ਕੈਬਨਿਟ ਮੰਤਰੀ ਹਰਭਜਨ ਸਿੰਘ ETO ਵੱਲੋਂ ਲੋਕ ਨਿਰਮਾਣ ਦਫਤਰ ਮੋਹਾਲੀ ਦੀ ਅਚਨਚੇਤ ਚੈਕਿੰਗ
Published : Jun 1, 2022, 3:05 pm IST
Updated : Jun 1, 2022, 3:05 pm IST
SHARE ARTICLE
Cabinet Minister Harbhajan Singh ETO
Cabinet Minister Harbhajan Singh ETO

ਸੁਪਰਡੈਂਟ ਨਰਿੰਦਰ ਸਿੰਘ ਗੈਰਹਾਜ਼ਰ ਹੋਣ 'ਤੇ ਜਾਰੀ ਕੀਤਾ ਕਾਰਨ ਦੱਸੋ ਨੋਟਿਸ

ਪਿੰਡ ਰਾਏਪੁਰ ਕਲਾਂ ਦੇ ਕੰਮ ਸਬੰਧੀ ਤੁਰੰਤ ਕਰਵਾਈ ਕਰਨ ਦੇ ਦਿੱਤੇ ਨਿਦੇਸ਼ 
ਬਰਾਂਚਾਂ ਦੇ ਕਰਮਚਾਰੀਆਂ ਦੇ ਕੰਮ ਕਾਰ ਦਾ ਲਿਆ ਜਾਇਜ਼ਾ, ਪੀ.ਐਸ.ਪੀ.ਸੀ.ਐਲ ਦਫਤਰ ਦੀ ਵੀ ਕੀਤੀ ਚੈਕਿੰਗ
ਚੰਡੀਗੜ੍ਹ/ਐਸ.ਏ.ਐਸ. ਨਗਰ :
ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਬਾਅਦ ਦੁਪਹਿਰ ਲੋਕ ਨਿਰਮਾਣ ਦਫਤਰ ਡਿਵੀਜ਼ਨ ਨੰ. 1 ਮੋਹਾਲੀ ਵਿਖੇ ਵੱਖ-ਵੱਖ ਬਰਾਂਚਾਂ, ਪ੍ਰਾਤਕ ਬ੍ਰਾਂਚ ਅਤੇ ਕੁਆਇਲਟੀ ਬ੍ਰਾਂਚ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਬਰਾਂਚਾਂ ਦੇ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਤੇ ਉਨ੍ਹਾਂ ਚੀਫ ਇੰਜੀਨੀਅਰ ਐਸ.ਪੀ. ਸਿੰਘ ਤੋਂ ਦਫਤਰ ਵਿਖੇ ਕੀਤੇ ਜਾ ਰਹੇ ਕੰਮਾਂ ਬਾਰੇ ਜਾਇਜ਼ਾ ਲਿਆ। ਉਨ੍ਹਾਂ ਅਚਨਚੇਤ ਚੈਕਿੰਗ ਦੌਰਾਨ ਪਾਇਆ ਕਿ ਮੋਹਾਲੀ ਲੋਕ ਨਿਰਮਾਣ ਦਫਤਰ ਦੇ ਕੁਆਇਲਟੀ ਬ੍ਰਾਂਚ ਵਿਖੇ ਸੁਪਰਡੈਂਟ ਨਰਿੰਦਰ ਸਿੰਘ ਦੋ ਦਿਨਾਂ ਤੋਂ ਗੈਰਹਾਜ਼ਰ ਹੈ। ਇਸ ਸਬੰਧੀ ਕਾਰਵਾਈ ਕਰਦਿਆਂ ਉਨ੍ਹਾਂ ਨਰਿੰਦਰ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਤਿੰਨ ਦਿਨਾਂ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ।

Punjab GovernmentPunjab Government

ਕੈਬਨਿਟ ਮੰਤਰੀ ਨੇ ਅਚਨਚੇਤ ਚੈਕਿੰਗ ਦੌਰਾਨ ਦਫਤਰ ਵਿਖੇ ਪਿੰਡ ਰਾਏਪੁਰ ਕਲਾਂ ਦੇ ਕੰਮ ਪ੍ਰਤੀ ਆਏ ਜਸਪ੍ਰੀਤ ਸਿੰਘ ਸਰਪੰਚ ਨਾਲ ਵੀ ਮੁਲਾਕਾਤ ਕੀਤੀ। ਇਸ ਦੌਰਾਨ ਸਰਪੰਚ ਰਾਏਪੁਰ ਕਲਾਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਉਹ ਆਪਣੇ ਪਿੰਡ ਦੀ ਸੜਕ ਲਈ ਲੰਮੇ ਸਮੇਂ ਤੋਂ ਦਫਤਰਾਂ ਦੇ ਗੇੜੇ ਕੱਢ ਰਹੇ ਹਨ ਪਰੰਤੂ ਕੋਈ ਹੱਲ ਨਹੀਂ ਹੋ ਰਿਹਾ। ਇਸ ਸਬੰਧੀ ਤੁਰੰਤ ਕਾਰਵਾਈ ਕਰਦਿਆਂ ਮੌਕੇ ‘ਤੇ ਹੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਫਾਇਲਾਂ ਕਢਵਾ ਕੇ ਸਬੰਧਤ ਅਧਿਕਾਰੀਆਂ ਨੂੰ ਕੰਮ ਕਰਨ ਦੇ ਨਿਰਦੇਸ਼ ਵੀ ਦਿੱਤੇ ।

Harbhajan Singh ETOHarbhajan Singh ETO

ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਸ ਮੌਕੇ ਕਰਮਚਾਰੀਆਂ ਨੂੰ ਆਪਣਾ ਕੰਮ ਤਨਦੇਹੀ ਨਾਲ ਅਤੇ ਲੋਕ ਹਿੱਤ ‘ਚ ਸਮੇਂ ਸੀਮਾ ਅਧੀਨ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰੀ ਸੇਵਾ ਸਹੀ ਢੰਗ ਨਾਲ ਨਿਭਾਉਣੀ ਤੇ ਭ੍ਰਿਸ਼ਟਾਚਾਰ ਰਹਿਤ ਸੇਵਾ ਕਰਨੀ ਹੀ ਵਿਅਕਤੀ ਦਾ ਨਿਸ਼ਚਾ ਹੋਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਜਿੱਥੇ ਪੈਡਿੰਗ ਕੰਮ ਵਾਲੇ ਕਰਮਚਾਰੀਆਂ ਨੂੰ ਤਾੜਨਾ ਕੀਤੀ, ਉੱਥੇ ਹੀ ਚੰਗੀ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਦੀ ਸ਼ਲਾਘਾ ਵੀ ਕੀਤੀ।
ਇਸ ਦੌਰਾਨ ਬਿਜਲੀ ਮੰਤਰੀ ਵਲੋਂ ਬਿਜਲੀ ਵਿਭਾਗ ਦੇ ਦਫਤਰ ਪੀ.ਐਸ.ਪੀ.ਸੀ.ਐਲ ਫੇਜ਼ 1 ਇੰਡਸਟਰੀਅਲ ਡੀ.ਐਸ. ਡਿਵੀਜ਼ਨ ਦੀ ਚੈਕਿੰਗ ਕੀਤੀ ਗਈ, ਜਿੱਥੇ ਉਨ੍ਹਾਂ ਕਸਟਮਰ ਕੇਅਰ ਸੈਂਟਰ ਦਾ ਦੌਰਾ ਕੀਤਾ। ਉਨ੍ਹਾਂ ਮੌਕੇ ਉੱਤੇ ਮੌਜੂਦ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ਉੱਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement