Lok Sabha Elections 2024 : ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ 'ਤੇ ਬਜ਼ੁਰਗ ਵ੍ਹੀਲ ਚੇਅਰ 'ਤੇ ਬੈਠ ਕੇ ਵੋਟ ਪਾਉਣ ਲਈ ਪਹੁੰਚਿਆ
Published : Jun 1, 2024, 11:25 am IST
Updated : Jun 1, 2024, 11:25 am IST
SHARE ARTICLE
old man vote
old man vote

ਫਤਿਹਗੜ੍ਹ ਸਾਹਿਬ ਲੋਕ ਸਭਾ ਦੇ ਪੋਲਿੰਗ ਬੂਥਾਂ 'ਤੇ ਵੋਟਿੰਗ ਜਾਰੀ

Lok Sabha Elections 2024 : ਅੱਜ ਲੋਕ ਸਭਾ ਚੋਣਾਂ 2024 ਲਈ ਵੋਟਿੰਗ ਦਾ 7ਵਾਂ ਅਤੇ ਆਖਰੀ ਪੜਾਅ ਹੈ। ਪੰਜਾਬ ਸਮੇਤ 7 ਸੂਬਿਆਂ ਅਤੇ ਇਕ ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ 57 ਸੀਟਾਂ ‘ਤੇ ਵੋਟਿੰਗ ਚੱਲ ਰਹੀ ਹੈ, ਜੋ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ 'ਤੇ ਇੱਕ ਬਜ਼ੁਰਗ ਵ੍ਹੀਲ ਚੇਅਰ 'ਤੇ ਬੈਠ ਕੇ ਵੋਟ ਪਾਉਣ ਲਈ ਪਹੁੰਚਿਆ ਹੈ। ਫਤਿਹਗੜ੍ਹ ਸਾਹਿਬ ਲੋਕ ਸਭਾ ਦੇ ਪੋਲਿੰਗ ਬੂਥਾਂ 'ਤੇ ਵੋਟਿੰਗ ਜਾਰੀ ਹੈ। ਸਵੇਰੇ 9 ਵਜੇ ਤੱਕ ਅਮਰਗੜ੍ਹ ਵਿਧਾਨ ਸਭਾ ਵਿੱਚ ਸਭ ਤੋਂ ਵੱਧ 11.65 ਫੀਸਦੀ ਵੋਟਿੰਗ ਹੋਈ। ਜਦੋਂ ਕਿ ਸਭ ਤੋਂ ਘੱਟ ਵੋਟ ਪ੍ਰਤੀਸ਼ਤ ਫਤਿਹਗੜ੍ਹ ਸਾਹਿਬ ਵਿਧਾਨ ਸਭਾ ਸੀਟ 'ਤੇ 5.10 ਫੀਸਦੀ ਰਹੀ।

ਇਸ ਸੀਟ 'ਤੇ ਕੁੱਲ 15 ਲੱਖ 50 ਹਜ਼ਾਰ 734 ਵੋਟਰ ਹਨ। ਜਿਨ੍ਹਾਂ ਵਿੱਚੋਂ 8 ਲੱਖ 22 ਹਜ਼ਾਰ 493 ਪੁਰਸ਼ ਵੋਟਰ, 7 ਲੱਖ 28 ਹਜ਼ਾਰ 209 ਮਹਿਲਾ ਵੋਟਰ ਹਨ। ਜਦਕਿ 32 ਟਰਾਂਸਜੈਂਡਰ ਵੋਟਰ ਹਨ।

 ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਲਈ ਅੱਜ ਯਾਨੀ 1 ਜੂਨ ਨੂੰ ਵੋਟਿੰਗ ਹੋ ਰਹੀ ਹੈ। ਜਿਸ ਵਿੱਚ ਹੋਰਨਾਂ ਸੂਬਿਆਂ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਇਸ ਦੇ ਲਈ ਅੱਜ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਵਾਰ ਚੋਣਾਂ ਵਿਚ 2 ਕਰੋੜ 14 ਲੱਖ 61 ਹਜ਼ਾਰ 739 ਲੋਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਨ੍ਹਾਂ ਵਿਚ 1 ਕਰੋੜ 12 ਲੱਖ 86 ਹਜ਼ਾਰ 726 ਪੁਰਸ਼ ਵੋਟਰ, 1 ਕਰੋੜ 1 ਲੱਖ 74 ਹਜ਼ਾਰ 240 ਮਹਿਲਾ ਵੋਟਰ ਅਤੇ 773 ਹੋਰ ਵੋਟਰ ਹਨ।

ਇਸ ਤੋਂ ਇਲਾਵਾ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ 'ਚ ਅੱਜ ਸੱਤ ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 57 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਾਰਾਣਸੀ ਸੀਟ ਵੀ ਸ਼ਾਮਲ ਹੈ। ਲੋਕ ਸਭਾ ਚੋਣਾਂ ਦੇ ਸਤਵੇਂ ਅਤੇ ਆਖ਼ਰੀ ਪੜਾਅ ਲਈ ਸਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕੁਲ 904 ਉਮੀਦਵਾਰ  ਚੋਣ ਮੈਦਾਨ ’ਚ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 13 ਸੀਟਾਂ , ਯੂਪੀ ਦੀਆਂ 13 ਸੀਟਾਂ, ਪੱਛਮੀ ਬੰਗਾਲ ਦੀਆਂ 9 ਸੀਟਾਂ, ਬਿਹਾਰ ਦੀਆਂ 8 ਸੀਟਾਂ, ਉੜੀਸਾ ਦੀਆਂ 6 ਸੀਟਾਂ, ਹਿਮਾਚਲ ਪ੍ਰਦੇਸ਼ ਦੀਆਂ 4 ਸੀਟਾਂ, ਝਾਰਖੰਡ ਦੀਆਂ 3 ਅਤੇ ਚੰਡੀਗੜ੍ਹ ਦੀ ਇਕ ਸੀਟ 'ਤੇ ਅੱਜ ਵੋਟਿੰਗ ਹੋ ਰਹੀ ਹੈ। ਇਸ ਦੌਰ 'ਚ ਕਈ ਵੱਡੇ ਦਿੱਗਜਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement