
ਲੁਧਿਆਣਾ ਗੈਸ ਲੀਕ ਹਾਦਸੇ 'ਚ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੋਈ ਮੌਤ
ਲੁਧਿਆਣਾ: ਲੁਧਿਆਣਾ ਵਿੱਚ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਤੋਂ ਬਾਅਦ ਪ੍ਰਦੂਸ਼ਣ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ। ਉਦਯੋਗਾਂ ਤੋਂ ਪਾਣੀ ਦੇ ਨਮੂਨੇ ਲੈਣ ਲਈ ਫੋਰੈਂਸਿਕ ਟੀਮਾਂ ਨੂੰ ਬੁਲਾਇਆ ਗਿਆ ਹੈ, ਜੋ ਕਿ ਗਿਆਸਪੁਰਾ ਸਥਿਤ ਉਦਯੋਗਿਕ ਇਕਾਈਆਂ ਤੋਂ ਨਮੂਨੇ ਇਕੱਠੇ ਕਰ ਰਹੀਆਂ ਹਨ। ਇਨ੍ਹਾਂ ਨਮੂਨਿਆਂ ਦੀ ਜਾਂਚ ਖਰੜ ਵਿੱਚ ਸਥਾਪਤ ਕੈਮੀਕਲ ਲੈਬ ਵਿਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜੇ ਰਿਸ਼ਤੇ ਵਿਚ ਗੁੰਜਾਇਸ਼ ਨਾ ਬਚੀ ਹੋਵੇ ਤਾਂ ਤਲਾਕ ਹੋ ਸਕਦਾ ਹੈ- ਸੁਪਰੀਮ ਕੋਰਟ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮਾਮਲੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਹਰੇਕ ਜ਼ਖਮੀ ਨੂੰ 50 ਹਜ਼ਾਰ ਰੁਪਏ ਦਿਤੇ ਜਾਣਗੇ।
ਇਹ ਵੀ ਪੜ੍ਹੋ: ਸ਼ਾਟਗਨ ਵਿਸ਼ਵ ਕੱਪ 'ਚ ਭਾਰਤ ਦਾ ਜਲਵਾ, ਮੈਰਾਜ ਅਹਿਮਦ ਖਾਨ ਤੇ ਗਨੀਮਤ ਸੇਖੋਂ ਨੇ ਜਿੱਤੇ ਸੋਨ ਤਗਮੇ
ਦੂਜੇ ਪਾਸੇ ਗੈਸ ਲੀਕ ਮਾਮਲੇ 'ਚ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਤਕ ਲੱਗੇ ਸੀਸੀਟੀਵੀ ਕੈਮਰਿਆਂ 'ਚ ਅਜਿਹਾ ਕੁਝ ਵੀ ਸਾਹਮਣੇ ਨਹੀਂ ਆਇਆ ਹੈ ਕਿ ਕੋਈ ਵਿਅਕਤੀ ਜਾਂ ਟੈਂਕਰ ਸੀਵਰੇਜ 'ਚ ਕੈਮੀਕਲ ਪਾ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐਸ.ਆਈ.ਟੀ. ਦਾ ਗਠਨ ਕੀਤਾ ਗਿਆ। ਐਸਆਈਟੀ ਕਮੇਟੀ ਵਿੱਚ ਇਨਵੈਸਟੀਗੇਸ਼ਨ ਡੀਸੀਪੀ ਹਰਮੀਤ ਹੁੰਦਲ, ਏਡੀਸੀਪੀ-2 ਸੁਹੇਲ ਮੀਰ, ਏਡੀਸੀਪੀ-4 ਤੁਸ਼ਾਰ ਗੁਪਤਾ, ਏਸੀਪੀ ਸਾਊਥ ਅਤੇ ਐਸਐਚਓ ਸ਼ਾਮਲ ਹਨ।