Khadur Sahib : ਖਡੂਰ ਸਾਹਿਬ ’ਚ ਭਾਰਤੀ ਜਨਤਾ ਪਾਰਟੀ ਦੇ ਬੂਥ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ 

By : BALJINDERK

Published : Jun 1, 2024, 8:27 pm IST
Updated : Jun 1, 2024, 8:27 pm IST
SHARE ARTICLE
ਪੁਲਿਸ ਮੁਲਜ਼ਮ ਨੂੰ ਕਾਬੂ ਕਰਦੇ ਹੋਏ
ਪੁਲਿਸ ਮੁਲਜ਼ਮ ਨੂੰ ਕਾਬੂ ਕਰਦੇ ਹੋਏ

Khadur Sahib : ਪੁਲਿਸ ਨੇ ਇਕ ਵਿਅਕਤੀ ਨੂੰ ਲਿਆ ਹਿਰਾਸਤ ਵਿਚ 

Khadur Sahib : ਤਰਨਤਾਰਨ - ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਖੱਬੇ ਡੋਗਰਾ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਲਗਾਏ ਗਏ ਬੂਥ ਉਪਰ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਆਪਣੇ ਵਰਕਰਾਂ ਸਮੇਤ ਮੌਕੇ 'ਤੇ ਪੁੱਜੇ ਅਤੇ ਪੁਲਸਿ ਨੂੰ ਸੂਚਨਾ ਦਿੱਤੀ ਗਈ। ਇਸ ਹਮਲੇ ਦੌਰਾਨ ਭਾਰਤੀ ਜਨਤਾ ਪਾਰਟੀ ਦਾ ਇਕ ਮੈਂਬਰ ਜ਼ਖ਼ਮੀ ਵੀ ਹੋਇਆ ਹੈ। ਹਮਲਾਵਰਾਂ ਵੱਲੋਂ ਬੂਥ ਉੱਪਰ ਮੌਜੂਦ ਵੋਟਰ ਸੂਚੀਆਂ ਅਤੇ ਪੋਸਟਰਾਂ ਨੂੰ ਪਾੜਦੇ ਹੋਏ ਟੈਂਟ ਉਖਾੜ ਦਿੱਤਾ ਗਿਆ। 

ਇਹ ਵੀ ਪੜੋ:Baba Bakala Sahib: ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਗਿੱਲ ਆਪਣੇ ਜੱਦੀ ਪਿੰਡ ਵੋਟ ਪਾਉਣ ਪੁੱਜੇ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਐੱਸ.ਐੱਸ.ਪੀ. ਅਸ਼ਵਨੀ ਕਪੂਰ ਸਮੇਤ ਵੱਡੀ ਗਿਣਤੀ ’ਚ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਹਨ। ਇਸ ਦੌਰਾਨ ਪੁਲਿਸ ਨੇ ਇਕ ਵਿਅਕਤੀ ਨੂੰ ਹਿਰਾਸਤ ’ਚ ਲੈਂਦੇ ਹੋਏ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(For more news apart from  Attack by mischievous elements on booth of Bharatiya Janata Party in Khadur Sahib News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement