਂ ਪ੍ਰਦਰਸ਼ਨ ਲਈ ਮਜਬੂਰ ਹੋਏ। ਇਥੇ ਪੁਲਿਸ ਨੇ ਸਾਨੂੰ ਰੋਕਿਆ ਤੇ ਸਾਡੀਆਂ ਪੱਗਾਂ ਰੋਲੀਆਂ, ਸਾਨੂੰ ਬੈਰੀਕੇਡ ਲਾ ਕੇ ਕਈ ਜਗ੍ਹਾ ਰੋਕਿਆ ਗਿਆ। ਸਾਡੇ ‘ਤੇ ਲਾਠੀਚਾਰਜ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement