
ਉਹਨਾਂ ਕਿਹਾ ਕਿ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ।
ਚੰਡੀਗੜ੍ਹ: ਪੰਜਾਬ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸ਼ਬਦੀ ਵਾਰ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਲਿਖਿਆ, “ਪੰਜਾਬ 'ਚ ਜੰਗਲ ਰਾਜ! ਪਿਛਲੇ 2 ਦਿਨਾਂ 'ਚ 9 ਕਤਲ… ਅੱਜ ਲੁਧਿਆਣਾ ਨੇੜੇ ਦਿਨ-ਦਿਹਾੜੇ ਹਾਈਵੇਅ 'ਤੇ ਹਥਿਆਰਬੰਦ ਲੁਟੇਰਿਆਂ ਵੱਲੋਂ ਬੱਸ ਨੂੰ ਲੁੱਟ ਲਿਆ ਗਿਆ। ਭਗਵੰਤ ਮਾਨ ਦੀ ਸਰਕਾਰ ਤਬਾਹਕੁੰਨ ਸਾਬਤ ਹੋ ਰਹੀ ਹੈ। ਪੂਰੇ ਪੰਜਾਬ ਵਿਚ ਡਰ ਦਾ ਮਾਹੌਲ ਹੈ”।