
Mahendra Bhagat protest in Jalandhar : ਹਰਿਆਣਾ ਨੂੰ ਪਾਣੀ ਦੇਣ ਲਈ ਕੇਂਦਰ ਸਰਕਾਰ ਵਿਰੁਧ ਖੋਲ੍ਹਿਆ ਮੋਰਚਾ
Cabinet Minister Mahendra Bhagat protested in Jalandhar Latest News in Punjabi : ਕੇਂਦਰ ਸਰਕਾਰ ਵਲੋਂ ਬੀਬੀਐਮਬੀ ਰਾਹੀਂ ਹਰਿਆਣਾ ਨੂੰ ਪਾਣੀ ਦੇਣ ਦੇ ਫ਼ੈਸਲੇ ਵਿਰੁਧ 'ਆਪ' ਸਰਕਾਰ ਵਲੋਂ ਪੰਜਾਬ ਭਰ ਵਿਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਕਾਰਨ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਵੀ ਜਲੰਧਰ ਦੇ ਬਾਬੂ ਜਗਜੀਵਨ ਰਾਮ ਚੌਕ 'ਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਕੇਂਦਰ ਸਰਕਾਰ ਵਿਰੁਧ ਪ੍ਰਦਰਸ਼ਨ ਕੀਤਾ।
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਵਿਚ ਪਾਣੀ ਦੀ ਕਮੀ ਵੱਧ ਰਹੀ ਹੈ। ਇਸ ਕਾਰਨ ਹਰਿਆਣਾ ਨੂੰ ਵਾਧੂ ਪਾਣੀ ਨਹੀਂ ਦਿਤਾ ਜਾ ਸਕਦਾ ਪਰ ਕੇਂਦਰ ਦੀ ਭਾਜਪਾ ਸਰਕਾਰ ਨੇ ਹਰਿਆਣਾ ਵਿਚ ਭਾਜਪਾ ਸਰਕਾਰ ਦਾ ਸਮਰਥਨ ਕਰ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਕਦੇ ਵੀ ਪੰਜਾਬ ਨੂੰ ਕੋਈ ਨੁਕਸਾਨ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀ ਇਸ ਕਾਰਵਾਈ ਦੀ ਸਖ਼ਤ ਨਿੰਦਾ ਕਰਦੇ ਹਨ।