ਕੈਪਟਨ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਆਪਣੀ ਕੁਰਸੀ ਬਚਾਉਣ ਲਈ ਕਰ ਰਹੇ ਨੇ ਸੌਦੇਬਾਜੀ
Published : Jun 1, 2021, 6:32 pm IST
Updated : Jun 1, 2021, 6:32 pm IST
SHARE ARTICLE
Meet Hayer
Meet Hayer

ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੋਜਗਾਰ ਮੇਲਿਆਂ ਦੇ ਨਾਂ 'ਤੇ ਕੀਤਾ ਜਾ ਰਿਹਾ ਹੈ ਖੱਜਲ ਖੁਆਰ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਦੇ ਬੇਟੇ ਨੂੰ ਡੀ.ਐਸ.ਪੀ ਅਤੇ ਵਿਧਾਇਕ ਰਾਕੇਸ ਪਾਂਡੇ ਦੇ ਬੇਟੇ ਨੂੰ ਤਹਿਸੀਲਦਾਰ ਨਿਯੁਕਤ ਕਰਨ ਦੇ ਫੈਸਲੇ 'ਤੇ ਟਿਪਣੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 'ਘਰ ਘਰ ਨੌਕਰੀ'  ਦੇਣ ਦਾ ਵਾਅਦਾ ਕਾਂਗਰਸੀ ਆਗੂਆਂ ਦੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਪੂਰਾ ਕਰ ਰਹੇ ਹਨ, ਜਦੋਂ ਕਿ ਪੰਜਾਬ ਦੇ ਆਮ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਰੋਜਗਾਰ ਮੇਲਿਆਂ ਦੇ ਨਾਂ 'ਤੇ ਖੱਜਲ ਖੁਆਰ ਕੀਤਾ ਜਾ ਰਿਹਾ ਹੈ।

Ghar Ghar Rozgar: Foreign Study & Placement Cell completes first round of counsellingGhar Ghar Rozgar

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਦੇਸ ਲਈ ਸਹੀਦ ਹੋਣ ਵਾਲੇ ਸਰਦਾਰ ਉਧਮ ਸਿੰਘ ਦੇ ਪਰਿਵਾਰ ਦੇ ਮੈਂਬਰ ਦਿਹਾੜੀਆਂ ਕਰਨ ਲਈ ਮਜਬੂਰ ਹਨ। ਕੈਪਟਨ ਸਰਕਾਰ ਨੇ ਇਸ ਦੇਸ ਭਗਤ ਪਰਿਵਾਰ ਦੀ ਸਾਰ ਨਹੀਂ ਲਈ, ਪਰ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਕਾਂਗਰਸੀਆਂ ਵਿਧਾਇਕਾਂ ਦੇ ਪੁੱਤਰਾਂ ਨੂੰ ਵੱਡੀਆਂ ਵੱਡੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਜਦੋਂ ਕਿ 2017 ਵਿੱਚ ਵੀ ਨਿਯਮਾਂ ਨੂੰ ਦਰਕਿਨਾਰ ਕਰ ਬੇਅੰਤ ਸਿੰਘ ਦੇ ਪੋਤੇ ਨੂੰ ਸਿੱਧਾ ਡੀ ਐੱਸ ਪੀ ਲਗਾਇਆ ਗਿਆ ਸੀ ਜੋ ਮਸਲਾ ਅੱਜ ਵੀ ਹਾਈ ਕੋਰਟ ਵਿੱਚ ਪੈਂਡਿੰਗ ਹੈ।

Captain Amarinder Singh Captain Amarinder Singh

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਐਸ.ਪੀ ਅਤੇ ਤਹਿਸੀਲਦਾਰ ਦੀਆਂ ਨੌਕਰੀਆਂ ਦੇਣ ਦਾ ਕਾਰਨ ਦੋਵੇਂ ਵਿਧਾਇਕਾਂ ਦੇ ਪਿਤਾ ਦਾ ਅੱਤਵਾਦੀ ਹਮਲਿਆਂ ਵਿੱਚ ਮਾਰੇ ਜਾਣਾ ਦੱਸਿਆ ਜਾ ਰਿਹਾ ਹੈ। ਮੀਤ ਹੇਅਰ ਨੇ ਸਵਾਲ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕੇ ਅੱਤਵਾਦੀ ਹਮਲਿਆਂ ਵਿੱਚ ਮਾਰੇ ਗਏ ਆਮ ਪਰਿਵਾਰਾਂ ਦੇ ਕਿੰਨੇ ਧੀਆਂ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ? ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਜਰੂਰਤ ਆਮ ਪਰਿਵਾਰਾਂ ਨੂੰ ਹੈ, ਨਾ ਕਿ ਅਰਬਪਤੀ ਵਿਧਾਇਕਾਂ ਦੇ ਪਰਿਵਾਰਾਂ ਨੂੰ।

Meet HayerMeet Hayer

ਮੀਤ ਹੇਅਰ ਨੇ ਦੋਸ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੌਦੇਬਾਜੀ ਕਰ ਰਿਹਾ ਹੈ, ਜੋ ਕਾਂਗਰਸ ਪਾਰਟੀ ਵਿੱਚ ਕੈਪਟਨ ਖਲਿਾਫ ਉਠੀ ਬਗਾਵਤ ਨੂੰ ਸਾਂਤ ਕਰਨ ਦੀ ਇੱਕ ਕੋਸਸਿ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਤਵਾਦੀ ਹਮਲਿਆਂ ਕਾਰਨ ਹੋਈਆਂ ਮੌਤਾਂ ਕਾਰਕੇ ਹੀ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣੀਆਂ ਬਣਦੀਆਂ  ਸਨ ਤਾਂ 4 ਸਾਲ ਕੈਪਟਨ ਸਰਕਾਰ ਕਿਉਂ ਸੁੱਤੀ ਪਈ ਰਹੀ।

ਅਸਲ ਵਿੱਚ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੀ ਵਾਅਦਾ ਖਲਿਾਫੀ ਕਾਰਨ ਕਾਂਗਰਸੀ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖਿਚਣੀ ਸੁਰੂ ਕਰ ਦਿੱਤੀ ਹੈ ਅਤੇ ਕੈਪਟਨ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਆਪਣੀ ਕੁਰਸੀ ਬਚਾਉਣ ਲਈ ਸੌਦੇਬਾਜੀ ਕਰ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement