ਹਾਦਸੇ 'ਚ 4 ਸਾਲਾਂ ਬੱਚੀ ਗੁਆ ਬੈਠੀ ਸੀ ਆਪਣਾ ਪੈਰ, ਫਰਿਸ਼ਤੇ ਬਣ ਡਾਕਟਰਾਂ ਨੇ ਇੰਝ ਬਚਾਈ ਜਾਨ
Published : Jun 1, 2021, 8:55 pm IST
Updated : Jun 1, 2021, 8:55 pm IST
SHARE ARTICLE
4-year-old girl loses leg in accident
4-year-old girl loses leg in accident

ਫਰਿਸ਼ਤੇ ਬਣ ਡਾਕਟਰਾਂ ਨੇ 6 ਘੰਟੇ ਦੀ ਸਖਤ ਮਿਹਨਤ ਤੋਂ ਬਾਅਦ ਉਸ ਦਾ ਪੈਰ ਜੋੜ ਦਿੱਤਾ

ਕਪੂਰਥਲਾ-ਸੜਕ ਦੁਰਘਟਨਾਵਾਂ ਦੇ ਮਾਮਲੇ ਸਾਹਮਣੇ ਆਉਂਦੇ ਹੀ ਰਹਿੰਦੇ ਹਨ ਅਤੇ ਕਈ ਵਾਰ ਹਾਦਸਾ ਇੰਨਾ ਭਿਆਨਕ ਹੁੰਦਾ ਹੈ ਕਿ ਜਿਸ 'ਚ ਕਈ ਲੋਕ ਜ਼ਖਮੀ ਹੋ ਜਾਂਦੇ ਹਨ ਅਤੇ ਕਈ ਆਪਣਿਆਂ ਨੂੰ ਗੁਆ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਜਲੰਧਰ ਦੇ ਕਪੂਰਥਲਾ ਤੋਂ ਸਾਹਮਣੇ ਆਇਆ ਹੈ ਜਿਥੇ 4 ਸਾਲਾਂ ਬੱਚੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਤੋਂ ਬਾਅਦ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ।

ਇਸ ਹਾਦਸੇ 'ਚ ਬੱਚੀ ਆਪਣਾ ਪੈਰ ਗੁਆ ਬੈਠੀ। ਡਾਕਟਰਾਂ ਨੇ ਕਿਹਾ ਕਿ ਪਲਾਸਟਿਕ ਸਰਜਰੀ ਨਾਲ ਹੀ ਉਸ ਦਾ ਪੈਰ ਜੋੜਿਆ ਜਾ ਸਕਦਾ ਹੈ। ਫਰਿਸ਼ਤੇ ਬਣ ਡਾਕਟਰਾਂ ਨੇ 6 ਘੰਟੇ ਦੀ ਸਖਤ ਮਿਹਨਤ ਤੋਂ ਬਾਅਦ ਉਸ ਦਾ ਪੈਰ ਜੋੜ ਦਿੱਤਾ ਪਰ ਇਸ ਦਾ ਖਰਚਾ 2 ਲੱਖ ਰੁਪਏ ਆ ਗਿਆ। ਇਸ ਦੀ ਸੂਚਨਾ ਮਿਲਦੇ ਹੀ ਜਲੰਧਰ ਦੇ ਡੀ.ਸੀ. ਘਨਸ਼ਾਮ ਥੋਰੀ ਨੇ ਬੱਚੀ ਦੀ ਮਦਦ ਲਈ ਤੁਰੰਤ ਇਕ ਲੱਖ ਰੁਪਏ ਹਸਤਪਾਲ ਨੂੰ ਦਿੱਤੇ।

ਇਸ ਤੋਂ ਇਲਾਵਾ ਉਸ ਦੀਆਂ ਦਵਾਈਆਂ ਦਾ ਕਰੀਬ 50 ਹਜ਼ਾਰ ਰੁਪਏ ਦਾ ਖਰਚਾ ਵੀ ਰੈੱਡਕ੍ਰਾਸ ਸੋਸਾਇਟੀ ਰਾਹੀਂ ਦਿੱਤਾ ਜਾਵੇਗਾ। ਇਹ ਰਾਸ਼ੀ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਪ੍ਰਸ਼ਾਸਨ ਤੋਂ ਵਿੱਤੀ ਮਦਦ ਮੰਗੀ ਜਿਸ ਤੋਂ ਬਾਅਦ ਉਨ੍ਹਾਂ ਨੇ ਰੈੱਡਕ੍ਰਾਸ ਸੋਸਾਇਟੀ ਨੂੰ ਤੁਰੰਤ ਇਕ ਲੱਖ ਰੁਪਏ ਦੀ ਰਾਸ਼ੀ ਹਸਪਤਾਲ ਨੂੰ ਦੇਣ ਲਈ ਕਿਹਾ।

ਦਿਕਸ਼ਾ ਦੇ ਇਸ ਹਾਦਸੇ ਦੀ ਜਾਣਕਾਰੀ ਡੀ.ਸੀ. ਘਨਸ਼ਾਮ ਥੋਰੀ ਨੂੰ ਵਟਸਐਪ ਗਰੁੱਪ ਰਾਹੀਂ ਮਿਲੀ ਅਤੇ ਉਨ੍ਹਾਂ ਨੇ ਬਾਅਦ 'ਚ ਸੰਸਥਾ ਨਾਲ ਸੰਪਰਕ ਕੀਤਾ। ਇਸ ਤੋਂ ਬਾਅਦ ਸੋਸ਼ਲ ਐਕਟੀਵਿਸਟ ਰਾਜਕੁਮਾਰ ਚੌਧਰੀ ਨੇ ਉਨ੍ਹਾਂ ਨੂੰ ਪੂਰੇ ਮਾਮਲੇ ਦੇ ਬਾਰੇ 'ਚ ਦੱਸਿਆ। ਡੀ.ਸੀ. ਥੋਰੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਅਜਿਹੇ ਜ਼ਰੂਰਤਮੰਦ ਪਰਿਵਾਰਾਂ ਦੀ ਪੂਰੀ ਮਦਦ ਕੀਤੀ ਜਾਵੇਗੀ।
 

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement