Sidhu Moosewala murder case: ਸਿੱਧੂ ਮੂਸੇਵਾਲਾ ਕਤਲ ਮਾਮਲਾ; ਮਾਨਸਾ ਅਦਾਲਤ ਵਲੋਂ ਸਾਰੇ ਮੁਲਜ਼ਮਾਂ ਵਿਰੁਧ ਦੋਸ਼ ਤੈਅ
Published : May 1, 2024, 6:12 pm IST
Updated : May 1, 2024, 7:18 pm IST
SHARE ARTICLE
Mansa court framed charges against all Sidhu Moosewala murder case accused
Mansa court framed charges against all Sidhu Moosewala murder case accused

15 ਮਈ ਤੋਂ ਸ਼ੁਰੂ ਹੋਵੇਗਾ ਟਰਾਇਲ

Sidhu Moosewala murder case: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮਾਨਸਾ ਅਦਾਲਤ ਵਲੋਂ ਸਾਰੇ 27 ਮੁਲਜ਼ਮਾਂ ਵਿਰੁਧ ਦੋਸ਼ ਤੈਅ ਕਰ ਦਿਤੇ ਗਏ ਹਨ। ਇਸ ਮਗਰੋਂ ਹੁਣ 15 ਮਈ ਤੋਂ ਅਦਾਲਤ ਵਿਚ ਕੇਸ ਦਾ ਟਰਾਇਲ ਸ਼ੁਰੂ ਹੋਵੇਗਾ। ਮਿਲੀ ਜਾਣਕਾਰੀ ਅਨੁਸਾਰ ਕੋਰਟ ਨੇ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੂਰੀਆ, ਚਰਨਜੀਤ ਚੇਤਨ ਅਤੇ ਜਗਤਾਰ ਸਿੰਘ ਦੀ ਉਸ ਅਰਜ਼ੀ ਨੂੰ ਰੱਦ ਕਰ ਦਿਤਾ ਹੈ, ਜਿਸ ਵਿਚ ਉਨ੍ਹਾਂ ਨੇ ਅਪਣੇ ਆਪ ਨੂੰ ਬੇਕਸੂਰ ਦਸਿਆ ਸੀ।

ਹੁਣ ਅਗਲੀ ਸੁਣਵਾਈ 20 ਮਈ ਨੂੰ ਰੱਖੀ ਗਈ ਹੈ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦਿਆਂ ਪੀੜਤ ਧਿਰ ਦੇ ਵਕੀਲ ਸਤਿੰਦਰ ਮਿੱਤਲ ਨੇ ਦਸਿਆ ਕਿ ਸੁਣਵਾਈ ਦੌਰਾਨ 5-6 ਘੰਟੇ ਤਕ ਦਲੀਲਾਂ ਰੱਖੀਆਂ ਗਈਆਂ।

ਅਦਾਲਤ ਦੇ ਫੈਸਲੇ ਮਗਰੋਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਅੱਜ ਦਾ ਦਿਨ ਕੁੱਝ ਰਾਹਤ ਭਰਿਆ ਸੀ। 24 ਮਹੀਨਿਆ ਬਾਅਦ ਕੇਸ ਕਿਸੇ ਰਾਹ ਉਤੇ ਚੱਲਿਆ ਹੈ। ਅਗਲੀ ਸੁਣਵਾਈ ਦੌਰਾਨ ਗਵਾਹਾਂ ਨੂੰ ਸੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੇ ਕੇਸ ਨੂੰ ਲੰਬਾ ਖਿੱਚਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਅੱਜ ਸਾਰਿਆਂ ਦੀਆਂ ਅਰਜ਼ੀਆਂ ਖਾਰਜ ਕਰ ਦਿਤੀਆਂ ਗਈਆਂ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਲਈ ਸੀ ਜ਼ਿੰਮੇਵਾਰੀ

ਜ਼ਿਕਰਯੋਗ ਹੈ ਕਿ 29 ਮਈ, 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ। ਇਸ ਦੀ ਸੱਭ ਤੋਂ ਪਹਿਲਾਂ, ਲਾਰੈਂਸ ਗੈਂਗ ਨੇ ਜ਼ਿੰਮੇਵਾਰੀ ਲਈ ਸੀ। ਫਿਰ ਗੋਲਡੀ ਬਰਾੜ ਨੇ ਇਕ ਟੀਵੀ ਚੈਨਲ 'ਤੇ ਇੰਟਰਵਿਊ ਦਿਤੀ ਅਤੇ ਕਿਹਾ ਕਿ ਉਸ ਨੇ ਮੂਸੇਵਾਲਾ ਦਾ ਕਤਲ ਕੀਤਾ ਹੈ। ਉਸ ਨੇ ਮੂਸੇਵਾਲਾ 'ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਗੋਲਡੀ ਨੇ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਮੂਸੇਵਾਲਾ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਅਤੇ ਉਸ ਨੂੰ ਕਤਲ ਕਰਨ ਲਈ ਮਜਬੂਰ ਕੀਤਾ। ਗੋਲਡੀ ਨੇ ਮੂਸੇਵਾਲਾ ਨੂੰ ਮਾਰਨ ਲਈ ਹਰਿਆਣਾ ਅਤੇ ਪੰਜਾਬ ਤੋਂ 6 ਸ਼ੂਟਰ ਭੇਜੇ ਸਨ।

(For more Punjabi news apart from Mansa court framed charges against all Sidhu Moosewala murder case accused, stay tuned to Rozana Spokesman)

 

Location: India, Punjab, Mansa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement