
Punjab Farmer Meeting News : ਕਿਹਾ -ਸੂਬਾ ਸਰਕਾਰ ਨੂੰ ਮੀਟਿੰਗ 'ਚ ਸ਼ਮਲ ਕਰਨਾ ਜ਼ਰੂਰੀ:ਕੇਂਦਰ
Punjab Farmer Meeting News : ਕੇਂਦਰ ਸਰਕਾਰ ਵਿਚਾਲੇ ਕਿਸਾਨ ਜਥੇਬੰਦੀਆਂ ਦੀ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਇਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਇਸ ਮੀਟਿੰਗ 'ਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ ਜਾਵੇ। ਕੇਂਦਰ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਮੀਟਿੰਗ 'ਚ ਸ਼ਾਮਲ ਕਰਨਾ ਜ਼ਰੂਰੀ ਹੈ।
ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਸੰਵਾਦ ਦੀ ਪ੍ਰਕਿਰਿਆ ਅੱਗੇ ਵਧ ਸਕੇ। ਕੇਂਦਰ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਬੈਠਕ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ ਜਾਵੇ, ਜਿਸ ਤੋਂ ਬਾਅਦ ਹੀ ਅਗਲੀ ਬੈਠਕ ਦੀ ਤਰੀਕ ਫਾਈਨਲ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਹੋਰ ਕਿਸਾਨ ਸੰਗਠਨਾਂ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ 4 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਸ਼ਾਮਲ ਨਾ ਕੀਤਾ ਜਾਵੇ। ਇਸ ਸੰਬੰਧੀ ਨੇ ਕੇਂਦਰ ਨੂੰ ਇੱਕ ਪੱਤਰ ਭੇਜਿਆ ਗਿਆ ਸੀ। ਆਪਣੇ ਪੱਤਰ 'ਚ ਕਿਸਾਨਾਂ ਨੇ ਕਿਹਾ ਸੀ ਕਿ ਅਸੀ ਗੱਲਬਾਤ ਲਈ ਹਮੇਸ਼ਾ ਤਿਆਰ ਹਾਂ ਪਰ ਪੰਜਾਬ ਸਰਕਾਰ ਨੂੰ ਇਸ ਮੀਟਿੰਗ 'ਚ ਸ਼ਾਮਿਲ ਨਾ ਕੀਤਾ ਜਾਵੇ।
(For more news apart from Farmer meeting with central government on May 4 postponed News in Punjabi, stay tuned to Rozana Spokesman)