
ਮਾਨਸਿਕ ਤੌਰ ’ਤੇ ਕਿਸਾਨ ਰਹਿੰਦਾ ਸੀ ਪ੍ਰੇਸ਼ਾਨ
ਸੁਨਾਮ: ਕਿਸਾਨਾਂ ਦੀ ਜੂਨ ਬੁਰੀ ਹੈ ਤੇ ਕਿਸਾਨਾਂ ਦੇ ਨਾਮ 'ਤੇ ਹੀ ਸਿਆਸਤ ਹੋ ਰਹੀ ਹੈ, ਪਰ ਹਾਲਾਤ ਇਹ ਹਨ ਕਿ ਆਖ਼ਰ ਕਿਹੜੀ ਸਰਕਾਰ ਕਿਸਾਨਾਂ ਦੀ ਬਾਂਹ ਫੜੇਗੀ। ਕਰਜ਼ੇ ਦੀ ਮਾਰ ਹੇਠ ਦੱਬੇ ਕਿਸਾਨ ਹਰ ਰੋਜ਼ ਖ਼ੁਦਕੁਸ਼ੀਆਂ ਕਰ ਰਹੇ ਹਨ। ਇਸੇ ਕੜੀ ਵਿਚ ਅੱਜ ਜ਼ਿਲ੍ਹਾ ਸੰਗਰੂਰ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ।
ਇਹ ਵੀ ਪੜ੍ਹੋ: ਪੁਲਿਸ ਲਾਈਨ 'ਚ ਹੋ ਰਹੀ ਪਰੇਡ ਦੌਰਾਨ ASI ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਪਿੰਡ ਚੌਵਾਸ ਜਖੇਪਲ ਦੇ ਕਿਸਾਨ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਮ੍ਰਿਤਕ ਕਿਸਾਨ ਦੀ ਪਹਿਚਾਣ ਅਮਨਦੀਪ ਸਿੰਘ (40) ਪੁੱਤਰ ਲਾਭ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਸਿਰ ਕਰੀਬ 3 ਲੱਖ ਰੁਪਏ ਕਰਜ਼ਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ। ਇਸ ਦੇ ਚੱਲਦਿਆਂ ਉਸ ਨੇ ਬੀਤੀ ਕੱਲ੍ਹ ਸਵੇਰ ਹੀ ਆਪਣੇ ਘਰ ’ਚ ਹੀ ਕੋਈ ਜ਼ਹਿਰੀਲੀ ਚੀਜ਼ ਖਾ ਲਈ।
ਇਹ ਵੀ ਪੜ੍ਹੋ: ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ, ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਖੂਹ 'ਚ ਸੁੱਟਿਆ
ਪਤਾ ਲੱਗਣ ’ਤੇ ਪਰਿਵਾਰ ਵਲੋਂ ਇਲਾਜ ਲਈ ਉਸ ਨੂੰ ਸੁਨਾਮ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਿਸ ਥਾਣਾ ਚੀਮਾ ਮੰਡੀ ਦੇ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੇ ਭਰਾ ਪ੍ਰਗਟ ਸਿੰਘ ਉਰਫ਼ ਮੱਖਣ ਸਿੰਘ ਦੇ ਬਿਆਨ ’ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਜਾਵੇਗੀ।