ਮੂਸੇਵਾਲਾ ਕਤਲ ਤੋਂ ਬਾਅਦ ਦਬਾਅ 'ਚ ਸਰਕਾਰ, 27 ਲੋਕਾਂ ਦੀ ਸੁਰੱਖਿਆ ਕੀਤੀ ਜਾ ਸਕਦੀ ਹੈ ਬਹਾਲ
Published : Jun 1, 2022, 9:36 am IST
Updated : Jun 1, 2022, 9:36 am IST
SHARE ARTICLE
Bhagwant mann
Bhagwant mann

4 ਤੋਂ 6 ਦਿੱਤੇ ਜਾਣਗੇ ਕਮਾਂਡੋ

 

  ਮੁਹਾਲੀ : ਪੰਜਾਬ ਵਿੱਚ ਸੁਰੱਖਿਆ ਵਿੱਚ ਕਟੌਤੀ ਅਤੇ ਅਗਲੇ ਹੀ ਦਿਨ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਘਿਰੀ ਆਮ ਆਦਮੀ ਪਾਰਟੀ ਦੀ ਸਰਕਾਰ ਡੈਮੇਜ ਕੰਟਰੋਲ ਕਰਨ ਵਿੱਚ ਜੁਟ ਗਈ ਹੈ। ਸੂਤਰਾਂ ਅਨੁਸਾਰ ਸਰਕਾਰ ਨੇ ਇੰਟੈਲੀਜੈਂਸ ਅਤੇ ਸੁਰੱਖਿਆ ਵਿੰਗ ਵੱਲੋਂ ਸੁਰੱਖਿਆ ਦਾ ਮੁੜ ਜਾਇਜ਼ਾ ਲਿਆ ਹੈ। ਇਸ ਆਧਾਰ 'ਤੇ ਕਈ ਲੋਕਾਂ ਦੀ ਸੁਰੱਖਿਆ ਫਿਰ ਤੋਂ ਬਹਾਲ ਕਰ ਦਿੱਤੀ ਗਈ ਹੈ।

 

Bhagwant Mann Bhagwant Mann

 

ਇਸ ਦੇ ਨਾਲ ਹੀ ਸਰਕਾਰ ਸੂਬੇ ਦੀਆਂ ਉਨ੍ਹਾਂ ਸਾਰੀਆਂ ਮਸ਼ਹੂਰ ਹਸਤੀਆਂ ਨੂੰ ਸੁਰੱਖਿਆ ਦੇਣ ਜਾ ਰਹੀ ਹੈ, ਜਿਨ੍ਹਾਂ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਇਸ ਲਈ ਅਪਲਾਈ ਕੀਤਾ ਹੈ। ਪੁਲਿਸ ਵਿਭਾਗ ਨੇ ਸੁਰੱਖਿਆ ਕਾਰਨਾਂ ਕਰਕੇ ਇਸ ਵਾਰ ਫਿਲਮ ਅਤੇ ਸੰਗੀਤ ਉਦਯੋਗ ਨਾਲ ਸਬੰਧਤ ਕਲਾਕਾਰਾਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਹੈ। ਇਹ 27 ਮਸ਼ਹੂਰ ਹਸਤੀਆਂ ਮੋਹਾਲੀ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਬਠਿੰਡਾ, ਫਰੀਦਕੋਟ, ਮੁਕਤਸਰ, ਪਟਿਆਲਾ, ਅੰਮ੍ਰਿਤਸਰ ਜ਼ਿਲਿਆਂ ਨਾਲ ਸਬੰਧਤ ਹਨ। ਸਰਕਾਰ ਨੇ ਆਪਣੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸਰਕਾਰ ਹੁਣ ਲਗਾਤਾਰ ਸੁਰੱਖਿਆ ਦੀ ਸਮੀਖਿਆ ਕਰੇਗੀ।

 

Bhagwant MannBhagwant Mann

 

ਹਰ ਸੈਲੀਬ੍ਰਿਟੀ ਨੂੰ 4 ਤੋਂ 6 ਕਮਾਂਡੋ ਦਿੱਤੇ ਜਾਣਗੇ। ਇਹ ਗਾਰਡ 24 ਘੰਟੇ ਤਾਇਨਾਤ ਰਹਿਣਗੇ। ਇਸ ਦੇ ਨਾਲ ਹੀ ਪੰਜਾਬ ਸਰਕਾਰ ਸੁਰੱਖਿਆ ਵਾਪਸ ਲੈਣ ਦੇ ਮਾਮਲੇ 'ਤੇ ਹਾਈਕੋਰਟ 'ਚ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਸਰਕਾਰ ਨੇ ਇੱਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਹੈ, ਜਿਸ ਵਿੱਚ ਐਡਵੋਕੇਟ ਜਨਰਲ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜੋ ਸਾਰੇ ਕਾਨੂੰਨੀ ਪਹਿਲੂਆਂ ਨੂੰ ਘੋਖਣ ਤੋਂ ਬਾਅਦ ਹਾਈ ਕੋਰਟ ਵਿੱਚ ਸਰਕਾਰ ਦਾ ਪੱਖ ਪੇਸ਼ ਕਰਨਗੇ।

CM Bhagwant MannCM Bhagwant Mann

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM
Advertisement