ਕੈਪਟਨ ਵਲੋਂ ਪਟਿਆਲਾ ’ਚ ਨਵੀਂ ਸਪੋਰਟਸ ਯੂਨੀਵਰਸਿਟੀ 1 ਸਤੰਬਰ ਤੋਂ ਚਾਲੂ ਕਰਨ ਦੀ ਪ੍ਰਵਾਨਗੀ
Published : Jun 1, 2019, 4:43 pm IST
Updated : Jun 1, 2019, 4:43 pm IST
SHARE ARTICLE
CAPTAIN OKAYS OPERATIONALISATION OF NEW SPORTS UNIVERSITY IN PATIALA FROM SEPT 1
CAPTAIN OKAYS OPERATIONALISATION OF NEW SPORTS UNIVERSITY IN PATIALA FROM SEPT 1

ਮੰਤਰੀ ਮੰਡਲ ਦੀ ਮੀਟਿੰਗ ’ਚ ਪੇਸ਼ ਹੋਵੇਗਾ ਖਰੜਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਚ ਨਵੀਂ ਖੇਡ ਯੂਨੀਵਰਸਿਟੀ ਨੂੰ 1 ਸਤੰਬਰ, 2019 ਤੋਂ ਚਾਲੂ ਕਰਨ ਦੀ ਪ੍ਰਵਾਨਗੀ ਦੇ ਦਿਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਉਚੇਰੀ ਸਿੱਖਿਆ ਵਿਭਾਗ ਨੂੰ ਪਹਿਲੇ ਬੈਂਚ ਲਈ ਦਾਖ਼ਲਾ ਪ੍ਰਕਿਰਿਆ ਨੂੰ ਅੰਤਿਮ ਰੂਪ ਦੇਣ ਦੇ ਹੁਕਮ ਦਿਤੇ। 
ਯੂਨੀਵਰਸਿਟੀ ਦੀ ਸਥਾਪਨਾ ਲਈ ਕਾਇਮ ਕੀਤੀ ਸੰਚਾਲਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਪ੍ਰਸਤਾਵਿਤ ਸੰਸਥਾ ਦਾ ਨਾਮ ‘ਦਾ ਪੰਜਾਬ ਸਪੋਰਟਸ ਯੂਨੀਵਰਸਿਟੀ’ ਵਜੋਂ ਰੱਖਣ ਦੀ ਪ੍ਰਵਾਨਗੀ ਦਿਤੀ,

CAPTAIN OKAYS OPERATIONALISATION OF NEW SPORTS UNIVERSITY IN PATIALA FROM SEPT 1CAPTAIN OKAYS OPERATIONALISATION OF NEW SPORTS UNIVERSITY IN PATIALA FROM SEPT 1

ਜਿਸ ਦਾ ਖਰੜਾ ਮੰਤਰੀ ਮੰਡਲ ਦੀ ਅਗਲੀ ਮੀਟਿੰਗ ਵਿਚ ਪੇਸ਼ ਕੀਤਾ ਜਾਵੇਗਾ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਸ ਸਬੰਧ ਵਿਚ ਇਕ ਆਰਡੀਨੈਂਸ ਵੀ ਲਿਆਂਦਾ ਜਾਵੇਗਾ ਤਾਂ ਕਿ ਅਕਾਦਮਿਕ ਸੈਸ਼ਨ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੂੰ ਯੂਨੀਵਰਸਿਟੀ ਦੀ ਇਮਾਰਤ ਦੇ ਨਿਰਮਾਣ ਲਈ ਸਿੱਧੋਵਾਲ ਪਿੰਡ ਵਿਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਨਾਲ ਲਗਦੀ 97 ਏਕੜ ਜ਼ਮੀਨ ਐਕੁਵਾਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੀ ਹਦਾਇਤ ਕੀਤੀ।

ਪਿੰਡ ਦੀ ਪੰਚਾਇਤ ਵਲੋਂ 97 ਫ਼ੀਸਦੀ ਜ਼ਮੀਨ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ ਜਦਕਿ ਬਾਕੀ ਜ਼ਮੀਨ ਐਕੁਵਾਇਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਦੇ ਪ੍ਰਸਤਾਵ ਨਾਲ ਸਹਿਮਤ ਹੁੰਦਿਆਂ ਮੁੱਖ ਮੰਤਰੀ ਨੇ ਪਿੰਡ ਦੇ ਉਨ੍ਹਾਂ ਯੋਗ ਲੋਕਾਂ ਲਈ ਗਰੁੱਪ ਸੀ. ਅਤੇ ਡੀ. ਦੀਆਂ ਕੁਝ ਅਸਾਮੀਆਂ ਰਾਖਵੀਆਂ ਕਰਨ ਦੀ ਸਿਧਾਂਤਕ ਪ੍ਰਵਾਨਗੀ ਦਿਤੀ, ਜਿਨ੍ਹਾਂ ਲੋਕਾਂ ਦੀ ਜ਼ਮੀਨ ਐਕੁਵਾਇਰ ਹੋਣੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੇਡ ਵਿਭਾਗ ਨੂੰ ਨਵੀਂ ਇਮਾਰਤ ਦੇ ਮੁਕੰਮਲ ਹੋਣ ਤੱਕ ਇਸ ਸੰਸਥਾ ਨੂੰ ਆਰਜ਼ੀ ਤੌਰ ’ਤੇ ਚਲਾਉਣ ਲਈ ਤੁਰੰਤ ਮੋਹਿੰਦਰਾ ਕੋਠੀ ਦਾ ਕਬਜ਼ਾ ਲੈਣ ਲਈ ਆਖਿਆ।

MeetingMeeting

ਬੁਲਾਰੇ ਨੇ ਦੱਸਿਆ ਕਿ ਇਸ ਮੰਤਵ ਲਈ ਕੋਠੀ ਦੀ ਮੁਰੰਮਤ ਵਾਸਤੇ 50 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ। ਮੁੱਖ ਮੰਤਰੀ ਨੇ ਖੇਡ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਆਖਿਆ ਕਿ ਵੱਖ-ਵੱਖ ਕੋਰਸਾਂ ਨੂੰ ਸਪਾਂਸਰ ਕਰਨ ਅਤੇ ਸਬੰਧਤ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਰਿਲਾਇੰਸ ਅਤੇ ਵਿਪਰੋ ਵਰਗੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਨਾਲ ਜੋੜਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ। ਮੁੱਖ ਮੰਤਰੀ ਦੀ ਮੁੰਬਈ ਫੇਰੀ ਮੌਕੇ ਇਕ ਮੀਟਿੰਗ ਦੌਰਾਨ ਰਿਲਾਇੰਸ ਨੇ ਇਸ ਪ੍ਰਕਿਰਿਆ ਦਾ ਹਿੱਸਾ ਬਣਨ ਵਿੱਚ ਦਿਲਚਸਪੀ ਵਿਖਾਈ ਸੀ। 

ਇਸ ਸੰਸਥਾ ਲਈ ਸਿਲੇਬਸ ਨੂੰ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ ਜੋ ਗਿਆਨ ਦੇ ਵਿਕਾਸ, ਹੁਨਰ ਅਤੇ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਖੇਤਰਾਂ ਵਿੱਚ ਵੱਖ-ਵੱਖ ਪੱਧਰ ਦੇ ਮੁਕਾਬਲਿਆਂ ਤੋਂ ਇਲਾਵਾ ਖੇਡ ਤਕਲਾਨੋਜੀ ਅਤੇ ਹਰ ਤਰਾਂ ਦੀਆਂ ਖੇਡਾਂ ਦੀ ਉਚ ਸਿਖਲਾਈ ’ਤੇ ਕੇਂਦਰਿਤ ਹੋਵੇਗਾ। ਇਸੇ ਤਰਾਂ ਕੋਚਿੰਗ ਦੀਆਂ ਬਿਹਤਰ ਸਹੂਲਤਾਂ ਅਤੇ ਆਲਾ ਦਰਜੇ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਉੱਭਰਦੇ ਅਥਲੀਟਾਂ ਨੂੰ ਸ਼ੁਰੂਆਤੀ ਦੌਰ ਵਿੱਚ ਹੀ ਪ੍ਰਭਾਵੀ ਸੰਸਥਾਗਤ ਸਹਿਯੋਗ ਅਤੇ ਮਾਹੌਲ ਪ੍ਰਦਾਨ ਕੀਤਾ ਜਾਵੇਗਾ। 

CAPTAIN OKAYS OPERATIONALISATION OF NEW SPORTS UNIVERSITY IN PATIALA FROM SEPT 1CAPTAIN OKAYS OPERATIONALISATION OF NEW SPORTS UNIVERSITY IN PATIALA FROM SEPT 1

ਨੌਜਵਾਨਾਂ ਨੂੰ ਸਕੂਲੀ ਪੱਧਰ ਤੋਂ ਹੀ ਘੱਟੋ-ਘੱਟ ਇੱਕ ਖੇਡ ਅਪਨਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਖੇਡ ਵਿਭਾਗ ਨੂੰ ਸੂਬਾ ਪੱਧਰੀ ਨਵੀਨਤਮ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰਨ ਲਈ ਕਿਹਾ ਤਾਂ ਕਿ ਵਿਸ਼ਵ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਛੋਟੀ ਉਮਰ ਤੋਂ ਹੀ ਕਲਾ ਨੂੰ ਤਰਾਸ਼ਿਆ ਜਾ ਸਕੇ। ਮੀਟਿੰਗ ਵਿੱਚ ਸੰਚਾਲਨ ਕਮੇਟੀ ਦੇ ਮੁਖੀ ਅਤੇ ਅੰਤਰਰਾਸ਼ਟਰੀ ਓਿਪਿਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਸਮੇਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ,

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਖੇਡਾਂ ਸੰਜੇ ਕੁਮਾਰ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਅੰਮ੍ਰਿਤ ਕੌਰ ਗਿੱਲ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement