Punjab News : ਭਗਵੰਤ ਮਾਨ ਨੇ ਗੜ੍ਹਸ਼ੰਕਰ 'ਚ ਕੀਤਾ ਇੱਕ ਹੋਰ ਅਸਫਲ ਰੋਡ ਸ਼ੋਅ : ਪ੍ਰਤਾਪ ਬਾਜਵਾ
Published : May 1, 2024, 6:52 pm IST
Updated : May 1, 2024, 6:52 pm IST
SHARE ARTICLE
Pratap Bajwa
Pratap Bajwa

ਬਾਜਵਾ ਨੇ ਲੋਕਾਂ ਦੇ ਵਿਰੋਧ ਕਰਨ ਦੇ ਜਮਹੂਰੀ ਅਧਿਕਾਰ ਨੂੰ ਦਬਾਉਣ ਲਈ 'ਆਪ' ਸਰਕਾਰ ਦੀ ਕੀਤੀ ਆਲੋਚਨਾ

Punjab News : ਪੰਜਾਬ ਵਿੱਚ ਇੱਕ ਹੋਰ ਅਸਫਲ ਰੋਡ ਸ਼ੋਅ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਲੋਕ ਸਭਾ ਚੋਣਾਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਅੰਤ ਦੀ ਸ਼ੁਰੂਆਤ ਹੋਣ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਅੱਜ ਗੜ੍ਹਸ਼ੰਕਰ ਵਿੱਚ ਇੱਕ ਰੋਡ ਸ਼ੋਅ ਕੀਤਾ, ਜੋ ਅਸਫਲ ਰੋਡ ਸ਼ੋਅ ਸਾਬਤ ਹੋਇਆ। ਮੌਕੇ 'ਤੇ ਪਾਰਟੀ ਦਾ ਕੋਈ ਸਮਰਥਕ ਜਾਂ ਵਲੰਟੀਅਰ ਨਜ਼ਰ ਨਹੀਂ ਆਇਆ। ਮੁੱਖ ਮੰਤਰੀ ਨੂੰ ਸਿਰਫ਼ ਸੁਰੱਖਿਆ ਗਾਰਡਾਂ ਨਾਲ ਘਿਰਿਆ ਹੋਇਆ ਦੇਖਿਆ ਗਿਆ। ਬਾਜਵਾ ਨੇ ਕਿਹਾ ਕਿ ਉਹ ਨਿਸ਼ਚਿਤ ਤੌਰ 'ਤੇ ਉਨ੍ਹਾਂ ਲੋਕਾਂ ਤੋਂ ਡਰੇ ਹੋਏ ਹਨ, ਜਿਨ੍ਹਾਂ ਨੇ ਪਿਛਲੇ ਦੋ ਸਾਲਾਂ 'ਚ 'ਆਪ' ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਹਨ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਲੋਕਾਂ ਦੇ ਵਿਰੋਧ ਕਰਨ ਦੇ ਜਮਹੂਰੀ ਅਧਿਕਾਰ ਨੂੰ ਦਬਾਉਣ ਲਈ 'ਆਪ' ਸਰਕਾਰ ਦੀ ਆਲੋਚਨਾ ਕੀਤੀ। 'ਆਪ' ਨੇ ਉਨ੍ਹਾਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕੀਤੀ, ਜਿਨ੍ਹਾਂ ਨੇ ਰੋਡ ਸ਼ੋਅ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਦਾ ਵਿਰੋਧ ਕਰਨ ਜਾਂ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਸੀ।

ਸੋਸ਼ਲ ਮੀਡੀਆ ਪਲੇਟਫ਼ਾਰਮ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਬਾਜਵਾ ਨੇ ਕਿਹਾ ਕਿ ਬਾਘਾ ਪੁਰਾਣਾ 'ਚ 'ਆਪ' ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੇ ਸਿੱਖ ਭਾਈਚਾਰੇ ਦੇ ਮੈਂਬਰਾਂ ਨੂੰ ਪੁਲਿਸ ਨੇ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਉਹ ਗੁਰਦੁਆਰਾ ਸਾਹਿਬ 'ਚ ਇਕੱਠੇ ਹੋਏ ਸਨ। ਪਹਿਲਾਂ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ 'ਚ ਹਿਰਾਸਤ 'ਚ ਲਿਆ ਗਿਆ ਅਤੇ ਫਿਰ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਕੰਪਲੈਕਸ 'ਚੋਂ ਗ੍ਰਿਫਤਾਰ ਕਰ ਲਿਆ ਗਿਆ। 

ਇਸੇ ਤਰਾਂ ਇੱਕ ਸੀਨੀਅਰ ਸੁਤੰਤਰ ਪੱਤਰਕਾਰ ਦੀ ਐਕਸ ਪੋਸਟ ਅਨੁਸਾਰ ਠੇਕਾ ਮੁਲਾਜ਼ਮਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫ਼ਲੇ ਨੂੰ ਕਾਲੇ ਝੰਡੇ ਦਿਖਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕਰਕੇ ਸੀਆਈਏ ਕੰਪਲੈਕਸ ਬਰਨਾਲਾ ਲਿਜਾਇਆ ਗਿਆ। ਬਾਜਵਾ ਨੇ ਕਿਹਾ ਕਿ ਉਹ ਆਪਣੀਆਂ ਨੌਕਰੀਆਂ ਰੈਗੂਲਰ ਕਰਨ ਦੀ ਮੰਗ ਪੂਰੀ ਨਾ ਕਰਨ 'ਤੇ 'ਆਪ' ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ।  

ਬਾਜਵਾ ਨੇ ਕਿਹਾ ਕਿ ਇਸ ਤੋਂ ਇਲਾਵਾ ਕਿਸਾਨ ਪਹਿਲਾਂ ਹੀ 'ਆਪ' ਸਰਕਾਰ ਵਿਰੁੱਧ ਅੰਦੋਲਨ ਕਰ ਰਹੇ ਹਨ ਕਿਉਂਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਅਸਫਲ ਰਹੀ ਹੈ। ਕਿਸਾਨ 'ਆਪ' ਉਮੀਦਵਾਰਾਂ ਨੂੰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਸਵਾਲ ਕਰ ਰਹੇ ਹਨ। 

ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਏਜੰਡਿਆਂ ਤੋਂ ਤੰਗ ਆ ਚੁੱਕੇ ਕਿਸਾਨ ਅਤੇ ਮੁਲਾਜ਼ਮ ਨਹੀਂ ਸਗੋਂ ਸਮਾਜ ਦੇ ਸਾਰੇ ਵਰਗ ਸਰਕਾਰ ਦੇ ਖੋਖਲੇਪਣ ਅਤੇ ਧੋਖੇਬਾਜ਼ ਵਾਅਦਿਆਂ ਕਾਰਨ ਉਸ ਦਾ ਵਿਰੋਧ ਕਰ ਰਹੇ ਹਨ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਇਨ੍ਹਾਂ ਵਿਰੋਧ ਪ੍ਰਦਰਸ਼ਨਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ 'ਆਪ' ਨੇ ਪੰਜਾਬ ਦੇ ਲੋਕਾਂ ਵਿਚ ਆਪਣੀ ਭਰੋਸੇਯੋਗਤਾ ਗੁਆ ਦਿੱਤੀ ਹੈ ਅਤੇ 'ਆਪ' ਨੇ ਆਪਣੇ ਦੋ ਸਾਲਾਂ ਦੇ ਸ਼ਾਸਨ ਕਾਲ ਵਿਚ ਜੋ ਬੀਜਿਆ ਹੈ, ਹੁਣ ਉਸਦੀ ਕਟਾਈ ਕਰੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement