
ਅੱਜ ਪੰਜਾਬੀ ਤੋੜਨਗੇ ਸਾਰੇ ਰਿਕਾਰਡ , ਦੇਖੋ ਤੁਹਾਡੇ ਇਲਾਕੇ 'ਚ ਕਿੰਨੇ ਫ਼ੀਸਦੀ ਪਈਆਂ ਵੋਟਾਂ?
Lok Sabha Elections 2024 : ਅੱਜ ਲੋਕ ਸਭਾ ਚੋਣਾਂ 2024 ਲਈ ਵੋਟਿੰਗ ਦਾ 7ਵਾਂ ਅਤੇ ਆਖਰੀ ਪੜਾਅ ਹੈ। ਪੰਜਾਬ ਸਮੇਤ 7 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 57 ਸੀਟਾਂ ‘ਤੇ ਵੋਟਿੰਗ ਚੱਲ ਰਹੀ ਹੈ, ਜੋ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਪੰਜਾਬ 'ਚ ਤਾਬੜਤੋੜ ਵੋਟਾਂ ਪੈ ਰਹੀਆਂ ਹਨ ਅਤੇ ਅੱਜ ਪੰਜਾਬੀ ਸਾਰੇ ਰਿਕਾਰਡ ਤੋੜਨਗੇ। ਪੰਜਾਬ 'ਚ ਸਵੇਰੇ 11 ਵਜੇ ਤੱਕ 23.91 ਫੀਸਦੀ ਵੋਟਿੰਗ ਹੋਈ ਹੈ।
ਦੇਖੋ ਤੁਹਾਡੇ ਇਲਾਕੇ 'ਚ ਕਿੰਨੇ ਫ਼ੀਸਦੀ ਪਈਆਂ ਵੋਟਾਂ?
ਗੁਰਦਾਸਪੁਰ-24.72%
ਅੰਮ੍ਰਿਤਸਰ-2.17%
ਖਡੂਰ ਸਾਹਿਬ-23.46%
ਜਲੰਧਰ-24.59%
ਹੁਸ਼ਿਆਰਪੁਰ-22.74%
ਅਨੰਦਪੁਰ ਸਾਹਿਬ-23.99%
ਲੁਧਿਆਣਾ-22.19%
ਫਤਿਹਗੜ੍ਹ ਸਾਹਿਬ-22.69%
ਫਰੀਦਕੋਟ-22.41%
ਫ਼ਿਰੋਜ਼ਪੁਰ-25.73%
ਬਠਿੰਡਾ-26.56%
ਸੰਗਰੂਰ-26.26%
ਪਟਿਆਲਾ-25.18%
ਇਸ ਦੌਰਾਨ 'ਆਪ', ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਉਮੀਦਵਾਰ ਅਤੇ ਆਗੂ ਵੋਟਾਂ ਪਾਉਣ ਲਈ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ। ਸੰਗਰੂਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਈ ਹੈ। ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ, ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੋਹਾਲੀ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਜਲੰਧਰ 'ਚ ਆਪਣੀ ਵੋਟ ਪਾਈ ਹੈ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਲਈ ਅੱਜ ਯਾਨੀ 1 ਜੂਨ ਨੂੰ ਵੋਟਿੰਗ ਹੋ ਰਹੀ ਹੈ। ਜਿਸ ਵਿੱਚ ਹੋਰਨਾਂ ਸੂਬਿਆਂ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੇ ਲਈ ਅੱਜ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਵਾਰ ਚੋਣਾਂ ਵਿਚ 2 ਕਰੋੜ 14 ਲੱਖ 61 ਹਜ਼ਾਰ 739 ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿਚ 1 ਕਰੋੜ 12 ਲੱਖ 86 ਹਜ਼ਾਰ 726 ਪੁਰਸ਼ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ।
ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ 'ਚ ਅੱਜ ਸੱਤ ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਰਾਣਸੀ ਸੀਟ ਵੀ ਸ਼ਾਮਲ ਹੈ। ਲੋਕ ਸਭਾ ਚੋਣਾਂ ਦੇ ਸਤਵੇਂ ਅਤੇ ਆਖ਼ਰੀ ਪੜਾਅ ਲਈ ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੁਲ 904 ਉਮੀਦਵਾਰ ਚੋਣ ਮੈਦਾਨ ’ਚ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 13 ਸੀਟਾਂ , ਯੂਪੀ ਦੀਆਂ 13 ਸੀਟਾਂ, ਪੱਛਮੀ ਬੰਗਾਲ ਦੀਆਂ 9 ਸੀਟਾਂ, ਬਿਹਾਰ ਦੀਆਂ 8 ਸੀਟਾਂ, ਉੜੀਸਾ ਦੀਆਂ 6 ਸੀਟਾਂ, ਹਿਮਾਚਲ ਪ੍ਰਦੇਸ਼ ਦੀਆਂ 4 ਸੀਟਾਂ, ਝਾਰਖੰਡ ਦੀਆਂ 3 ਅਤੇ ਚੰਡੀਗੜ੍ਹ ਦੀ ਇਕ ਸੀਟ 'ਤੇ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰ 'ਚ ਕਈ ਵੱਡੇ ਦਿੱਗਜਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ।