ਬਰਗਾੜੀ ਦੇ ਪ੍ਰੋਗਰਾਮਾਂ ਨੂੰ ਲੈ ਕੇ ਇਲਾਕਾ ਪੁਲਿਸ ਛਾਉਣੀ ’ਚ ਤਬਦੀਲ
Published : Jun 1, 2021, 8:33 am IST
Updated : Jun 1, 2021, 8:33 am IST
SHARE ARTICLE
bargari kand
bargari kand

ਸੁਰੱਖਿਆ ਪ੍ਰਬੰਧ ਕੀਤੇ ਗਏ ਸਖ਼ਤ

ਕੋਟਕਪੂਰਾ (ਗੁਰਿੰਦਰ ਸਿੰਘ) : ਨੇੜਲੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ 1 ਜੂਨ 2015 ਨੂੰ ਦਿਨ ਦਿਹਾੜੇ ਪਾਵਨ ਸਰੂਪ ਚੋਰੀ ਹੋਣ ਦੀ ਵਾਪਰੀ ਘਟਨਾ ਦੇ 6 ਸਾਲ ਪੂਰੇ ਹੋਣ ’ਤੇ ਇਨਸਾਫ਼ ਨਾ ਮਿਲਣ ਕਾਰਨ ਗਰਮਖ਼ਿਆਲੀ ਜਥੇਬੰਦੀਆਂ ਵਲੋਂ ਰੱਖੇ ਪ੍ਰੋਗਰਾਮ ਕਰ ਕੇ ਬਰਗਾੜੀ ਕਸਬੇ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। 

bargari kandbargari kand

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਵੱਖੋ ਵਖਰੇ ਤੌਰ ’ਤੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਅਰਦਾਸ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਦਕਿ ਅਕਾਲੀ ਦਲ ਮਾਨ, ਬਲਜੀਤ ਸਿੰਘ ਦਾਦੂਵਾਲ ਸਮੇਤ ਅਨੇਕਾਂ ਸਿੱਖ ਸੰਸਥਾਵਾਂ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਬਰਗਾੜੀ ਦੇ ਗੁਰਦਵਾਰਾ ਪਾਤਸ਼ਾਹੀ ਦਸਵੀਂ ਵਿਖੇ ਵਖਰਾ ਪ੍ਰੋਗਰਾਮ ਰੱਖਿਆ ਹੈ।

Navjot Sidhu Navjot Sidhu

ਨਵਜੋਤ ਸਿੰਘ ਸਿੱਧੂ ਅਤੇ ਭਗਵੰਤ ਮਾਨ ਸਮੇਤ ਕੁੱਝ ਹੋਰ ਵੱਖ ਵੱਖ ਸਿਆਸੀ ਪਾਰਟੀਆਂ ਦੇ ਸਿਰਕੱਢ ਆਗੂਆਂ ਦੀ ਸ਼ਮੂਲੀਅਤ ਬਾਰੇ ਵੀ ਕਨਸੋਆਂ ਮਿਲ ਰਹੀਆਂ ਹਨ ਜਿਸ ਕਰ ਕੇ ਪੁਲਿਸ ਵਲੋਂ ਬਰਗਾੜੀ ਨੂੰ ਤਾਂ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿਤਾ ਗਿਆ ਅਤੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Bhagwant MannBhagwant Mann

ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਗੋਲੀਕਾਂਡ ਦੌਰਾਨ ਸ਼ਹੀਦ ਹੋਣ ਵਾਲੇ ਦੋ ਸਿੱਖ ਨੌਜਵਾਨਾਂ ਕਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਦੇ ਪ੍ਰਵਾਰਕ ਮੈਂਬਰਾਂ ਨੇ ਬਰਗਾੜੀ ਵਾਲੇ ਪੋ੍ਰਗਰਾਮ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਂਜ ਕਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖਰਾਜ ਸਿੰਘ ਨਿਆਮੀਵਾਲਾ ਅਤੇ ਗੁਰਜੀਤ ਸਿੰਘ ਬਿੱਟੂ ਦੇ ਪਿਤਾ ਸਾਧੂ ਸਿੰਘ ਸਰਾਵਾਂ ਨੇ ਆਖਿਆ ਕਿ ਉਹ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਮੱਥਾ ਟੇਕਣ ਲਈ ਜ਼ਰੂਰ ਜਾਣਗੇ ਪਰ ਉਨ੍ਹਾਂ ਦਾ ਸਿਆਸੀ ਪਾਰਟੀਆਂ ਨਾਲ ਕੋਈ ਸਰੋਕਾਰ ਨਹੀਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement