Simranjit Singh Mann News: ਜੇਕਰ ਭਾਰਤ-ਪਾਕਿਸਤਾਨ ਦੀ ਜੰਗ ਲਗਦੀ ਤਾਂ ਸੱਭ ਤੋਂ ਵੱਧ ਨੁਕਸਾਨ ਪੰਜਾਬ ਦੇ ਸਿੱਖਾਂ ਦਾ ਹੋਵੇਗਾ: ਸਿਮਰਨਜੀਤ ਮਾਨ
Published : May 1, 2025, 9:32 am IST
Updated : May 1, 2025, 9:57 am IST
SHARE ARTICLE
Simranjit Singh Mann latest News in punjabi
Simranjit Singh Mann latest News in punjabi

Simranjit Singh Mann News: ਕਿਹਾ, ਦੋਹਾਂ ਦੇਸ਼ਾਂ ਨੂੰ ਅਮਨ ਤੇ ਸ਼ਾਂਤੀ ਦੀ ਦਿਸ਼ਾ ’ਚ ਅੱਗੇ ਵਧਣਾ ਚਾਹੀਦੈ

Simranjit Singh Mann latest News in punjabi : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਜੰਮੂ ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ । ਉਨ੍ਹਾਂ ਕਿਹਾ ਕਿ ਇਨਸਾਨੀ ਜਾਨਾਂ ਦੀ ਨੁਕਸਾਨ ਵਾਲੀ ਹਰ ਘਟਨਾ ਦੁਖਦਾਈ ਹੈ ਅਤੇ ਇਸ ਤਰ੍ਹਾਂ ਦੇ ਹਮਲੇ ਭਾਰਤ-ਪਾਕਿਸਤਾਨ ਵਿਚਕਾਰ ਜੰਗ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਦੋਵਾਂ ਦੇਸ਼ਾਂ ਨੂੰ ਸਹਿਣਸ਼ੀਲਤਾ ਦਿਖਾਉਂਦੇ ਹੋਏ ਅਮਨ ਅਤੇ ਸ਼ਾਂਤੀ ਦੀ ਦਿਸ਼ਾ ਵਿਚ ਅੱਗੇ ਵਧਣਾ ਚਾਹੀਦਾ ਹੈ। 

ਉਨ੍ਹਾਂ ਨੇ ਕਿਹਾ ਕਿ ਜੇਕਰ ਭਾਰਤ ਪਾਕਿਸਤਾਨ ਦੀ ਜੰਗ ਲਗਦੀ ਹੈ ਤਾਂ ਪੰਜਾਬ ਦੀ ਧਰਤੀ ’ਤੇ ਵਧੇਰੇ ਨੁਕਸਾਨ ਹੋ ਸਕਦਾ ਹੈ ਜਿਸ ਦੀ ਮਾਰ ਸੱਭ ਤੋਂ ਵੱਧ ਸਿੱਖਾਂ ਨੂੰ ਪਵੇਗੀ। ਉਨ੍ਹਾਂ ਕਿਹਾ ਕਿ ਸੈਨਿਕਾਂ, ਵਪਾਰੀ ਵਰਗ, ਕਿਸਾਨ ਵਰਗ, ਮਜ਼ਦੂਰ ਵਰਗ, ਨੂੰ ਜੰਗ ਦੀ ਬਜਾਏ ਅਮਨ ਦੀ ਅਪੀਲ ਕਰਨੀ ਚਾਹੀਦੀ ਹੈ। ਸ. ਮਾਨ ਨੇ ਦਸਿਆ ਕਿ 1 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸਥਾਪਨਾ ਦਿਹਾੜਾ ਮਨਾਇਆ ਜਾ ਰਿਹਾ ਹੈ ਜਿਸ ਵਿਚ ਪਾਰਟੀ ਦੇ ਸਾਰੇ ਆਗੂਆਂ, ਵਰਕਰਾਂ ਅਤੇ ਸਿੱਖ ਜਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾਦੀ ਹੈ।

ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਿੱਖ ਰਾਜਨੀਤੀ ਦੇ ਨਵੇਂ ਮੋੜ ਦਾ ਪਹਿਲੂ ਹੈ। ਸ. ਮਾਨ ਨੇ ਦਸਿਆ ਕਿ 3 ਮਈ ਨੂੰ ਫ਼ਿਰੋਜ਼ਪੁਰ ਵਿਖੇ ਹੁਸੈਨੀ ਵਾਲਾ ਬਾਰਡਰ ਖੁਲ੍ਹਵਾਉਣ ਅਤੇ ਭਾਰਤ-ਪਾਕਿਸਤਾਨ ਵਿਚਕਾਰ ਵਪਾਰਕ ਸਾਂਝ ਵਧਾਉਣ ਦੀ ਮੰਗ ਨੂੰ ਲੈ ਕੇ ਇਕ ਵਿਸ਼ੇਸ਼ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ, ਵਪਾਰੀ ਵਰਗ ਦੋਵਾਂ ਪਾਸਿਆਂ ਦੀ ਤਰੱਕੀ ਅਤੇ ਭਲਾਈ ਲਈ ਪਾਕਿਸਤਾਨ ਨਾਲ ਵਪਾਰ ਕਰਨ ਲਈ ਹੁਸੈਨੀ ਵਾਲਾ ਬਾਰਡਰ ਤੇ 3 ਮਈ ਨੂੰ ਜ਼ਰੂਰ ਪਹੁੰਚਣ।

( For more news apart from, 'Simranjit Singh Mann latest News in punjabi  '  Stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement