Goldy Brar Death News: ਮਾਰਿਆ ਗਿਆ ਸਿੱਧੂ ਮੂਸੇਵਾਲਾ ਦਾ ਦੋਸ਼ੀ ਗੋਲਡੀ ਬਰਾੜ? ਇਸ ਗੈਂਗ ਨੇ ਲਈ ਜ਼ਿੰਮੇਵਾਰੀ
Published : May 1, 2024, 2:38 pm IST
Updated : May 1, 2024, 2:49 pm IST
SHARE ARTICLE
Goldy Brar
Goldy Brar

ਖ਼ਬਰਾਂ ਅਨੁਸਾਰ ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਗੋਲਡੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।

Goldy Brar News: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁੱਖ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੀ ਕਥਿਤ ਤੌਰ 'ਤੇ ਅਮਰੀਕਾ ਵਿਚ ਮੌਤ ਹੋ ਗਈ ਹੈ। ਇਕ ਅਮਰੀਕੀ ਨਿਊਜ਼ ਚੈਨਲ ਨੇ ਦਾਅਵਾ ਕੀਤਾ ਕਿ ਗੋਲਡੀ ਬਰਾੜ ਨੂੰ ਮੰਗਲਵਾਰ ਸ਼ਾਮ 5:25 ਵਜੇ ਅਮਰੀਕਾ ਦੇ ਫੇਅਰਮੌਂਟ ਅਤੇ ਹੋਲਟ ਐਵੇਨਿਊ ਵਿਚ ਗੋਲੀ ਮਾਰ ਦਿਤੀ ਗਈ।

ਦਸਿਆ ਜਾ ਰਿਹਾ ਹੈ ਕਿ ਗੋਲਡੀ ਬਰਾੜ ਅਪਣੇ ਇਕ ਸਾਥੀ ਨਾਲ ਘਰ ਦੇ ਬਾਹਰ ਗਲੀ ਵਿਚ ਖੜ੍ਹਾ ਸੀ। ਇਸ ਦੌਰਾਨ ਕੁੱਝ ਅਣਪਛਾਤੇ ਬਦਮਾਸ਼ ਆਏ ਅਤੇ ਫਾਇਰਿੰਗ ਕਰਨ ਤੋਂ ਬਾਅਦ ਭੱਜ ਗਏ। ਅਮਰੀਕੀ ਪੁਲਿਸ ਅਧਿਕਾਰੀ ਲੇਸਲੀ ਵਿਲੀਅਮਜ਼ ਨੇ ਇਕ ਚੈਨਲ ਨੂੰ ਦਸਿਆ ਕਿ 2 ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। ਹਾਲਾਂਕਿ ਰੋਜ਼ਾਨਾ ਸਪੋਕਸਮੈਨ ਇਸ ਖ਼ਬਰ ਦੀ ਪੁਸ਼ਟੀ ਨਹੀਂ ਕਰਦਾ। 

ਖ਼ਬਰਾਂ ਅਨੁਸਾਰ ਬਰਾੜ ਦੇ ਵਿਰੋਧੀ ਗੈਂਗਸਟਰ ਅਰਸ਼ ਡੱਲਾ ਅਤੇ ਲਖਬੀਰ ਨੇ ਗੋਲਡੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦੋਵਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਦੁਸ਼ਮਣੀ ਕਾਰਨ ਗੋਲਡੀ 'ਤੇ ਗੋਲੀਆਂ ਚਲਾਈਆਂ ਸਨ। ਫਿਲਹਾਲ ਲਾਰੈਂਸ ਜਾਂ ਕਿਸੇ ਹੋਰ ਗੈਂਗਸਟਰ ਵਲੋਂ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਦਸਿਆ ਜਾ ਰਿਹਾ ਹੈ ਕਿ ਇਹ ਗੋਲੀਬਾਰੀ ਫੇਅਰਮੌਂਟ ਅਤੇ ਹੋਲਟ ਐਵੇਨਿਊਜ਼ ਉਤੇ ਸ਼ਾਮ 5:25 ਵਜੇ ਹੋਈ। ਜਦੋਂ ਇਨ੍ਹਾਂ ਦੋਵਾਂ ਥਾਵਾਂ ‘ਤੇ ਗੋਲੀਬਾਰੀ ਹੋਈ ਤਾਂ ਦੋ ਵਿਅਕਤੀ ਗਲੀ ਵਿਚ ਖੜ੍ਹੇ ਸਨ ਪਰ ਪੁਲਿਸ ਵਲੋਂ ਹਮਲੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਦੀ ਪਛਾਣ ਨਹੀਂ ਦੱਸੀ ਗਈ ਹੈ। ਦੱਸ ਦਈਏ ਕਿ ਕੈਨੇਡਾ ਤੋਂ ਭੱਜਣ ਮਗਰੋਂ ਗੋਲਡੀ ਬਰਾੜ ਨੇ ਅਮਰੀਕਾ ਦੇ ਫਰੈਜਨੋ ਵਿਚ ਹੀ ਪਨਾਹ ਲਈ ਸੀ ਅਤੇ ਗੋਲਡੀ ਬਰਾੜ ਦੀ ਆਖਰੀ ਲੋਕੇਸ਼ਨ ਫਰੈਜਨੋ ਹੀ ਦੱਸੀ ਜਾਂਦੀ ਹੈ।

ਕੌਣ ਹੈ ਗੋਲਡੀ ਬਰਾੜ?

ਗੋਲਡੀ ਬਰਾੜ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਹੈ। ਉਸ ਦਾ ਜਨਮ ਸਾਲ 1994 ਵਿਚ ਹੋਇਆ ਸੀ, ਉਸ ਦਾ ਨਾਮ ਸਤਵਿੰਦਰ ਸਿੰਘ ਹੈ। ਗੋਸਡੀ ਦੇ ਪਿਤਾ ਪੁਲਿਸ ਵਿਚ ਸਬ-ਇੰਸਪੈਕਟਰ ਸੀ।  ਗੋਲਡੀ ਬਰਾੜ ਦੇ ਚਚੇਰੇ ਭਰਾ ਗੁਰਲਾਲ ਬਰਾੜ ਦਾ ਚੰਡੀਗੜ੍ਹ ਵਿਚ ਕਤਲ ਕਰ ਦਿਤਾ ਗਿਆ ਸੀ। ਗੁਰਲਾਲ ਦੀ 11 ਅਕਤੂਬਰ, 2020 ਦੀ ਰਾਤ ਨੂੰ ਇੰਡਸਟਰੀਅਲ ਏਰੀਆ ਫੇਜ਼-1 ਦੇ ਇਕ ਕਲੱਬ ਦੇ ਬਾਹਰ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਸੀ। ਉਹ ਪੰਜਾਬ ਯੂਨੀਵਰਸਿਟੀ (ਪੀ.ਯੂ.) ਦਾ ਵਿਦਿਆਰਥੀ ਆਗੂ ਸੀ।  

ਗੁਰਲਾਲ ਬਰਾੜ ਲਾਰੈਂਸ ਬਿਸ਼ਨੋਈ ਦਾ ਸੱਭ ਤੋਂ ਕਰੀਬੀ ਸੀ। ਗੁਰਲਾਲ ਬਰਾੜ ਅਤੇ ਲਾਰੈਂਸ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ ਪੰਜਾਬ ਯੂਨੀਵਰਸਿਟੀ (ਸੋਪੂ) ਨਾਲ ਜੁੜੇ ਹੋਏ ਸਨ। ਗੁਰਲਾਲ ਬਰਾੜ ਦੇ ਕਤਲ ਤੋਂ ਬਾਅਦ ਲਾਰੈਂਸ ਗੈਂਗ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਕਿ ਹੁਣ ਨਵੀਂ ਜੰਗ ਦੀ ਸ਼ੁਰੂਆਤ ਹੋ ਗਈ ਹੈ, ਸੜਕਾਂ 'ਤੇ ਖੂਨ ਨਹੀਂ ਸੁੱਕੇਗਾ।

 ਇਸ ਕਤਲ ਦਾ ਬਦਲਾ ਲੈਣ ਲਈ ਗੋਲਡੀ ਨੇ ਜੁਰਮ ਦਾ ਰਸਤਾ ਚੁਣਿਆ। ਗੋਲਡੀ ਗੈਂਗਸਟਰਾਂ ਦੇ ਸੰਪਰਕ ਵਿਚ ਆਇਆ। ਉਨ੍ਹਾਂ ਨੇ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨਾਲ ਵੀ ਮੁਲਾਕਾਤ ਕੀਤੀ। ਗੋਲਡੀ ਨੇ 8 ਫਰਵਰੀ 2021 ਨੂੰ ਫਰੀਦਕੋਟ ਵਿਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਸੀ। ਇਸ ਕਤਲ ਤੋਂ ਬਾਅਦ ਗੋਲਡੀ ਗੁਪਤ ਤਰੀਕੇ ਨਾਲ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਭੱਜ ਗਿਆ ਸੀ। ਪੁਲਿਸ ਮੁਤਾਬਕ ਗੋਲਡੀ ਕੈਨੇਡਾ 'ਚ ਭੇਸ ਬਦਲ ਕੇ ਰਹਿੰਦਾ ਹੈ, ਤਾਂ ਕਿ ਉਸ ਨੂੰ ਫੜਿਆ ਨਾ ਜਾ ਸਕੇ। ਪੁਲਿਸ ਕੋਲ ਇਸ ਦੀਆਂ ਤਸਵੀਰਾਂ ਵੱਖ-ਵੱਖ ਰੂਪਾਂ ਵਿਚ ਹਨ। ਗੈਂਗਸਟਰ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਸਿੱਧੂ ਮੂਸੇਵਾਲਾ ਦੇ ਕਤਲ ਦੀ ਲਈ ਸੀ ਜ਼ਿੰਮੇਵਾਰੀ

29 ਮਈ, 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ। ਇਸ ਦੀ ਸੱਭ ਤੋਂ ਪਹਿਲਾਂ, ਲਾਰੈਂਸ ਗੈਂਗ ਨੇ ਜ਼ਿੰਮੇਵਾਰੀ ਲਈ ਸੀ। ਫਿਰ ਗੋਲਡੀ ਬਰਾੜ ਨੇ ਇਕ ਟੀਵੀ ਚੈਨਲ 'ਤੇ ਇੰਟਰਵਿਊ ਦਿਤੀ ਅਤੇ ਕਿਹਾ ਕਿ ਉਸ ਨੇ ਮੂਸੇਵਾਲਾ ਦਾ ਕਤਲ ਕੀਤਾ ਹੈ। ਉਸ ਨੇ ਮੂਸੇਵਾਲਾ 'ਤੇ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਵਿਚ ਸ਼ਾਮਲ ਹੋਣ ਦਾ ਦੋਸ਼ ਲਾਇਆ। ਗੋਲਡੀ ਨੇ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਮੂਸੇਵਾਲਾ ਵਿਰੁਧ ਕੋਈ ਕਾਰਵਾਈ ਨਹੀਂ ਕੀਤੀ ਅਤੇ ਉਸ ਨੂੰ ਕਤਲ ਕਰਨ ਲਈ ਮਜਬੂਰ ਕੀਤਾ। ਗੋਲਡੀ ਨੇ ਮੂਸੇਵਾਲਾ ਨੂੰ ਮਾਰਨ ਲਈ ਹਰਿਆਣਾ ਅਤੇ ਪੰਜਾਬ ਤੋਂ 6 ਸ਼ੂਟਰ ਭੇਜੇ ਸਨ।

 (For more Punjabi news apart from Sidhu Moosewala Murder Prime Accused Goldy Brar latest News in punjabi, stay tuned to Rozana Spokesman)

 

ਬੇਦਾਵਾ: ਇਹ ਇਕ ਵਾਇਰਲ ਖ਼ਬਰ ਹੈ। ਰੋਜ਼ਾਨਾ ਸਪੋਕਸਮੈਨ ਇਸ ਦੀ ਜ਼ਿੰਮੇਵਾਰੀ ਨਹੀਂ ਲੈਂਦਾ।

Tags: goldy brar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement