ਵਿਜੀਲੈਂਸ ਵਲੋਂ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਸੇਵਾਮੁਕਤ ਪਟਵਾਰੀ ਜਗਜੀਤ ਜੱਗਾ ਗ੍ਰਿਫ਼ਤਾਰ

By : GAGANDEEP

Published : Jun 1, 2023, 5:02 pm IST
Updated : Jun 1, 2023, 5:02 pm IST
SHARE ARTICLE
photo
photo

28 ਏਕੜ ਸ਼ਾਮਲਾਟ ਜ਼ਮੀਨ ਵਿਚ ਹੇਰਾਫੇਰੀ ਕਰਨ ਦੇ ਲੱਗੇ ਇਲਜ਼ਾਮ

 

ਚੰਡੀਗੜ੍ਹ  : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅੱਜ ਨਾਇਬ ਤਹਿਸੀਲਦਾਰ ਸਰਦੂਲਗੜ੍ਹ ਬਲਵਿੰਦਰ ਸਿੰਘ ਅਤੇ ਪਟਵਾਰੀ ਜਗਜੀਤ ਸਿੰਘ ਜੱਗਾ (ਹੁਣ ਸੇਵਾਮੁਕਤ) ਨੂੰ ਮਾਲ ਵਿਭਾਗ ਦੇ ਰਿਕਾਰਡ ਵਿਚ ਫੇਰਬਦਲ ਕਰਕੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਸੇਮਾ ਦੀ 28 ਏਕੜ ਪੰਚਾਇਤੀ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਪੜਤਾਲ ਦੌਰਾਨ ਇਹ ਸਾਹਮਣੇ ਆਇਆ ਕਿ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ  (ਤਤਕਾਲੀ ਕਾਨੂੰਨਗੋ) ਅਤੇ ਮਾਲ ਹਲਕਾ ਸੇਮਾ ਦੇ ਤਤਕਾਲੀ ਪਟਵਾਰੀ ਜਗਜੀਤ ਸਿੰਘ ਨੇ ਸਾਲ 2005-06 ਵਿੱਚ ਮਾਲ ਵਿਭਾਗ ਦੇ ਰਿਕਾਰਡ ਵਿਚ ਫੇਰਬਦਲ ਕਰਕੇ ਤਹਿਸੀਲ ਨਥਾਣਾ ਅਧੀਨ ਪੈਂਦੇ ਪਿੰਡ ਸੇਮਾ ਦੀ ਤਕਰੀਬਨ 28 ਏਕੜ ਸ਼ਾਮਲਾਤ ਜ਼ਮੀਨ ਪ੍ਰਾਈਵੇਟ ਵਿਅਕਤੀਆਂ ਦੇ ਨਾਮ ਕਰ ਦਿੱਤੀ ਅਤੇ ਇਨ੍ਹਾਂ ਕਾਸ਼ਤਕਾਰਾਂ ਨੂੰ ਪਿੰਡ ਦੀ ਸਾਂਝੀ ਜ਼ਮੀਨ ਦੇ ਮਾਲਕ ਬਣਾ ਦਿਤਾ। ਬਾਅਦ ਵਿਚ ਇਨ੍ਹਾਂ ਵਿਅਕਤੀਆਂ ਨੇ ਇਸ ਸ਼ਾਮਲਾਤ ਜ਼ਮੀਨ ਨੂੰ ਗਹਿਣੇ ਰੱਖ ਕੇ ਬੈਂਕਾਂ ਪਾਸੋਂ ਲੱਖਾਂ ਰੁਪਏ ਦਾ ਕਰਜ਼ਾ ਲੈ ਲਿਆ।

ਸਾਲ 2017 ਵਿਚ ਇਸ ਕੇਸ ਦੀ ਸ਼ੁਰੂ ਹੋਈ ਪੜਤਾਲ ਬਾਅਦ, ਵਿਜੀਲੈਂਸ ਨੇ ਇਸ ਕੇਸ ਵਿਚ ਇਸ ਸ਼ਾਮਲਾਤ ਜ਼ਮੀਨ ਦੇ ਨਾਜਾਇਜ਼ ਬਣੇ ਮਾਲਕਾਂ ਨੂੰ ਵੀ ਨਾਮਜ਼ਦ ਕੀਤਾ ਹੈ। ਬੁਲਾਰੇ ਨੇ ਦਸਿਆ ਕਿ ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਲੋਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਅਤੇ ਭਾਰਤੀ ਦੰਡਾਵਲੀ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement