ਆਪ ਦੇ ਵਿਧਾਇਕ ਅਤੇ ਹੋਰ ਆਗੂ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਹੋਏ ਨਤਮਸਤਕ
Published : Jun 1, 2021, 3:28 pm IST
Updated : Jun 1, 2021, 5:04 pm IST
SHARE ARTICLE
AAP MLAs and other leaders paid obeisance at Gurdwara Sahib
AAP MLAs and other leaders paid obeisance at Gurdwara Sahib

''ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਬਣਨ 'ਤੇ ਪੰਜਾਬ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ ਦਿੱਤਾ ਜਾਵੇਗਾ''

ਫਰੀਦਕੋਟ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਾਅਦਾ ਕੀਤਾ ਕਿ ਜਦੋਂ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ 'ਚ ਬਣੇਗੀ ਤਾਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਸਿੱਖਾਂ ਉਤੇ ਅੱਤਿਆਚਾਰ ਕਰਨ ਵਾਲੇ ਜ਼ਿੰਮੇਵਾਰ ਲੋਕਾਂ ਨੂੰ ਜੇਲ੍ਹਾਂ ਵਿੱਚ ਸੁਟਿਆ ਜਾਵੇਗਾ ਅਤੇ ਪੰਜਾਬ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਇਨਸਾਫ ਦਿੱਤਾ ਜਾਵੇਗਾ।

AAP MLAs and other leaders paid obeisance at Gurdwara SahibAAP MLAs and other leaders paid obeisance at Gurdwara Sahib

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋਏ ਅਤੇ ਉਨ੍ਹਾਂ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਇਨਸਾਫ ਲੈਣ ਲਈ ਕੀਤੀ ਗਈ ਅਰਦਾਸ ਵਿੱਚ ਸਮੂਲੀਅਤ ਕੀਤੀ।

AAP MLAs and other leaders paid obeisance at Gurdwara SahibAAP MLAs and other leaders paid obeisance at Gurdwara Sahib

ਇਸ ਤੋਂ ਬਾਅਦ ਸਮੁਚੀ ਟੀਮ ਨੇ ਪਿੰਡ ਸਰਾਵਾਂ ਜਾ ਕੇ ਗੋਲੀਕਾਂਡ ਵਿੱਚ ਮਾਰੇ ਗਏ ਇੱਕ ਨੌਜਵਾਨ ਦੇ ਪਰਿਵਾਰ ਨੇ ਮੁਲਾਕਤ ਕੀਤੀ। ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਇਨਸਾਫ ਮੰਗ ਰਹੇ ਦੋ ਸਿੱਖ ਨੌਜਵਾਨਾਂ ਨੂੰ ਪੁਲਿਸ ਵੱਲੋ ਕਤਲ ਕੀਤੇ ਜਾਣ ਨੂੰ ਛੇ ਸਾਲ ਤੋਂ ਜਿਆਦਾ ਦਾ ਸਮਾਂ ਹੋ ਗਿਆ ਹੈ, ਪਰ ਗੁਰੂ ਨਾਨਕ ਨਾਮ ਲੇਵਾ ਸੰਗਤ, ਪੀੜਤ ਪਰਿਵਾਰਾਂ ਅਤੇ ਪੰਜਾਬ ਦੇ ਲੋਕਾਂ ਨੂੰ ਇਨਾਂ ਮਾਮਲਿਆਂ ਵਿੱਚ ਇਨਸਾਫ ਨਹੀਂ ਮਿਲਿਆ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਸਾਲ 2015 ਵਿੱਚ ਗੁਰੂ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ ਲਈ ਉਸ ਸਮੇਂ ਦੀ ਸਮੁੱਚੀ ਸਰਕਾਰ, ਤਤਕਾਲੀ ਮੁੱਖ ਮੰਤਰੀ, ਗ੍ਰਹਿ ਮੰਤਰੀ, ਪੰਜਾਬ ਪੁਲੀਸ ਦਾ ਮੁੱਖੀ ਅਤੇ ਜਲ੍ਹਿੇ ਦਾ ਐਸ.ਐਸ.ਪੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾ ਦੌਰਾਨ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖਾਂ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਸੁਟਿਆ ਜਾਵੇਗਾ, ਲੇਕਿਨ ਕੈਪਟਨ ਅਮਰਿੰਦਰ ਸਿੰਘ ਨੇ ਇਨਾਂ ਦੁਰਘਟਨਾਵਾਂ ਲਈ ਜਿੰਮੇਵਾਰ ਦੋਸੀਆਂ ਨੂੰ ਵਿਸੇਸ ਜਾਂਚ ਕਮੇਟੀਆਂ ਅਤੇ ਅਦਾਲਤੀ ਪ੍ਰਕਿਰਿਆ ਰਾਹੀਂ ਬਚਾਉਣ ਦਾ ਹੀ ਕੰਮ ਕੀਤਾ ਹੈ।

ਹਰਪਾਲ ਸਿੰਘ ਚੀਮਾ ਨੇ ਦੋਸ ਲਇਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਪੰਜਾਬ ਦੀ ਸੱਤਾ ਵਿੱਚ ਆ ਕੇ ਇੱਕ ਦੂਜੇ ਨੂੰ ਬਚਾਉਣ ਦਾ ਹੀ ਕੰਮ ਕਰਦੇ ਹਨ। ਕੈਪਟਨ ਦੀ ਸਰਕਾਰ ਅਤੇ ਸਾਰੀ ਸਰਕਾਰੀ ਮਸੀਨਰੀ ਗੁਰੂ ਦੀ ਬੇਅਦਬੀ ਅਤੇ ਸਿੱਖਾਂ ਦੇ ਕਾਤਲਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸਾਰਾ ਪੰਜਾਬ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ 'ਚ ਇਨਸਾਫ ਹੋਣ ਦੀ ਉਮੀਦ ਲਾਈ ਬੈਠਾ ਸੀ, ਉਸੇ ਸਮੇਂ ਕੈਪਟਨ ਦਾ ਐਡਵੋਕੇਟ ਜਨਰਲ ਅਤੁਲ ਨੰਦਾ ਛੁੱਟੀ ਲੈ ਕੇ ਘਰ ਬੈਠ ਗਿਆ ਅਤੇ ਬਾਹਰੋਂ ਲਿਆ ਕੇ ਕੋਈ ਸਧਾਰਨ ਵਕੀਲ ਅਦਾਲਤ ਵਿੱਚ ਭੇਜ ਦਿੱਤਾ, ਜਿਸ ਕਾਰਨ ਸਿੱਖ ਸੰਗਤਾਂ ਅਤੇ ਪੰਜਾਬ ਦੇ ਪੱਲੇ ਨਿਰਾਸਾ ਹੀ ਪਈ। ਚੀਮਾ ਨੇ ਕਿਹਾ ਕਿ ਇਹ ਸਭ ਕੁੱਝ ਕੈਪਟਨ ਨੇ ਇੱਕ ਸਾਜਿਸ ਤਹਿਤ ਕੀਤਾ ਹੈ।  

ਐਡਵੋਕੇਟ ਅਤੁਲ ਨੰਦਾ ਕੈਪਟਨ ਅਤੇ ਬਾਦਲਾਂ ਵਿਚਕਾਰ ਇੱਕ ਵਿਚੋਲੇ ਵਜੋਂ ਕੰਮ ਕਰਦਾ ਹੈ, ਇਸੇ ਲਈ ਹੁਣ ਤੱਕ ਬਣਾਈਆਂ ਗਈਆਂ ਸਿੱਟਾਂ ਬੇਸਿੱਟਾਂ ਸਾਬਤ ਹੋਈਆਂ ਹਨ। ਇਸ ਸਮੇਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਆਗੂ ਬੀਬੀ ਸਰਬਜੀਤ ਕੌਰ ਮਾਣੂੰਕੇ, ਸਾਬਕਾ ਲੋਕ ਸਭਾ ਮੈਂਬਰ ਪ੍ਰੋ. ਸਾਧੂ ਸਿੰਘ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਬਲਦੇਵ ਸਿੰਘ ਜੈਤੋ,  ਵਿਧਾਇਕ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਜਗਤਾਰ ਸਿੰਘ ਜੱਗਾ ਰਾਏਕੋਟ ਅਤੇ ਹੋਰ ਸੀਨੀਅਰ ਆਗੂ ਹਾਜਰ ਸਨ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement