Amritsar News : ਪਾਣੀਆਂ ਦੇ ਮੁੱਦੇ ਨੂੰ ਲੈ ਕੇ ‘ਆਪ’ ਸਰਕਾਰ ਵਲੋਂ ਅੰਮ੍ਰਿਤਸਰ ’ਚ ਭਾਜਪਾ ਖਿਲਾਫ਼ ਰੋਸ ਪ੍ਰਦਰਸ਼ਨ

By : BALJINDERK

Published : May 1, 2025, 1:37 pm IST
Updated : May 1, 2025, 1:37 pm IST
SHARE ARTICLE
ਪਾਣੀਆਂ ਦੇ ਮੁੱਦੇ ਨੂੰ ਲੈ ਕੇ ‘ਆਪ’ ਸਰਕਾਰ ਵਲੋਂ ਅੰਮ੍ਰਿਤਸਰ ’ਚ ਭਾਜਪਾ ਖਿਲਾਫ਼ ਰੋਸ ਪ੍ਰਦਰਸ਼ਨ
ਪਾਣੀਆਂ ਦੇ ਮੁੱਦੇ ਨੂੰ ਲੈ ਕੇ ‘ਆਪ’ ਸਰਕਾਰ ਵਲੋਂ ਅੰਮ੍ਰਿਤਸਰ ’ਚ ਭਾਜਪਾ ਖਿਲਾਫ਼ ਰੋਸ ਪ੍ਰਦਰਸ਼ਨ

Amritsar News : ਭਾਜਪਾ ਦੇ ਕੌਮੀ ਜਰਨਲ ਸਕੱਤਰ ਤਰੁਣ ਚੁੱਘ ਦੇ ਘਰ ਦੇ ਬਾਹਰ ਕੈਬਨਿਟ ਮੰਤਰੀਆਂ ਤੇ ਐਮਐਲਏਆਂ ਨੇ ਕੀਤਾ ਰੋਸ ਪ੍ਰਦਰਸ਼ਨ 

Amritsar News in Punjabi : ਪੰਜਾਬ ਦੇ ਪਾਣੀਆਂ ਨੂੰ ਭਾਜਪਾ ਵੱਲੋਂ ਹਰਿਆਣਾ ਨੂੰ ਦੇਣ ਨੂੰ ਲੈ ਕੇ ਪੰਜਾਬ ਭਰ ’ਚ ਰੋਸ ਚੱਲ ਰਿਹਾ ਹੈ। ਆਮ ਆਦਮੀ ਪਾਰਟੀ ਅੱਜ ਪੂਰੇ ਪੰਜਾਬ ’ਚ ਭਾਜਪਾ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੰਜਾਬ ਦਾ ਪਾਣੀ ਜ਼ਬਰਦਸਤੀ ਹਰਿਆਣਾ ਨੂੰ ਦੇ ਰਹੀ ਹੈ। ਭਾਜਪਾ ਪੰਜਾਬ ਦੇ ਪਾਣੀਆਂ ਦੇ ਹੱਕਾਂ 'ਤੇ ਡਾਕਾ ਮਾਰ ਰਹੀ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਵਿੱਚ ਵੀ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸਮੇਤ ਵੱਖ -ਵੱਖ ਹਲਕਿਆਂ ਦੇ ਵਿਧਾਇਕਾਂ ਕੌਂਸਲਰਾਂ ਤੇ ਆਪ ਵਰਕਰਾਂ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।

1

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ ਤੇ ਪੰਜਾਬ ਦਾ ਪਾਣੀ ਧੱਕੇ ਨਾਲ ਹੀ ਹਰਿਆਣੇ ਨੂੰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਨਾਲ ਧੋਖਾ ਕੀਤਾ ਹੈ।

ਬੀਬੀਐਮਬੀ ਤੋਂ ਹਰਿਆਣਾ ਨੂੰ ਹੋਰ ਪਾਣੀ ਦੇ ਕੇ, ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਵਿਰੋਧੀ ਸਾਬਤ ਕੀਤਾ ਹੈ। ਹਰਿਆਣਾ ਪਹਿਲਾਂ ਹੀ ਹਰਿਆਣਾ ਤੋਂ ਪੈਦਾ ਹੋਣ ਵਾਲਾ ਪਾਣੀ ਪ੍ਰਾਪਤ ਕਰ ਰਿਹਾ ਸੀ ਪਰ ਹੋਰ ਪਾਣੀ ਦੇਣਾ ਪੰਜਾਬ ਨਾਲ ਧੋਖਾ ਹੈ। ਪੰਜਾਬ ਦੇ ਕਿਸਾਨ ਪਾਣੀ ਦੀ ਹਰ ਬੂੰਦ ਲਈ ਤਰਸ ਰਹੇ ਹਨ ਅਤੇ ਭਾਜਪਾ ਹਰਿਆਣਾ ਨੂੰ ਪਾਣੀ ਦੇ ਕੇ ਕਿਸਾਨਾਂ ਤੋਂ ਬਦਲਾ ਲੈ ਰਹੀ ਹੈ। ਭਾਜਪਾ ਸਰਕਾਰ ਪੰਜਾਬ, ਪੰਜਾਬ ਦੇ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਨੂੰ ਮਾਰਨਾ ਚਾਹੁੰਦੀ ਹੈ। 

 (For more news apart from AAP government protests against BJP in Amritsar over water issue News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement