
ਦੋ ਜ਼ਖਮੀ, ਹਸਪਤਾਲ ਵਿਚ ਕਰਵਾਇਆ ਭਰਤੀ
ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ’ਚ ਇੱਕ ਨਾਮੀ ਕਾਲਜ ਦੇ ਬਾਹਰ ਸ਼ਰ੍ਹੇਆਮ ਗੋਲੀਆਂ ਚੱਲੀਆਂ ਹਨ। ਜਾਣਕਾਰੀ ਅਨੁਸਾਰ 2 ਧਿਰਾਂ ਵਿਚ ਹੋਈ ਲੜਾਈ ਦੌਰਾਨ ਇਹ ਗੋਲੀਆਂ ਚਲਣ ਦੀ ਘਟਨਾ ਵਾਪਰੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਆਪਸੀ ਰੰਜ਼ਿਸ਼ ਤਹਿਤ ਇਸ ਘਟਨਾ ਨੂੰ ਅੰਜਾਮ ਦਿਤਾ ਗਿਆ ਹੈ। ਦੱਸ ਦੇਈਏ ਕਿ ਗੋਲੀ ਲੱਗਣ ਕਾਰਨ 2 ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
photo
ਦੱਸਿਆ ਜਾ ਰਿਹਾ ਹੈ ਕਿ ਕਿਸੇ ਕੁੜੀ ਪਿੱਛੇ ਦੋ ਧਿਰਾਂ ਵਿਚਕਾਰ ਬਹਿਸ ਹੋਈ ਅਤੇ ਇਹ ਬਹਿਸ ਇੰਨ ਵੱਧ ਗਈ ਕਿ ਹੱਥੋਪਾਈ ਤੱਕ ਗੱਲ ਪਹੁੰਚ ਗਈ। ਇਸ ਦੌਰਾਨ ਹੀ ਨੌਜਵਾਨ ਵਲੋਂ ਗੋਲੀ ਚਲਾ ਦਿਤੀ ਗਈ। ਦੱਸ ਦੇਈਏ ਕਿ ਇਨ੍ਹਾਂ ਵਿਚੋਂ ਇੱਕ ਨੌਜਵਾਨ ਇਸ ਕਾਲਜ ਵਿਚ ਹੀ ਪੜ੍ਹਦਾ ਹੈ ਜਦਕਿ ਇੱਕ ਨੌਜਵਾਨ ਬਟਾਲਾ ਦਾ ਰਹਿਣ ਵਾਲਾ ਹੈ। ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ ਅਤੇ ਪਰਿਵਾਰਕ ਮੈਂਬਰ ਵੀ ਹਸਪਤਾਲ ਦੇ ਬਾਹਰ ਪਹੁੰਚੇ ਹੋਏ ਹਨ।
photo
ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਪਤਾ ਲੱਗਾ ਹੈ ਕਿ ਜਿਨ੍ਹਾਂ ਵਿਚਕਾਰ ਲੜਾਈ ਹੋਈ ਉਹ ਇੱਕ ਬਟਾਲਾ ਅਤੇ ਦੂਜਾ ਲੜਕਾ ਜੰਡਿਆਲਾ ਦਾ ਰਹਿਣ ਵਾਲਾ ਹੈ। ਇਸ ਗੋਲੀਬਾਰੀ ਵਿਚ ਦੋ ਲੜਕੇ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।