Punjab News : BSF ਤੇ ਪੰਜਾਬ ਪੁਲਿਸ ਨੇ ਪਿੰਡ ਕਲਸੀਆਂ ਤੋਂ 2 ਪਿਸਟਲ ਕੀਤੇ ਬਰਾਮਦ
Published : May 1, 2024, 7:33 pm IST
Updated : May 1, 2024, 7:33 pm IST
SHARE ARTICLE
Punjab Police
Punjab Police

ਪੁਲਿਸ ਨੇ ਦੋਵਾਂ ਪਿਸਟਲਾਂ ਨੂੰ ਆਪਣੇ ਕਬਜ਼ੇ 'ਚ ਲੈ ਕੇ ਸ਼ੁਰੂ ਕੀਤੀ ਕਾਰਵਾਈ

Punjab News : ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਕਲਸੀਆਂ ਤੋਂ ਸਾਂਝੇ ਸਰਚ ਅਪਰੇਸ਼ਨ ਦੌਰਾਨ ਬੀਐਸਐਫ ਤੇ ਪੰਜਾਬ ਪੁਲਸ ਨੇ 2 ਗਲਾਕ ਪਿਸਟਲ ਮੇਡ ਇਨ ਆਸਟ੍ਰੀਆ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। 

ਸੂਤਰਾਂ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਮਈ ਦੀ ਦੁਪਹਿਰ ਸਮਾਂ ਕਰੀਬ 3 ਵਜੇ ਜਸਵੰਤ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਕਲਸੀਆਂ ਖੁਰਦ ਦੇ ਖੇਤਾਂ ਵਿੱਚੋਂ ਬੀਐਸਐਫ ਤੇ ਥਾਣਾ ਖਾਲੜਾ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਦੋ ਗਲਾਕ ਪਿਸਟਲਾਂ ਨੂੰ ਬਰਾਮਦ ਕੀਤਾ ਹੈ। 

ਖਾਲੜਾ ਪੁਲਿਸ ਤੇ ਬੀਐੱਸਐਫ ਨੇ ਬਰਾਮਦ ਕੀਤੇ ਦੋਵਾਂ ਪਿਸਟਲਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਬਿਨਾਂ ਮੈਗਜ਼ੀਨਾਂ ਤੋਂ ਬਰਾਮਦ ਹੋਏ ਪਿਸਟਲਾਂ 'ਚੋਂ ਇੱਕ ਦਾ ਰੰਗ ਕਾਲਾ ਤੇ ਦੂਜੇ ਦਾ ਭੂਰਾ ਹੈ ।

Location: India, Punjab

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement