
'ਦਿਨ-ਦਿਹਾੜੇ ਇੱਕ ਹੋਰ ਲੁੱਟ ਹੋਈ ਹੈ ਅਤੇ ਅਮਨ-ਸ਼ਾਂਤੀ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ'
ਚੰਡੀਗੜ੍ਹ : ਅੱਜ ਦਿਨ ਦਿਹਾੜੇ ਲਾਡੋਵਾਲ ਟੋਲ ਪਲਾਜ਼ਾ ਨੇੜੇ ਇੱਕ ਪੀ.ਆਰ.ਟੀ.ਸੀ. ਦੀ ਬੱਸ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ। ਇਸ ਬਾਰੇ ਬੋਲਦਿਆਂ ਭਾਜਪਾ ਦੇ ਆਗੂ ਪਰਮਿੰਦਰ ਸਿੰਘ ਬਰਾੜ ਨੇ ਇੱਕ ਟਵੀਟ ਕੀਤਾ ਹੈ ਅਤੇ ਸੂਬੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਦਿਨ-ਦਿਹਾੜੇ ਇੱਕ ਹੋਰ ਲੁੱਟ ਹੋਈ ਹੈ ਅਤੇ ਅਮਨ-ਸ਼ਾਂਤੀ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ।
tweet
ਬਰਾੜ ਨੇ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ 'ਆਪ' ਸਰਕਾਰ ਹਰ ਮੋਰਚੇ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਸਵਾਲ ਕਰਦਿਆਂ ਪਰਮਿੰਦਰ ਸਿੰਘ ਬਰਾੜ ਨੇ ਪੁੱਛਿਆ ਕਿ ਕੀ ਅਸੀਂ ਪੰਜਾਬ ਦੇ ਤਰਤੀਬਵਾਰ 'ਤਾਲਿਬਾਨੀਕਰਨ' 'ਚ ਮੂਕ ਦਰਸ਼ਕ ਬਣ ਕੇ ਰਹਾਂਗੇ? ਉਨ੍ਹਾਂ ਮੰਗ ਕੀਤੀ ਹੈ ਕਿ ਕੇਂਦਰ ਨੂੰ ਦਖ਼ਲ ਦੇ ਕੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨਾ ਚਾਹੀਦਾ ਹੈ।