ਕੇਂਦਰ ਸਰਕਾਰ ਤੋਂ ਪੰਜਾਬ ਸਰਕਾਰ ਨੂੰ ਵੱਡੇ ਰਾਹਤ ਪੈਕੇਜ ਦੀ ਲੋੜ : ਬ੍ਰਹਮਪੁਰਾ
Published : Jun 1, 2020, 8:41 am IST
Updated : Jun 1, 2020, 8:45 am IST
SHARE ARTICLE
Ranjit Singh Brahmpura
Ranjit Singh Brahmpura

ਕਿਹਾ, ਹਰਸਿਮਰਤ ਬਾਦਲ ਬੇਲੋੜੀਆਂ ਗੱਲਾਂ ਕਰਨ ਦੀ ਥਾਂ ਪੰਜਾਬ ਨੂੰ ਪੈਕੇਜ ਦਿਵਾਏ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਪਾਰਟੀ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੂੰ ਨਸੀਹਤ ਦਿਤੀ ਕਿ ਉਹ ਕੇਂਦਰ ਸਰਕਾਰ ਉਤੇ ਦਬਾਅ ਪਾਉਣ ਤਾਂ ਜੋ ਦੇਸ਼ ਦੇ ਸਾਰੇ ਸੂਬਿਆਂ ਨੂੰ ਰਾਹਤ ਪੈਕੇਜ ਮੁਹਈਆ ਕਰਵਾਏ ਜਾ ਸਕਣ।

Ranjit Singh BrahmpuraRanjit Singh Brahmpura

ਖ਼ਾਸਕਰ, ਪੰਜਾਬ ਦੇ ਲੋਕਾਂ ਨੂੰ ਬੇਲੋੜੀ ਸਲਾਹ ਦੇਣ ਦੀ ਬਜਾਏ ਇਕ ਵੱਡਾ ਰਾਹਤ ਪੈਕੇਜ ਮੁਹਈਆ ਕਰਵਾਕੇ ਦੇਣਾ ਚਾਹੀਦਾ ਹੈ ਅਤੇ ਫ਼ਾਲਤੂ ਦਾ ਦਿਖਾਵਾਂ ਨਹੀਂ ਕਰਨਾ ਚਾਹੀਦਾ ਕਿਉਂਕਿ ਲੋਕ ਹੁਣ ਮੂਰਖ਼ ਨਹੀਂ ਬਣਨਗੇ। ਉਨ੍ਹਾਂ ਕਿਹਾ ਕਿ ਜਿਸ ਦੀ ਤਰਜ਼ ਉਤੇ ਪੰਜਾਬ ਦਾ ਬਾਦਲ ਗਰੋਹ ਵੀ ਪੰਜਾਬ ਦੇ ਲੋਕਾਂ ਦਾ ਭਲਾ ਕਰਨ ਦੀ ਬਜਾਏ ਬੀਬੀ ਬਾਦਲ ਵਾਂਗੂੰ ਦੋਹਰੀ ਰਾਜਨੀਤਿਕ ਚਾਲਾਂ ਖੇਡ ਰਿਹਾ ਹੈ।

Ranjit Singh brahmpura Ranjit Singh brahmpura

ਉਨ੍ਹਾਂ ਸੁਖਬੀਰ ਬਾਦਲ ਦੇ ਗਰੋਹ ਨੂੰ 'ਮੰਦਬੁੱਧੀ ਬੱਚਾ' ਕਰਾਰ ਦਿਤਾ, ਜਿਹੜੇ ਜ਼ਮੀਨੀ ਹਕੀਕਤ ਦੇ ਨਾਲ ਨਾਲ ਪੰਜਾਬ ਦੇ ਲੋਕਾਂ ਦੇ ਦਰਦ ਤੋਂ ਅਣਜਾਣ ਹਨ। ਲੋਕਾਂ ਨੂੰ ਉਨ੍ਹਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਲੈਣ ਦੀ ਜ਼ਰੂਰਤ ਨਹੀਂ ਕਿਉਂਕਿ ਉਹ ਲੋਕਾਂ ਨੂੰ ਬੇਵਕੂਫ਼ ਬਣਾਉਣ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ

Ranjit Singh BrahmpuraRanjit Singh Brahmpura

ਜਿਵੇਂ ਕਿ ਉਨ੍ਹਾਂ ਨੇ ਹਜੇ ਤਕ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀਆਂ ਘਟਨਾਵਾਂ ਉਤੇ ਲੋਕਾਂ ਨੂੰ ਮੂਰਖ਼ ਬਣਾਇਆ ਹੋਇਆ ਹੈ। ਉਨ੍ਹਾਂ ਇਸ ਗੱਲ ਉਤੇ ਵੀ ਜ਼ੋਰ ਦਿਤਾ ਕਿ ਕੇਂਦਰ ਸਰਕਾਰ ਨੂੰ ਰਾਜ ਸਰਕਾਰਾਂ ਨੂੰ ਭਾਰੀ ਰਾਹਤ ਪੈਕੇਜ ਮੁਹਈਆ ਕਰਵਾਉਣੇ ਚਾਹੀਦੇ ਹਨ ਤਾਂ ਜੋ ਰਾਜ ਦੇ ਲੋਕਾਂ ਨੂੰ ਰਾਹਤ ਮਿਲ ਸਕੇ।

Ranjit Singh Brahmpura Ranjit Singh Brahmpura

ਅਜਿਹੀਆਂ ਸਥਿਤੀਆਂ ਵਿਚ, ਕੇਂਦਰ ਸਰਕਾਰ ਨੂੰ ਆਮ ਲੋਕਾਂ ਦੀ ਮਦਦ ਕਰਨ ਤੋਂ ਹੱਥ ਪਿੱਛੇ ਨਹੀਂ ਖਿੱਚਣਾ ਚਾਹੀਦਾ। ਉਨ੍ਹਾਂ ਦੋਸ਼ ਲਗਾਉਂਦੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਅਪਣੇ ਚੋਣ ਮਨੋਰਥ ਪੱਤਰ ਵਿਚ ਸਵਾਮੀਨਾਥਨ ਕਮਿਸ਼ਨ ਦੀ ਰੀਪੋਰਟ ਇੰਨਬਿੰਨ ਲਾਗੂ ਕਰਨ ਦਾ ਇਕ ਵੱਡਾ ਵਾਅਦਾ ਕੀਤਾ ਸੀ ਪਰ ਰਾਜ ਵਿਚ ਆਉਣ ਤੋਂ ਬਾਅਦ ਬੀਜੇਪੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਇਕ ਕੋਝਾ ਮਜ਼ਾਕ ਕੀਤਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement