Baba Bakala Sahib: ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਗਿੱਲ ਆਪਣੇ ਜੱਦੀ ਪਿੰਡ ਵੋਟ ਪਾਉਣ ਪੁੱਜੇ

By : BALJINDERK

Published : Jun 1, 2024, 8:06 pm IST
Updated : Jun 1, 2024, 8:06 pm IST
SHARE ARTICLE
ਸੰਤੋਖ ਗਿੱਲ  ਆਪਣੀ ਵੋਟ ਪਾ ਆਉਂਦੇ ਹੋਏ
ਸੰਤੋਖ ਗਿੱਲ ਆਪਣੀ ਵੋਟ ਪਾ ਆਉਂਦੇ ਹੋਏ

Baba Bakala Sahib : ਦੇਰ ਸ਼ਾਮ ਹਲਕਾ ਬਾਬਾ ਬਕਾਲਾ ਸਾਹਿਬ ’ਚ ਆਪਣੇ ਜੱਦੀ ਪਿੰਡ ਧਿਆਨਪੁਰ ’ਚ ਪਾਈ ਵੋਟ 

Baba Bakala Sahib : ਪ੍ਰਸਿੱਧ ਬਾਲੀਵੁੱਡ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਅੱਜ ਦੇਰ ਸ਼ਾਮ ਹਲਕਾ ਬਾਬਾ ਬਕਾਲਾ ਸਾਹਿਬ ’ਚ ਆਪਣੇ ਜੱਦੀ ਪਿੰਡ ਧਿਆਨਪੁਰ ’ਚ ਵੋਟ ਪਾਉਣ ਲਈ ਪੁੱਜੀ। ਇਸ ਦੌਰਾਨ ਸੰਤੋਖ ਸਿੰਘ ਗਿੱਲ ਵੱਲੋਂ ਪਿੰਡ ਦੇ ਸਰਕਾਰੀ ਸਕੂਲ ਵਿਚ ਬਣੇ ਬੂਥ ’ਤੇ ਜਾ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ ਅਤੇ ਨਾਲ ਹੀ ਪਿੰਡ ਵਾਸੀਆਂ ਦੇ ਨਾਲ ਮੁਲਾਕਾਤ ਵੀ ਕੀਤੀ ਗਈ।

ਇਹ ਵੀ ਪੜੋ:Sunita Williams : ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਅੱਜ ਰਾਤ ਨਾਸਾ ਦੇ ISS ਲਈ ਭਰੇਗੀ ਉਡਾਣ

ਇਸ ਦੌਰਾਨ ਗੱਲਬਾਤ ਕਰਦੇ ਹੋਏ ਸੰਤੋਖ ਸਿੰਘ ਗਿੱਲ ਨੇ ਕਿਹਾ ਕਿ ਉਹਨਾਂ ਨੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਤੇ ਆਪਣੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਦੇਸ਼ ’ਚ ਬਿਹਤਰ ਸਰਕਾਰ ਚੁਣਨ ਦੇ ਲਈ ਲੋਕਤੰਤਰ ਦੇ ਇਸ ਵੱਡੇ ਦਿਨ ’ਤੇ ਹਰ ਇੱਕ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਵੋਟ ਪਾਉਣ ਦੇ ਲਈ ਜ਼ਰੂਰ ਆਉਣਾ ਚਾਹੀਦਾ ਹੈ ਬੇਸ਼ੱਕ ਥੋੜਾ ਗਰਮੀ ਜ਼ਿਆਦਾ ਹੋਣ ਕਾਰਨ ਅਸੀਂ ਲੇਟ ਹਾਂ ਪਰ ਸਾਨੂੰ ਇਹ ਮੌਕਾ ਹੱਥੋਂ ਖੁੰਝਣ ਨਹੀਂ ਦੇਣਾ ਚਾਹੀਦਾ ਹੈ ਅਤੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਹਨਾਂ ਵੋਟ ਪਾਉਣ ਤੋਂ ਬਾਅਦ ਉਂਗਲੀ ’ਤੇ ਲੱਗੀ ਸਿਆਹੀ ਦਿਖਾਉਂਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਮੈਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਆਇਆ ਹਾਂ ਅਤੇ ਜਿਹੜੇ ਵੀ ਲੋਕ ਘਰਾਂ ’ਚ ਬੈਠੇ ਹਨ ਉਹ ਵੀ ਜਲਦੀ ਤੋਂ ਜਲਦੀ ਆਉਣ ਅਤੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਤਾਂ ਜੋ ਦੇਸ਼ ਦੀ ਸੱਤਾ ’ਚ ਤੁਸੀਂ ਅਹਿਮ ਯੋਗਦਾਨ ਪਾ ਸਕੋ।

(For more news apart from Bollywood actress Shahnaz Gill's father Santokh Gill came to his native village to vote News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement