
ਬਸਪਾ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵੋਟ ਪਾਉਣ ਸਮੇਂ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕੀਤਾ ਗਿਆ ਸੀ
Ferozepur News : ਲੋਕ ਸਭਾ ਹਲਕਾ-10 ਫਿਰੋਜ਼ਪੁਰ ਤੋਂ ਬਸਪਾ ਦੀ ਟਿਕਟ ਤੋਂ ਚੋਣ ਲੜ੍ਹ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵਿਧਾਨ ਸਭਾ ਹਲਕਾ ਗੁਰੁਹਰਸਹਾਏ ਅਧੀਨ ਆਉਂਦੇ ਪਿੰਡ ਜੀਵਾਂ ਅਰਾਈ ਵਿਖੇ ਵੋਟ ਪਾਉਣ ਸਮੇਂ ਵੋਟ ਪੋਲ ਕਰਦਿਆਂ ਦੀ ਵੀਡੀਓ ਬਣਾਉਣ ਅਤੇ ਉਸ ਨੂੰ ਜਨਤਕ ਕਰਨ ਦੇ ਦੋਸ਼ ਹੇਠ ਥਾਣਾ ਗੁਰੂਹਰਸਹਾਏ ਵਿਖੇ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ -ਕਮ- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਹਲਕੇ ਤੋਂ ਬਸਪਾ ਦੀ ਟਿਕਟ ਤੋਂ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵੋਟ ਪਾਉਣ ਸਮੇਂ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕੀਤਾ ਗਿਆ ਹੈ।
ਜਿਸ 'ਤੇ ਤੁਰੰਤ ਐਕਸ਼ਨ ਲੈਂਦਿਆਂ ਥਾਣਾ ਗੁਰੂਹਰਸਹਾਏ ਵਿਖੇ 171 ਐਫ ਆਈ.ਪੀ.ਸੀ, 126 ਅਤੇ 132 ਆਰ.ਪੀ ਐਕਟ 1951 ਤਹਿਤ ਮੁਕੱਦਮਾ ਨੰ: 98 ਮਿਤੀ 01-06-2024 ਦਰਜ ਕੀਤਾ ਗਿਆ ਹੈ।
ਜੂਨ ਨੂੰ ਵੋਟਿੰਗ ਹੋ ਰਹੀ ਹੈ। ਜਿਸ ਵਿੱਚ ਹੋਰਨਾਂ ਸੂਬਿਆਂ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੇ ਲਈ ਅੱਜ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਵਾਰ ਚੋਣਾਂ ਵਿਚ 2 ਕਰੋੜ 14 ਲੱਖ 61 ਹਜ਼ਾਰ 739 ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿਚ 1 ਕਰੋੜ 12 ਲੱਖ 86 ਹਜ਼ਾਰ 726 ਪੁਰਸ਼ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ।
ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ 'ਚ ਅੱਜ ਸੱਤ ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਰਾਣਸੀ ਸੀਟ ਵੀ ਸ਼ਾਮਲ ਹੈ। ਲੋਕ ਸਭਾ ਚੋਣਾਂ ਦੇ ਸਤਵੇਂ ਅਤੇ ਆਖ਼ਰੀ ਪੜਾਅ ਲਈ ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੁਲ 904 ਉਮੀਦਵਾਰ ਚੋਣ ਮੈਦਾਨ ’ਚ ਹਨ।