
Ludhiana Encounter News: ਮੁਲਜ਼ਮ ਕੋਲੋਂ ਹਥਿਆਰ ਹੋਏ ਬਰਾਮਦ, ਮੁਲਜ਼ਮ ਗੋਲੀਬਾਰੀ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਸੀ
Ludhiana Encounter Today News in Punjabi : ਲੁਧਿਆਣਾ ਦੇ ਚੰਡੀਗੜ੍ਹ ਰੋਡ 'ਤੇ ਪਿੰਡ ਸਾਹਿਬਾਨਾ ਨੇੜੇ ਅੱਜ ਸਵੇਰੇ ਗੈਂਗਸਟਰ ਅਤੇ ਪੁਲਿਸ ਵਿਚਕਾਰ ਮੁਕਾਬਲੇ ਦੀ ਖ਼ਬਰ ਮਿਲੀ ਹੈ। ਕੁਝ ਦਿਨ ਪਹਿਲਾਂ ਕੁਝ ਲੋਕਾਂ ਨੇ ਗੈਂਗਸਟਰ ਪੁਨੀਤ ਬੈਂਸ ਦੇ ਘਰ 'ਤੇ ਗੋਲੀਆਂ ਚਲਾਈਆਂ ਸਨ।
ਪੁਲਿਸ ਉਸੇ ਮਾਮਲੇ ਵਿੱਚ ਹਮਲਾਵਰਾਂ ਦੀ ਭਾਲ ਕਰ ਰਹੀ ਸੀ। ਗੈਂਗਸਟਰ ਬਿਨਾਂ ਨੰਬਰ ਵਾਲੀ ਐਕਟਿਵਾ 'ਤੇ ਆ ਰਿਹਾ ਸੀ। ਜਿਵੇਂ ਹੀ ਪੁਲਿਸ ਟੀਮ ਨੇ ਅਪਰਾਧੀ ਨੂੰ ਘੇਰਿਆ, ਉਸ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਕਰ ਦਿੱਤੀ।
ਪੁਲਿਸ ਮੁਲਾਜ਼ਮਾਂ ਨੇ ਵੀ ਸਵੈ-ਰੱਖਿਆ ਵਿੱਚ ਗੋਲੀਆਂ ਚਲਾਈਆਂ। ਮੁਕਾਬਲੇ ਵਿਚ ਮੁਲਜ਼ਮ ਜ਼ਖ਼ਮੀ ਹੋ ਗਿਆ। ਜ਼ਖ਼ਮੀ ਗੈਂਗਸਟਰ ਦੀ ਪਛਾਣ ਬਦਨਾਮ ਲੰਡਾ ਗੈਂਗ ਦੇ ਮੈਂਬਰ ਵਜੋਂ ਹੋਈ ਹੈ। ਮੁਲਜ਼ਮ ਤੋਂ ਇੱਕ ਗੈਰ-ਕਾਨੂੰਨੀ ਹਥਿਆਰ ਅਤੇ ਕਈ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ
( For more news apart from, ' Ludhiana Encounter Today News in Punjabi ' Stay tuned to Rozana Spokesman)