Punjab News: ਅੰਮ੍ਰਿਤਸਰ ਵਿਚ ਦੇਰ ਰਾਤ ਚੱਲੀ ਗੋਲੀ; ‘ਆਪ’ ਵਰਕਰ ਦਾ ਕਤਲ ਤੇ ਸਾਥੀ ਜ਼ਖ਼ਮੀ
Published : Jun 1, 2024, 7:05 am IST
Updated : Jun 1, 2024, 7:05 am IST
SHARE ARTICLE
File Photo
File Photo

ਘਟਨਾ ਤੋਂ ਬਾਅਦ ਐਸਐਸਪੀ ਅੰਮ੍ਰਿਤਸਰ ਦਿਹਾਤੀ ਖੁਦ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਹੁਕਮ ਦਿਤੇ।

Punjab News: ਅੰਮ੍ਰਿਤਸਰ 'ਚ ਸ਼ੁੱਕਰਵਾਰ ਰਾਤ ਨੂੰ ਦੋ ਮੋਟਰਸਾਈਕਲਾਂ 'ਤੇ ਆਏ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਤੇ ਸਾਥੀਆਂ 'ਤੇ ਗੋਲੀਆਂ ਚਲਾ ਦਿਤੀਆਂ। ਇਸ ਦੌਰਾਨ ਇਕ ਦੀ ਮੌਤ ਹੋ ਗਈ ਹੈ, ਜਦਕਿ 4 ਜ਼ਖਮੀ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਐਸਐਸਪੀ ਅੰਮ੍ਰਿਤਸਰ ਦਿਹਾਤੀ ਖੁਦ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਹੁਕਮ ਦਿਤੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਲੱਖੂਵਾਲ ਦੀ ਹੈ। ਆਮ ਆਦਮੀ ਪਾਰਟੀ ਦਾ ਨੌਜਵਾਨ ਦੀਪਇੰਦਰ ਸਿੰਘ ਦੀਪੂ ਸਰਕਾਰੀਆ ਅਪਣੇ ਦੋਸਤਾਂ ਨਾਲ ਘਰ ਦੇ ਬਾਹਰ ਬੈਠਾ ਸੀ। ਰਾਤ ਕਰੀਬ 8.30 ਵਜੇ ਦੋ ਅਣਪਛਾਤੇ ਨੌਜਵਾਨ ਬਾਈਕ 'ਤੇ ਆਏ ਅਤੇ ਫਾਇਰਿੰਗ ਸ਼ੁਰੂ ਕਰ ਦਿਤੀ। ਦੋਵਾਂ ਕੋਲ ਪਿਸਤੌਲ ਜਾਂ ਰਿਵਾਲਵਰ ਸਨ।

ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਘਟਨਾ ਵਿਚ ਦੀਪਿੰਦਰ ਸਿੰਘ ਦੀ ਮੌਤ ਹੋ ਗਈ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਇਸ ਦੌਰਾਨ ਚਾਰ ਜ਼ਖ਼ਮੀਆਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਐਸਐਸਪੀ ਸਤਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮਗਰੋਂ ਉਨ੍ਹਾਂ ਨੇ ਸਥਾਨਕ ਪੁਲਿਸ ਨੂੰ ਹਦਾਇਤਾਂ ਦਿਤੀਆਂ। ਫਿਲਹਾਲ ਪੁਲਿਸ ਨੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿਤੀ ਹੈ, ਤਾਂ ਜੋ ਮੁਲਜ਼ਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement