Hoshiarpur Accident News: ਨੌਜਵਾਨ ਨੂੰ ਕਾਰ ਨੇ ਕੁਚਲਿਆ, ਧੜ ਨਾਲੋਂ ਵੱਖ ਹੋਇਆ ਸਿਰ, ਮਾਂ ਦਾ ਨਹੀਂ ਵੇਖ ਹੁੰਦਾ ਹਾਲ, ਵੀਡੀਓ
Published : May 1, 2024, 12:49 pm IST
Updated : May 1, 2024, 12:50 pm IST
SHARE ARTICLE
A young man was hit by a car Hoshiarpur News
A young man was hit by a car Hoshiarpur News

Hoshiarpur Accident News: ਵੱਡੇ ਭਰਾ ਦੀ ਵੀ ਸੜਕ ਹਾਦਸੇ ਵਿਚ ਹੋਈ ਸੀ ਮੌਤ

A young man was hit by a car Hoshiarpur News: ਹੁਸ਼ਿਆਰਪੁਰ ਦੇ ਦਸੂਹਾ-ਹਾਜੀਪੁਰ ਮੁੱਖ ਮਾਰਗ 'ਤੇ ਪੈਂਦੇ ਪਿੰਡ ਖਿਜ਼ਰਪੁਰ 'ਚ ਹਾਜੀਪੁਰ ਤੋਂ ਆ ਰਹੀ ਹਿਮਾਚਲ ਨੰਬਰ ਵਾਲੀ ਕਾਰ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿਤਾ। ਜਿਸ 'ਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦਾ ਸਿਰ ਧੜ ਤੋਂ ਵੱਖ ਹੋ ਗਿਆ। ਮ੍ਰਿਤਕ ਦੀ ਪਛਾਣ ਪਵਨ ਕੁਮਾਰ ਪੁੱਤਰ ਬਚਨ ਸਿੰਘ ਉਮਰ ਕਰੀਬ 30 ਸਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Lalru News: ਇੱਟਾਂ ਦੇ ਭੱਠੇ ’ਤੇ ਟਰੈਕਟਰ-ਟਰਾਲੀ ਹੇਠ ਕੁਚਲਿਆ ਗਿਆ ਢਾਈ ਸਾਲਾ ਮਾਸੂਮ 

ਖਿਜ਼ਰਪੁਰ ਵਾਸੀ ਮਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 7.30 ਵਜੇ ਨੌਜਵਾਨ ਪਵਨ ਰੋਡ ’ਤੇ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈ ਕੇ ਸੜਕ ਪਾਰ ਕਰ ਰਿਹਾ ਸੀ ਤਾਂ ਹਾਜੀਪੁਰ ਵਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਜਿਸ 'ਚ ਪਵਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Dalvir Goldy joined AAP News : ਕਾਂਗਰਸ ਨੂੰ ਲੱਗ ਰਿਹਾ ਝਟਕੇ 'ਤੇ ਝਟਕਾ, ਹੁਣ ਦਲਵੀਰ ਗੋਲਡੀ 'ਆਪ' ਵਿਚ ਹੋਏ ਸ਼ਾਮਲ 

ਵੱਡੇ ਭਰਾ ਦੀ ਵੀ ਹਾਦਸੇ ਵਿਚ ਹੋਈ ਸੀ ਮੌਤ 
ਟੱਕਰ ਇੰਨੀ ਜ਼ਬਰਦਸਤ ਸੀ ਕਿ ਪਵਨ ਦੀ ਗਰਦਨ ਧੜ ਤੋਂ ਵੱਖ ਹੋ ਗਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਕੁਝ ਸਮਾਂ ਪਹਿਲਾਂ ਪਵਨ ਦੇ ਵੱਡੇ ਭਰਾ ਦੀ ਵੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਘਟਨਾ ਵਾਲੀ ਥਾਂ ’ਤੇ ਢਾਈ ਘੰਟੇ ਦੇਰੀ ਨਾਲ ਪੁੱਜੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਲਾਸ਼ ਨੂੰ ਮੁਰਦਾਘਰ ਵਿਚ ਰਖਵਾ ਦਿੱਤਾ
ਮੌਕੇ 'ਤੇ ਪਹੁੰਚੇ ਥਾਣਾ ਹਾਜੀਪੁਰ ਦੇ ਏਐਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਾਜੀਪੁਰ ਦੇ ਸਿਵਲ ਹਸਪਤਾਲ ਪਹੁੰਚਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

(For more Punjabi news apart from A young man was hit by a car Hoshiarpur accident News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement