
ਭਤੀਜਾ ਗੰਭੀਰ ਰੂਪ ਵਿਚ ਜਖ਼ਮੀ
ਫਰੀਦਕੋਟ( ਸੁਖਜਿੰਦਰ ਸਹੋਤਾ) ਫਰੀਦਕੋਟ ਦੇ ਪਿੰਡ ਢਿਲਵਾਂ ਕਲਾ 'ਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਜਿਥੇ ਭਰਾ ਹੀ ਭਰਾ ਦਾ ਵੈਰੀ ਹੋ ਗਿਆ। ਘਰੇਲੂ ਅਤੇ ਜ਼ਮੀਨੀ ਵਿਵਾਦ ਨੂੰ ਲੈਕੇ ਭਰਾ ਨੇ ਆਪਣੇ ਸਕੇ ਭਰਾ ਅਤੇ ਭਤੀਜੇ ਤੇ ਗੋਲੀਆਂ ਚਲਾ ਦਿੱਤੀਆਂ।
Brother murdered by brother over land dispute
ਜਿਸ ਦੇ ਚਲਦੇ ਭਰਾ ਨਿਰਮਲ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਨਿਰਮਲ ਸਿੰਘ ਦਾ ਬੇਟਾ ਗੰਭੀਰ ਰੂਪ 'ਚ ਜਖ਼ਮੀ ਹੋ ਗਿਆ ਜਿਸ ਨੂੰ ਮੈਡੀਕਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ ਜਿਥੇ ਉਸਦੀ ਹਾਲਤ ਕਾਫੀ ਚਿੰਤਾਜਣ ਬਣੀ ਹੋਈ ਹੈ।ਪੁਲਿਸ ਵੱਲੋਂ ਮੌਕੇ ਤੇ ਪੁਹੰਚ ਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ਅਤੇ ਕਾਤਲ ਹਲੇ ਫਰਾਰ ਦੱਸੇ ਜਾ ਰਹੇ ਹਨ।
Brother murdered by brother over land dispute
ਜਾਣਕਰੀ ਦਿੰਦੇ ਹੋਏ ਡੀਐਸਪੀ ਬਲਕਾਰ ਸਿੰਘ ਨੇ ਦੱਸਿਆ ਕਿ ਪਿੰਡ ਢਿਲਵਾਂ ਕਲਾ 'ਚ ਜ਼ਮੀਨੀ ਵਿਵਾਦ ਨੂੰ ਲੈਕੇ ਭਰਾ ਵੱਲੋਂ ਆਪਣੇ ਸਕੇ ਭਰਾ ਅਤੇ ਭਤੀਜੇ ਤੇ ਗੋਲੀਆਂ ਚਲਾ ਦਿੱਤੀਆਂ ਜਿਸ ਘਟਨਾ 'ਚ ਨਿਰਮਲ ਸਿੰਘ ਦੀ ਮੌਕੇ ਤੇ ਮੌਤ ਹੋ ਗਈ
Brother murdered by brother over land dispute
ਜਦਕਿ ਉਸਦਾ ਪੁੱਤਰ ਹਰਜੋਤ ਗੰਭੀਰ ਰੂਪ ਵਿਚ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਮੈਡੀਕਲ ਹਸਪਤਾਲ ਲਿਆਂਦਾ ਗਿਆ ਹੈ ਜਿਥੇ ਉਸਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਫਿਲਹਾਲ ਪਰਿਵਾਰਕ ਮੈਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਵੇਗੀ।
Brother murdered by brother over land dispute