
ਸਿਰਫ਼ ਪੰਜਾਬ ਪੁਲਿਸ ਹੀ ਕਾਫ਼ੀ ਹੈ, ਪੰਜਾਬ ਅਤੇ ਦਿੱਲੀ ਨੂੰ Z+ ਸੁਰੱਖਿਆ ਦੀ ਲੋੜ ਨਹੀਂ ਹੈ - CM ਮਾਨ
ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ Z+ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਿਛਲੇ ਹਫ਼ਤੇ ਹੀ ਕੇਂਦਰ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਦੀ ਸੁਰੱਖਿਆ ਵਧਾਈ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਸੰਭਾਲ ਸਕਦੀ ਹੈ।
ਉਹਨਾਂ ਲਈ ਸਿਰਫ਼ ਪੰਜਾਬ ਪੁਲਿਸ ਹੀ ਕਾਫ਼ੀ ਹੈ, ਪੰਜਾਬ ਅਤੇ ਦਿੱਲੀ ਨੂੰ Z+ ਸੁਰੱਖਿਆ ਦੀ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਵਿਸ਼ੇਸ਼ ਤੌਰ 'ਤੇ ਕਮਾਂਡੋਜ਼ ਨੂੰ ਸਿਖਲਾਈ ਦਿੱਤੀ ਸੀ।