ਜ਼ਹਿਰੀਲੀ ਚੀਜ਼ ਨਿਗਲ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Published : Jun 1, 2020, 6:53 am IST
Updated : Jun 1, 2020, 6:53 am IST
SHARE ARTICLE
File Photo
File Photo

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਨੂਹੋਂ ਵਿਖੇ ਇਕ 23 ਸਾਲਾ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਖਾ ਕੇ

ਘਨੌਲੀ, 31 ਮਈ (ਪਪ): ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਨੂਹੋਂ ਵਿਖੇ ਇਕ 23 ਸਾਲਾ ਨੌਜਵਾਨ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਿਸ ਚੌਕੀ ਘਨੌਲੀ ਦੇ ਇੰਚਾਰਜ ਜਸਮੇਰ ਸਿੰਘ ਨੇ ਉਕਤ ਮਾਮਲੇ ਦੀ ਪੁਸ਼ਟੀ ਕਰਦੇ ਹੋਏ ਦਸਿਆ ਕਿ ਮਨਿੰਦਰ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਨੂੰਹੋਂ ਵਲੋਂ ਜ਼ਹਿਰੀਲੀ ਚੀਜ਼ ਖਾਣ ਉਪਰੰਤ ਅਪਣੇ ਭਾਈ ਨੂੰ ਫ਼ੋਨ ਉਤੇ ਸੂਚਨਾ ਦਿਤੀ ਸੀ ਕਿ ਉਸ ਨੇ ਭਾਖੜਾ ਨਹਿਰ ਦੇ ਕਿਨਾਰੇ ਬੈਠ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਚੌਕੀ ਇੰਚਾਰਜ ਨੇ ਦਸਿਆ ਕਿ ਉਕਤ ਨੌਜਵਾਨ ਦੇ ਪਰਵਾਰਕ ਮੈਂਬਰਾਂ ਵਲੋਂ ਉਕਤ ਨੌਜਵਾਨ ਨੂੰ ਰੂਪਨਗਰ ਹਸਪਤਾਲ ਦਾਖ਼ਲ ਕਰਵਾਇਆ ਤੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀ.ਜੀ.ਆਈ ਰੈਫ਼ਰ ਕਰ ਦਿਤਾ, ਜਿੱਥੇ ਉਸ ਦੀ ਮੌਤ ਹੋ ਗਈ। ਚੌਕੀ ਇੰਚਾਰਜ ਨੇ ਦਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ ਖ਼ੁਦਕੁਸ਼ੀ ਕਰਨ ਦੇ ਕਾਰਣਾਂ ਦਾ ਪਤਾ ਨਹੀਂ ਸੀ ਲੱਗ ਸਕਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement