''ਕੋਰੋਨਾ, ਤਾਲਾਬੰਦੀ ਕਾਰਨ ਪੈਦਾ ਹੋਈ ਆਰਥਿਕ ਤੰਗੀ ਕਰਕੇ ਹੋਈਆਂ ਮੌਤਾਂ ਲਈ ਕੈਪਟਨ ਜ਼ਿੰਮੇਵਾਰ''
Published : Jun 1, 2021, 5:03 pm IST
Updated : Jun 1, 2021, 5:03 pm IST
SHARE ARTICLE
Bhagwant Mann, Captain Amarinder Singh
Bhagwant Mann, Captain Amarinder Singh

ਕਾਰੋਬਾਰੀਆਂ ਨੂੰ ਕੰਮ ਕਰਨ ਅਤੇ ਬਿਜਲੀ ਬਿਲਾਂ ਸਮੇਤ ਕਰਜੇ ਦੀਆਂ ਕਿਸਤਾਂ ਵਿੱਚ ਰਾਹਤ ਦਿੱਤੀ ਜਾਵੇ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰੋਨਾ ਤੋਂ ਬਾਅਦ ਕੈਪਟਨ ਸਰਕਾਰ ਨੇ ਸੂਬੇ 'ਚ ਲਾਗੂ ਕੀਤੀ ਅੰਸਕਿ ਤਾਲਾਬੰਦੀ ਆਮ ਲੋਕਾਂ ਦੀ ਜਾਨ ਲੈ ਰਹੀ ਹੈ। ਪੰਜਾਬ ਦੇ ਲੋਕਾਂ ਨੂੰ ਬੇਸਹਾਰਾ ਛੱਡ ਠੰਡੀਆਂ ਵਾਦੀਆਂ ਵਿੱਚ ਸੁੱਤੀ ਕੈਪਟਨ ਸਰਕਾਰ ਨੇ ਲੋਕਾਂ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਦੋਸ ਲਾਇਆ ਕਿ ਕੋਰੋਨਾ, ਤਾਲਾਬੰਦੀ ਅਤੇ ਬੇਰੁਜਗਾਰੀ ਕਾਰਨ ਪੈਦਾ ਹੋਈ ਆਰਥਿਕ ਤੰਗ ਕਰਕੇ ਹੋਈਆਂ ਮੌਤਾਂ ਲਈ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।

Bhagwant Mann, Captain Amarinder SinghBhagwant Mann, Captain Amarinder Singh

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੂਬੇ 'ਚ ਫੈਲੀ ਕੋਰੋਨਾ ਮਹਾਮਾਰੀ ਭਾਂਵੇਂ ਕੁਦਰਤੀ ਆਫਤ ਹੈ, ਪਰ ਮਹਾਮਾਰੀ ਅਤੇ ਆਫਤ ਕਾਰਨ ਹੋਏ ਮਾੜੇ ਹਲਾਤ ਨਾਲ ਨਜਿੱਠਣ ਦੀ ਜ਼ਿੰਮੇਵਾਰ ਸੂਬੇ ਦੀ ਸੱਤਾਧਾਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਹੈ।

Bhagwant MannBhagwant Mann

ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਕੋਰੋਨਾ ਮਹਾਮਾਰੀ ਅਤੇ ਇਸ ਕਾਰਨ ਪੈਦਾ ਹੋਏ ਮਾੜੇ ਹਲਾਤ ਵਿੱਚ ਸੂਬਾ ਵਾਸੀਆਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਈ ਹੈ। ਸਗੋਂ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਸਾਰਾ ਜੋਰ ਤਾਲਾਬੰਦੀ ਲਾਗੂ ਕਰਨ ਅਤੇ ਲੋਕਾਂ ਦੀ ਕੁੱਟਮਾਰ ਕਰਨ 'ਤੇ ਹੀ ਲਾਈ ਰੱਖਿਆ ਹੈ। ਕੈਪਟਨ ਸਰਕਾਰ ਦੀ ਪੁਲਿਸ ਕਿਤੇ ਸਬਜੀ ਵਾਲੇ ਦੀ ਰੇਹੜੀ 'ਤੇ ਲੱਤਾਂ ਮਾਰਦੀ ਫਿਰਦੀ ਹੈ ਅਤੇ ਕਿਤੇ ਲੋਕਾਂ ਦੇ ਚਲਾਨ ਕੱਟਣ ਤੇ ਕੁੱਟਣ ਉਤੇ ਲੱਗੀ ਹੋਈ ਹੈ।

CMCM Punjab

ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਦੌਰ 'ਚ ਸੂਬਾ ਵਾਸੀਆਂ ਦੀ ਕੋਈ ਬਾਂਹ ਨਹੀਂ ਫੜੀ। ਲੋਕਾਂ ਦੇ ਰੁਜਗਾਰ ਬੰਦ ਹੋ ਕੇ ਰਹਿ ਗਏ। ਉਨ੍ਹਾਂ ਦੱਸਿਆ ਕਿ ਸੰਗਰੂਰ ਵਿੱਚ ਇੱਕ ਪਰਿਵਾਰ ਦੀਆਂ ਤਿੰਨ ਪੀੜੀਆਂ ਖਤਮ ਹੋ ਗਈਆਂ ਅਤੇ ਲੁਧਿਆਣਾ ਵਿੱਚ ਜਿੰਮ ਦਾ ਕਾਰੋਬਾਰ ਬੰਦ ਹੋਣ ਕਾਰਨ ਪ੍ਰੇਸਾਨ ਕਾਰੋਬਾਰੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਕੈਪਟਨ ਵੱਲੋਂ ਕੀਤੀ ਤਾਲਾਬੰਦੀ ਕਾਰਨ ਵਪਾਰ ਬੰਦ ਹੋ ਕੇ ਰਹਿ ਗਏ, ਪਰ ਦੁਕਾਨਾਂ ਅਤੇ ਹੋਰ ਥਾਵਾਂ ਦੇ ਕਿਰਾਏ, ਖਰਚੇ ਅਤੇ ਬਿਜਲੀ ਦੇ ਬਿੱਲ ਉਸੇ ਤਰ੍ਹਾਂ ਚੱਲ ਰਹੇ ਹਨ।

Bhagwant MannBhagwant Mann

ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੂਬੇ ਦੇ ਕਾਰੋਬਾਰੀਆਂ ਨੂੰ ਆਪੋ ਆਪਣੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਬਿਜਲੀ ਬਿਲ ਅਤੇ ਹੋਰ ਬਿਲਾਂ ਸਮੇਤ ਕਰਜੇ ਦੀਆਂ ਕਿਸਤਾਂ ਵਿੱਚ ਰਾਹਤ ਦਿੱਤੀ ਜਾਵੇ, ਤਾਂ ਜੋ ਤਾਲਾਬੰਦੀ ਕਾਰਨ ਬਰਬਾਦ ਹੋਏ ਕਾਰੋਬਾਰੀ ਆਪਣੇ ਪੈਰਾਂ ਸਿਰ ਹੋ ਸਕਣ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਿੰਡਾਂ ਸਹਿਰਾਂ ਵਿੱਚ ਰਹਿੰਦੇ ਦਿਹਾੜੀਦਾਰ ਗਰੀਬ ਪਰਿਵਾਰਾਂ ਅਤੇ ਕੋਰੋਨਾ ਕਾਰਨ ਬੇਸਹਾਰਾ ਹੋਏ ਪਰਿਵਾਰਾਂ ਨੂੰ ਆਰਥਿਕ ਮਦਦ ਵੀ ਦਿੱਤੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement