
Sucha Singh Chhotepur News: ਦੋ ਵਾਰ ਵਿਧਾਇਕ ਰਹਿ ਚੁੱਕੇ ਛੋਟੇਪੁਰ ਅਪਣੀ ਪੋਤਰੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਲਾਸ ਏਂਜਲਸ ਜਾ ਰਹੇ ਸਨ।
Sucha Singh Chhotepur stopped from going to America News: ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਸਮੇਂ ਵਿਚ ਅਕਾਲੀ ਸੁਧਾਰ ਲਹਿਰ ਨਾਲ ਜੁੜੇ ਸੀਨੀਅਰ ਆਗੂ ਸੁੱਚਾ ਸਿੰਘ ਛੋਟੇਪੁਰ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਮਿਲੀ।
ਜਾਣਕਾਰੀ ਮੁਤਾਬਕ ਬੀਤੀ ਰਾਤ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਉਨ੍ਹਾਂ ਦਾ ਪਾਸਪੋਰਟ ਇਹ ਕਹਿ ਕੇ ਜ਼ਬਤ ਕਰ ਲਿਆ ਕਿ ਉਨ੍ਹਾਂ ਦੇ ਪਾਸਪੋਰਟ ਦੀ ਕਿਸੇ ਨੇ ਦੁਰਵਰਤੋਂ ਕੀਤੀ ਹੈ। ਦੋ ਵਾਰ ਵਿਧਾਇਕ ਰਹਿ ਚੁੱਕੇ ਛੋਟੇਪੁਰ ਅਪਣੀ ਪੋਤਰੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਲਾਸ ਏਂਜਲਸ ਜਾ ਰਹੇ ਸਨ।
ਛੋਟੇਪੁਰ ਨੇ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਜਦੋਂ ਸਾਰੇ ਦਸਤਾਵੇਜ਼ ਪੂਰੇ ਹਨ, ਤਾਂ ਇਮੀਗ੍ਰੇਸ਼ਨ ਵਲੋਂ ਉਨ੍ਹਾਂ ਨੂੰ ਕਿਸ ਆਧਾਰ ’ਤੇ ਰੋਕਿਆ ਅਤੇ ਪਾਸਪੋਰਟ ਜ਼ਬਤ ਕੀਤਾ ਗਿਆ। ਇਮੀਗ੍ਰੇਸ਼ਨ ਵਾਲਿਆਂ ਉਨ੍ਹਾਂ ਦੀ ਕੋਈ ਵੀ ਗੱਲ ਸੁਣਨ ਤੋਂ ਇਨਕਾਰ ਕਰ ਦਿਤਾ। ਛੋਟੇਪੁਰ ਅਨੁਸਾਰ ਉਨ੍ਹਾਂ ਅਧਿਕਾਰੀਆਂ ਨੂੰ ਦਸਿਆ ਕਿ ਉਨ੍ਹਾਂ ਵਿਰੁਧ ਕੋਈ ਵੀ ਸਿਵਲ ਜਾਂ ਅਪਰਾਧਿਕ ਕੇਸ ਲੰਬਿਤ ਨਹੀਂ ਹੈ।
( For more news apart from, 'Sucha Singh Chhotepur stopped from going to America News' Stay tuned to Rozana Spokesman)