
Ludhiana News : ਮੁਲਜ਼ਮਾਂ ਕੋਲੋਂ ਕੁੁਝ ਮੋਟਰਸਾਈਕਲ ਅਤੇ ਹੋਰ ਬਰਾਮਦਗੀ ਕੀਤੀ ਗਈ, ਮੁਲਜ਼ਮ ਲਾਡੋਵਾਲ ਇਲਾਕੇ ਦੇ ਰਹਿਣ ਵਾਲੇ ਹਨ
Ludhiana News in Punjabi : ਬੀਤੀ ਰਾਤ ਲੁਧਿਆਣਾ ਦੇ ਕਿਚਲੂ ਨਗਰ ਇਲਾਕੇ ਵਿੱਚ ਇੱਕ ਡਿਪਾਰਟਮੈਂਟਲ ਸਟੋਰ ਵਿੱਚੋਂ ਲੁੱਟ ਖੋਹ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਆਰੋਪੀਆਂ ਨੂੰ ਕਾਬੂ ਕੀਤਾ ਹੈ। ਇੱਥੇ ਪ੍ਰੈਸ ਕਾਨਫ਼ਰਸ ਨੂੰ ਸੰਬੋਧਨ ਕਰਦੇ ਹੋਏ, ਡੀਸੀਪੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਤਿੰਨ ਆਰੋਪੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹਨਾਂ ਦੇ ਇੱਕ ਸਾਥੀ ਦੀ ਭਾਲ ਜਾਰੀ ਹੈ। ਇਹ ਆਰੋਪੀ ਲਾਡੋਵਾਲ ਇਲਾਕੇ ਦੇ ਰਹਿਣ ਵਾਲੇ ਹਨ। ਇਹਨਾਂ ਨੇ ਸਾਜਿਸ਼ ਤਹਿਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਫਿਲਹਾਲ ਆਰੋਪੀਆ ਪਾਸੋਂ ਕੁਝ ਮੋਟਰਸਾਈਕਲ ਅਤੇ ਹੋਰ ਬਰਾਮਦਗੀ ਵੀ ਕੀਤੀ ਗਈ। ਜਿਸ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਸੀ, ਮਾਮਲੇ ਦੀ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਉਕਤ ਡਿਪਾਰਟਮੈਂਟਲ ਸਟੋਰ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਆਪਣੇ ਸਮੇਤ ਪਹੁੰਚ ਕੇ ਪੀੜਿਤ ਦੁਕਾਨਦਾਰ ਨਾਲ ਗੱਲਬਾਤ ਕੀਤੀ ਸੀ ਅਤੇ ਸੂਬਾ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਸੀ।
(For more news apart from Police arrest three accused in robbery case, one absconding News in Punjabi, stay tuned to Rozana Spokesman)