
Kotkapura News : ਕੋਟਕਪੂਰਾ ਦੇ ਮੋਗਾ ਰੋਡ 'ਤੇ ਪਿੰਡ ਪੰਜਗਰਾਈਂ ਕਲਾਂ ਨੇੜੇ ਵਾਪਰਿਆ ਹਾਦਸਾ
Kotkapura News in Punjabi : ਐਤਵਾਰ ਸਵੇਰੇ ਕੋਟਕਪੁਰਾ ਦੇ ਮੋਗਾ ਰੋਡ 'ਤੇ ਪਿੰਡ ਪੰਜਗਰਾਈਂ ਕਲਾਂ ਨੇੜੇ ਪੀਆਰਟੀਸੀ ਬੱਸ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਵੰਸ਼, ਲਵ ਅਤੇ ਹੈਪੀ ਵਜੋਂ ਹੋਈ ਹੈ, ਜੋ ਬਾਘਾਪੁਰਾਣਾ (ਮੋਗਾ) ਦੇ ਰਹਿਣ ਵਾਲੇ ਹਨ। ਘਟਨਾ ਸਮੇਂ ਉਹ ਬਾਘਾਪੁਰਾਣਾ ਤੋਂ ਕੋਟਕਪੁਰਾ ਵੱਲ ਆ ਰਹੇ ਸਨ।
ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 5:30 ਵਜੇ ਦੇ ਕਰੀਬ ਵਾਪਰਿਆ। ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂਕਿ ਤੀਜੇ ਨੌਜਵਾਨ ਦੀ ਹਸਪਤਾਲ ਵਿੱਚ ਮੌਤ ਹੋ ਗਈ। ਪੰਜਗਰਾਈਂ ਕਲਾਂ ਚੌਕੀ ਇੰਚਾਰਜ ਨਵਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਰਿਵਾਰ ਦੇ ਬਿਆਨ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
(For more news apart from 3 motorcyclists killed in bus collision News in Punjabi, stay tuned to Rozana Spokesman)