
ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ
ਹਲੇੜ: ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦੇ ਪਿੰਡ ਹਲੇੜ ਵਿਚ ਦੇਰ ਸ਼ਾਮ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਇਕ ਬਜ਼ੁਰਗ ਔਰਤ ਦੀ ਮੌਤ ਹੋ ਗਈ। ਜਦਕਿ ਬਾਈਕ ਸਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਇਕ ਬਜ਼ੁਰਗ ਔਰਤ ਸੜਕ 'ਤੇ ਤੁਰ ਰਹੀ ਸੀ। ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਪਹਿਲਾਂ ਔਰਤ ਨੂੰ ਕੁਚਲ ਦਿਤਾ, ਫਿਰ ਬਾਈਕ ਸਵਾਰ ਨੂੰ ਟੱਕਰ ਮਾਰ ਦਿਤੀ। ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ: ਇਕੱਠੇ ਹੋਏ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ! ਮੰਚ 'ਤੇ ਪਾਈ ਦੋਵਾਂ ਨੇ ਜੱਫੀ
ਰਾਹਗੀਰਾਂ ਦੀ ਮਦਦ ਨਾਲ ਦੋਵਾਂ ਜ਼ਖ਼ਮੀਆਂ ਨੂੰ ਦਸੂਹਾ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿਤਾ। ਇਸ ਦੇ ਨਾਲ ਹੀ ਇਕ ਹੋਰ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿਤਾ ਗਿਆ। ਮ੍ਰਿਤਕ ਔਰਤ ਦੀ ਪਛਾਣ 90 ਸਾਲਾ ਕਰਤਾਰ ਕੌਰ ਵਾਸੀ ਪਿੰਡ ਹਲੇੜ ਅਤੇ ਜ਼ਖਮੀ ਹਰਬੰਸ ਪੁੱਤਰ ਰਾਜੀਵ ਕੁਮਾਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪਵਨ ਬਾਂਸਲ ਦੇ ਬਿਆਨ 'ਤੇ ਭੜਕੇ ਬਨਵਾਰੀ ਲਾਲ ਪੁਰੋਹਿਤ, ਦਿਤਾ ਚੰਡੀਗੜ੍ਹ ਦੇ ਫੰਡਾਂ ਦਾ ਹਿਸਾਬ
ਮ੍ਰਿਤਕ ਬਜ਼ੁਰਗ ਔਰਤ ਦੇ ਲੜਕੇ ਮਦਨ ਸਿੰਘ ਨੇ ਦਸਿਆ ਕਿ ਮਾਂ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਗਈ ਹੋਈ ਸੀ। ਉਸ ਦੀ ਮਾਂ ਘਰ ਤੋਂ ਥੋੜ੍ਹੀ ਦੂਰੀ 'ਤੇ ਹੀ ਸੈਰ ਕਰਨ ਜਾ ਰਹੀ ਸੀ। ਉਦੋਂ ਹੀ ਪਿੱਛੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਮਾਂ ਨੂੰ ਟੱਕਰ ਮਾਰ ਦਿਤੀ ਅਤੇ ਡਰਾਈਵਰ ਨੇ ਗੱਡੀ ਨੂੰ ਰੋਕਣ ਦੀ ਬਜਾਏ ਘਬਰਾਹਟ 'ਚ ਆ ਕੇ ਹੋਰ ਤੇਜ਼ ਕਰ ਦਿਤੀ ਅਤੇ ਅੱਗੇ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਵੀ ਟੱਕਰ ਮਾਰ ਦਿਤੀ। ਟੱਕਰ ਮਾਰਨ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।