ਮੁੱਖ ਮੰਤਰੀ ਨੇ ਸਾਲ 2020-21 ਲਈ ਸ਼ਰਾਬ 'ਤੇ ਕੋਵਿਡ ਸੈਸ ਲਾਉਣ ਦੀ ਪ੍ਰਵਾਨਗੀ ਦਿੱਤੀ
Published : Jun 1, 2020, 7:20 pm IST
Updated : Jun 1, 2020, 7:20 pm IST
SHARE ARTICLE
Captain Amarinder Singh
Captain Amarinder Singh

145 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ,ਮੰਤਰੀਆਂ ਦੇ ਸਮੂਹ ਵੱਲੋਂ 1 ਜੂਨ ਤੋਂ ਵਾਧੂ ਆਬਕਾਰੀ ਡਿਊਟੀ ਤੇ ਅਸੈਸਡ ਫੀਸ ਲਗਾਉਣ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕੀਤਾ

 ਚੰਡੀਗੜ੍ਹ, 1 ਜੂਨ - ਕੋਰੋਨਾ ਵਾਇਰਸ ਅਤੇ ਸੂਬੇ ਵਿੱਚ ਲੰਬੇ ਸਮੇਂ ਤੋਂ ਲਗਾਏ ਲੌਕਡਾਊਨ ਕਾਰਨ ਭਾਰੀ ਮਾਲੀਆ ਘਾਟੇ ਦਾ ਸਾਹਮਣਾ ਕਰਨ ਦੀ ਸਥਿਤੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 1 ਜੂਨ ਤੋਂ ਸ਼ਰਾਬ ਉਤੇ ਕੋਵਿਡ ਸੈਸ ਲਗਾਉਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਫੈਸਲੇ ਨਾਲ ਸੂਬੇ ਨੂੰ ਮੌਜੂਦਾ ਵਿੱਤੀ ਵਰ੍ਹੇ ਦੌਰਾਨ 145 ਕਰੋੜ ਰੁਪਏ ਦਾ ਵਾਧੂ ਮਾਲੀਆ ਇਕੱਠਾ ਹੋਵੇਗਾ।

ਮੁੱਖ ਮੰਤਰੀ ਨੇ ਮੰਤਰੀਆਂ ਦੇ ਸਮੂਹ ਦੀਆਂ ਸਿਫਾਰਸ਼ਾਂ ਨੂੰ ਮੰਨਦਿਆਂ ਕਿਹਾ ਕਿ ਸੂਬੇ ਨੂੰ 26000 ਕਰੋੜ ਰੁਪਏ ਮਾਲੀਏ ਦਾ ਨੁਕਸਾਨ ਹੋਇਆ ਹੈ ਜਿਹੜਾ ਸਾਲ 2020-21 ਦੇ ਕੁੱਲ ਬਜਟ ਮਾਲੀਆ ਅਨੁਮਾਨਾਂ ਦਾ 30 ਫੀਸਦੀ ਬਣਦਾ ਹੈ ਜਿਸ ਕਾਰਨ ਵਾਧੂ ਮਾਲੀਆ ਜਟਾਉਣ ਲਈ ਕੁੱਝ ਸਖਤ ਉਪਾਵਾਂ ਦੀ ਲੋੜ ਹੈ। ਮੌਜੂਦਾ ਵਿੱਤੀ ਵਰ੍ਹੇ ਦੌਰਾਨ ਸ਼ਰਾਬ 'ਤੇ ਅਸੈਸਡ ਫੀਸ ਅਤੇ ਵਾਧੂ ਆਬਕਾਰੀ ਡਿਊਟੀ ਲਗਾਉਣ ਬਾਰੇ ਮੁਲਾਂਕਣ ਕਰਨ ਲਈ ਮੰਤਰੀਆਂ ਦਾ ਸਮੂਹ 12 ਮਈ ਨੂੰ ਬਣਾਇਆ ਗਿਆ ਸੀ।

ਮੁੱਖ ਮੰਤਰੀ ਨੇ ਆਬਕਾਰੀ ਤੇ ਕਰ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਾਧੂ ਜੁਟਾਏ ਜਾਣ ਵਾਲੇ ਮਾਲੀਏ ਦੀ ਸਾਰੀ ਰਕਮ ਕੋਵਿਡ ਨਾਲ ਸਬੰਧਤ ਕੰਮਾਂ 'ਤੇ ਖਰਚੀ ਜਾਵੇਗੀ। ਇਹ ਸੈਸ ਮੌਜੂਦਾ ਵਰ੍ਹੇ ਦੌਰਾਨ ਐਲ-1/ਐਲ-13 (ਥੋਕ ਲਾਇਸੈਂਸ) ਤੋਂ ਸ਼ਰਾਬ ਦੀ ਟਰਾਂਸਪੋਰਟੇਸ਼ਨ ਦੇ ਪਰਮਿਟ ਜਾਰੀ ਕਰਦਿਆਂ ਵਸੂਲਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਮੰਤਰੀਆਂ ਦੇ ਸਮੂਹ ਜਿਸ ਵਿੱਚ ਵਿੱਤ ਮੰਤਰੀ, ਸਿੱਖਿਆ ਮੰਤਰੀ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਸ਼ਾਮਲ ਸਨ, ਨੂੰ ਸ਼ਰਾਬ ਦੀ ਵਿਕਰੀ 'ਤੇ ਵਿਸ਼ੇਸ਼ ਸੈਸ/ਕੋਵਿਡ ਸੈਸ ਲਗਾਉਣ ਦੇ ਪ੍ਰਸਤਾਵ ਦਾ ਮੁਲਾਂਕਣ ਕਰਨ ਲਈ ਕਿਹਾ ਸੀ ਜਿਸ ਨਾਲ ਕੋਵਿਡ ਦੇ ਅਣਕਿਆਸੇ ਸੰਕਟ ਕਾਰਨ ਹੋ ਰਹੇ ਮਾਲੀਆ ਨੁਕਸਾਨ ਦੇ ਕੁਝ ਹਿੱਸੇ ਦੀ ਪੂਰਤੀ ਹੋ ਸਕੇ।

ਮੰਤਰੀਆਂ ਦੇ ਸਮੂਹ ਦੀਆਂ ਸਿਫਾਰਸ਼ਾਂ ਦੀ ਦਿਸ਼ਾ ਵਿੱਚ ਆਬਕਾਰੀ ਤੇ ਕਰ ਵਿਭਾਗ ਨੇ ਫੈਸਲਾ ਕੀਤਾ ਕਿ ਆਯਾਤ ਕੀਤੀ ਵਿਦੇਸ਼ੀ ਸ਼ਰਾਬ ਤੇ ਬੀਅਰ ਉਤੇ ਵਾਧੂ ਅਸੈਸਡ ਫੀਸ ਲਗਾਈ ਜਾਵੇ। ਇਸ ਤੋਂ ਇਲਾਵਾ ਹੋਰ ਤਰ੍ਹਾਂ ਦੀਆਂ ਸ਼ਰਾਬਾਂ ਉਪਰ ਵਾਧੂ ਆਬਕਾਰੀ ਡਿਊਟੀ ਲਗਾਈ ਜਾਵੇ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement