Punjab Weather Update: ਪੰਜਾਬ ਵਿਚ ਅੱਜ ਪਵੇਗਾ ਮੀਂਹ, ਲੋਕਾਂ ਨੂੰ ਭਿਆਨਕ ਗਰਮੀ ਤੋਂ ਮਿਲੇਗੀ ਰਾਹਤ
Published : Jun 1, 2024, 8:02 am IST
Updated : Jun 1, 2024, 8:02 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਸੂਬੇ ਦੇ ਤਾਪਮਾਨ ਵਿੱਚ ਅੱਜ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ।

Punjab Weather Update News in punjabi : ਪੰਜਾਬ ਵਿਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ 'ਚ ਹੀਟਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਗਿਆ ਹੈ। 48 ਡਿਗਰੀ ਨੂੰ ਪਾਰ ਕਰ ਚੁੱਕੇ ਸੂਬੇ ਦੇ ਤਾਪਮਾਨ ਵਿੱਚ ਅੱਜ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਇਹ ਵੀ ਪੜ੍ਹੋ: Health News: ਇਕਲਾਪਾ ਦੂਰ ਕਰਨ ਲਈ ਕੁੱਝ ਨੁਕਤੇ  

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 3 ਸਰਕਲਾਂ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਹੀਟਵੇਵ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਫਾਜ਼ਿਲਕਾ 'ਚ ਹੀਟਵੇਵ ਦੇ ਨਾਲ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: NewZealand News: ਹਾਏ ਓ ਰੱਬਾ! ਰੁਲ ਚੱਲੀਆਂ ਸੀ ਰੀਝਾਂ, ਕੁੱਤਾ ਖਾ ਗਿਆ ਵੀਜ਼ਾ 

ਪੰਜਾਬ ਦੇ ਹੋਰ 19 ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਉੱਥੇ ਹੀਟਵੇਵ, ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਜੂਨ ਦੇ ਅੰਤ ਤੱਕ ਪੰਜਾਬ ਵਿਚ ਮਾਨਸੂਨ ਸਰਗਰਮ ਹੋ ਜਾਵੇਗਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮਾਨਸੂਨ 25 ਤੋਂ 30 ਜੂਨ ਦਰਮਿਆਨ ਪੰਜਾਬ ਵਿਚ ਦਸਤਕ ਦੇਵੇਗਾ। ਅਨੁਮਾਨ ਹੈ ਕਿ ਇਸ ਸਾਲ ਭਾਰਤ ਵਿਚ ਆਮ ਨਾਲੋਂ 105 ਫੀਸਦੀ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਮਾਨਸੂਨ ਪੰਜਾਬ ਦੇ ਪਹੁੰਚਣ ਤੱਕ ਹੌਲੀ ਨਾ ਹੋਇਆ ਤਾਂ ਪੰਜਾਬ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

(For more Punjabi news apart from Punjab Weather Update News in punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ FACT CHECK

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement