
ਅੱਜ ਜਿਲ੍ਹਾ ਕਾਂਗਰਸ ਕਮੇਟੀ ਵਲੋਂ ਪ੍ਰਬੰਧਕੀ ਕੰਮਪਲੈਕਸ ਦੇ ਅੰਦਰ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਰੋਹ ਭਰਪੂਰ ਰੋਸ਼ ਧਰਨਾ ਦਿੱਤਾ।...
ਮੋਗਾ: ਅੱਜ ਜਿਲ੍ਹਾ ਕਾਂਗਰਸ ਕਮੇਟੀ ਵਲੋਂ ਪ੍ਰਬੰਧਕੀ ਕੰਮਪਲੈਕਸ ਦੇ ਅੰਦਰ ਤੇਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਰੋਹ ਭਰਪੂਰ ਰੋਸ਼ ਧਰਨਾ ਦਿੱਤਾ। ਇਸ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਰਨਲ ਬਾਬੂ ਸਿੰਘ,ਹਲਕਾ ਵਿਧਾਇਕ ਡਾ. ਹਰਜੋਤ ਕਮਲ, ਹਲਕਾ ਧਰਮਕੋਟ ਦੇ ਵਿਧਾਇਕ ਜੱਥੇਦਾਰ ਸੁਖਜੀਤ ਸਿੰਘ ਕਾਕਾ ਲੋਗਹੜ੍ਹ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਆਗੂਆ ਅਤੇ ਵਰਕਰਾ ਨੇ ਕੇਂਦਰ ਸਰਕਾਰ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਆ ਵੱਖ-ਵੱਖ ਬੁਲਾਰਿਆ ਨੇ ਕਿਹਾ ਕਿ ਕੇਂਦਰ 'ਚ ਵਿਰਾਜਮਾਨ ਭਾਜਪਾ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਤਾ 'ਤੇ ਕਾਬਜ਼ ਹੋਈ ਸੀ। ਇਸ ਮੌਕੇ ਵਿਧਾਇਕ ਡਾ. ਹਰਜੋਤ ਕਮਲ ਅਤੇ ਵਿਧਾਇਕ ਕਾਕਾ ਲੋਹਗੜ੍ਹ ਨੇ ਕੇਂਦਰ ਸਰਕਾਰ ਦੇ ਖਿਲਾਫ਼ ਆਪਣੀ ਭੜਾਸ ਕੱਢਦਿਆ ਕਿਹਾ ਕਿ ਜਿਥੇ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਆਏ ਦਿਨ ਬੇਤਹਾਸ਼ਾ ਵਾਧਾ ਕਰ ਕੇ ਮੋਦੀ ਸਰਕਾਰ ਲੋਕਾਂ ਦੀਆਂ ਜੇਬਾਂ 'ਤੇ ਲੁੱਟ ਪਾ ਰਹੀ ਹੈ ਉਥੇ ਕਿਸਾਨਾਂ ਨਾਲ ਵੀ ਧੋਖਾ ਕੀਤਾ ਜਾ ਰਿਹਾ ਹੈ,
ਜਿਸ ਦਾ ਜਵਾਬ ਦੇਸ਼ ਦੀ ਜਨਤਾ 2019 ਵਿਚ ਲੋਕ ਸਭਾ ਚੋਣਾ ਦੌਰਾਨ ਦੇਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਵਾਮ ਨਾਲ 1 ਪੈਸਾ ਪ੍ਰਤੀ ਲੀਟਰ ਤੇਲ ਦੀ ਕੀਮਤ ਘਟਾ ਕੇ ਕੋਝਾ ਮਜਾਕ ਕੀਤਾ ਹੈ। ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਿੰਗਾਈ ਅਤੇ ਬੇਰੋਜ਼ਗਾਰੀ ਦੇ ਮਾਰ ਝੱਲ ਰਹੀ ਦੇਸ਼ ਦੀ ਜਨਤਾ ਦਾ ਧਿਆਨ ਇਸ ਪਾਸੇ ਹਟਾ ਕੇ ਫ਼ਿਰਕਾ ਪ੍ਰਸਤੀ ਪਾਸੇ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਧਰਨੇ ਉਪਰੰਤ ਕਾਂਗਰਸੀਆਂ ਨੇ ਕੇਂਦਰ ਸਰਕਾਰ ਵਲੋਂ ਵਧਾਈਆਂ ਜਾ ਰਹੀਆਂ ਕੀਮਤਾ ਦੇ ਵਿਰੋਧ ਵਿਚ ਡਿਪਟੀ ਕਮਿਸ਼ਨਰ ਮੋਗਾ ਰਾਹੀ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਇੰਦਰਜੀਤ ਸਿੰਘ ਬੀੜ ਚੜਿੱਕ, ਜੱਥੇਦਾਰ ਦਵਿੰਦਰ ਸਿੰਘ ਰਣੀਆਂ, ਗੁਰਿੰਦਰ ਸਿੰਘ ਗੁਗੂ ਦਾਤਾ, ਜਗਰੂਪ ਸਿੰਘ ਤਖ਼ਤੁਪੂਰਾ, ਵਿਜੇ ਧੀਰ,ਨਰਿੰਦਰਪਾਲ ਸਿੰਘ ਕੌਸਲਰ, ਅਸ਼ੋਕ ਧਮੀਜਾ ਕੌਸਲਰ, ਅਸ਼ੋਕ ਕਾਲੀਆ, ਸਿੰਵਰਾਜ ਭੋਲਾ, ਇਕਬਾਲ ਸਿੰਘ, ਦਲਜੀਤ ਸਿੰਘ, ਬਲਤੇਜ਼ ਕੜਿਆਲ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ, ਗੁਰਬੀਰ ਸਿੰਘ ਗੋਗਾ, ਅਵਤਾਰ ਸਿੰਘ, ਰਾਮਪਾਲ ਧਵਨ, ਪ੍ਰਮਜੀਤ ਸਿੰਘ ਨੰਗਲ, ਅਮਰਜੀਤ ਖੇਲਾ, ਜਸਮੰਤ ਸਿੰਘ, ਕੁਲਬੀਰ ਇੰਦਗੜ, ਮਲਕੀਤ ਸਿੰਘ ਅਟਾਰੀ ਸਿੰਘ, ਪ੍ਰਬਦੀਪ ਕਾਲਾ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਹਾਜਰ ਸਨ।