32 ਸਾਲ ਬਾਅਦ ਝੂਠੇ ਪੁਲਿਸ ਮੁਕਾਬਲੇ ’ਚ ਦੋਸ਼ੀਆਂ ਨੂੰ ਮਿਲੀ ਸਜ਼ਾ

By : JUJHAR

Published : Jun 1, 2025, 12:20 pm IST
Updated : Jun 1, 2025, 12:23 pm IST
SHARE ARTICLE
After 32 years, the culprits in the fake police encounter were punished.
After 32 years, the culprits in the fake police encounter were punished.

‘ਮ੍ਰਿਤਕਾਂ ਦੇ ਵਾਰਸ ਅਜੇ ਵੀ ਨਹੀਂ ਸੰਤੁਸ਼ਟ, ਜਾਣਗੇ ਹਾਈ ਕੋਰਟ’

ਪੰਜਾਬ ਦੇ ਬਹੁ-ਚਰਚਿਤ ਕਪੂਰਥਲਾ ਪੁਲਿਸ ਮੁਕਾਬਲਾ ਆਖ਼ਰ 32 ਸਾਲਾਂ ਬਾਅਦ ਦਲੀਲਾਂ ਅੱਗੇ ਝੂਠਾ ਨਿਕਲਿਆ। ਬੀਤੇ ਦਿਨ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਦੇ ਵਿਸ਼ੇਸ਼ ਜੱਜ ਬਲਜਿੰਦਰ ਸਿੰਘ ਸਰਾਂ ਨੇ ਤਤਕਾਲੀ ਥਾਣੇਦਾਰ ਮਨਜੀਤ ਸਿੰਘ ਅਤੇ ਐਸ.ਆਈ ਗੁਰਮੇਜ ਸਿੰਘ ਨੂੰ ਅੱਠ ਸਾਲ ਦੀ ਸਖ਼ਤ ਕੈਦ ਅਤੇ 50-50 ਹਜ਼ਾਰਾਂ ਰੁਪਏ ਜੁਰਮਾਨਾ ਅਤੇ ਏਐਸਆਈ ਕਰਮਜੀਤ ਸਿੰਘ ਨੂੰ ਤਿੰਨ ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।  ਅਦਾਲਤ ਨੇ ਦੋਸ਼ੀਆਂ ਤੋਂ ਇਕੱਠੇ ਕੀਤੇ ਜੁਰਮਾਨੇ ਵਿਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਵੀ ਹੁਕਮ ਦਿਤਾ ਸੀ।  ਇਸੇ ਕੇਸ ਵਿਚ ਨਾਮਜ਼ਦ  ਕਾਂਸਟੇਬਲ ਕਸ਼ਮੀਰ ਸਿੰਘ ਅਤੇ ਹਰਜੀਤ ਸਿੰਘ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿਤਾ ਗਿਆ ਸੀ।

ਮਾਮਲੇ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਪਲਵਿੰਦਰ ਸਿੰਘ ਦੀ ਪੁੱਤਰੀ ਭੁਪਿੰਦਰ ਕੌਰ ਨੇ ਦਸਿਆ ਕਿ ਉਹ ਮੋਹਾਲੀ ਦੀ ਅਦਾਲਤ ਵਲੋਂ ਦਿਤੇ ਗਏ ਫੈਸਲੇ ਤੋਂ ਅਸੰਤੁਸ਼ਟ ਹਨ ਤੇ ਇਸ ਫ਼ੈਸਲੇ ਨੂੰ ਹਾਈ ਕੋਰਟ ਵਿਚ ਚੁਨੌਤੀ ਦੇਣਗੇ ਅਤੇ ਆਰੋਪੀਆਂ ਵਿਰੁਧ ਮੌਤ ਦੀ ਸਜ਼ਾ ਦੀ ਮੰਗ ਕਰਨਗੇ। ਅੱਗੇ ਉਨ੍ਹਾਂ ਵਲੋਂ ਦਸਿਆ ਗਿਆ ਕਿ ਕੇਸ ਦੀ ਪੈਰਵਾਈ ਕਰਦੇ ਹੋਏ ਪਹਿਲਾਂ ਉਨ੍ਹਾਂ ਦੇ ਦਾਦਾ ਦਰਸ਼ਨ ਸਿੰਘ ਦੀ ਮੌਤ ਹੋਈ ਉਸ ਤੋਂ ਬਾਅਦ ਉਨ੍ਹਾਂ ਦੀ ਦਾਦੀ ਵਲੋਂ ਇਸ ਕੇਸ ਦੀ ਪੈਰਵਾਈ ਕੀਤੀ ਜਾ ਰਹੀ ਸੀ ਦੌਰਾਨੇ ਟਰਾਇਲ ਉਨ੍ਹਾਂ ਦੀ ਮੌਤ ਹੋ ਗਈ ਤੇ ਬੀਤੀ 27 ਮਾਰਚ ਨੂੰ ਉਸ ਦੇ ਭਰਾ ਦੀ ਇਕ ਦੁਰਘਟਨਾ ਵਿਚ ਮੌਤ ਹੋਈ ਹੈ ਜਿਸ ਦਾ ਸ਼ੱਕ ਆਰੋਪੀ ਪੁਲਿਸ ਅਧਿਕਾਰੀਆਂ ਤੇ ਜਾਹਿਰ ਕੀਤਾ ਗਿਆ।

ਅੱਗੇ ਕੇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਭੁਪਿੰਦਰ ਕੌਰ ਨੇ ਦਸਿਆ ਕਿ 1993 ਵਿਚ ਜਦੋਂ ਭੁਪਿੰਦਰ ਕੌਰ ਦੀ ਉਮਰ ਤਕਰੀਬਨ 3 ਸਾਲ ਦੀ ਸੀ ਤਾਂ ਉਸ ਦੇ ਪਿਤਾ ਨੂੰ ਥਾਣਾ ਰਾਵਲਪਿੰਡੀ ਪੁਲਿਸ ਵਲੋਂ ਸਵੇਰੇ 8 ਵਜੇ ਉਨ੍ਹਾਂ ਦੇ ਘਰ ਤੋਂ ਲੈ ਕੇ ਗਏ ਅਤੇ ਉਸ ਤੋਂ ਬਾਅਦ ਉਹ ਆਪਣੇ ਪਿਤਾ ਦਾ ਰਾਹ ਵੇਖਦੀ ਰਹੀ ਤੇ ਪਿਤਾ ਅੱਜ ਤਕ ਘਰ ਨਹੀਂ ਪਰਤੇ। ਜਿਸ ਤੋਂ 2 ਸਾਲ ਬਾਅਦ ਉਨ੍ਹਾਂ ਵਲੋਂ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿਟ ਪਾਈ ਗਈ ਤਾਂ ਹਾਈ ਕੋਰਟ ਵਿਚ ਪੁਲਿਸ ਅਧਿਕਾਰੀਆਂ ਨੇ ਜਵਾਬ ਦਾਖ਼ਲ ਕੀਤਾ ਕਿ ਉਨ੍ਹਾਂ ਦੇ ਪਿਤਾ ਪਲਵਿੰਦਰ ਸਿੰਘ ਹਿਰਾਸਤ ਵਿਚੋਂ ਫ਼ਰਾਰ ਹੋ ਗਏ ਹਨ। ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਇਹ ਕੇਸ ਸੀਬੀਆਈ ਨੂੰ ਦੇ ਦਿਤਾ ਗਿਆ। ਜਿਸ ਤੋਂ ਬਾਅਦ 2005 ਵਿਚ ਇਸ ਕੇਸ ਦੀ ਚਾਰਜਸੀਟ ਸੀਬੀਆਈ ਵਲੋਂ ਮੋਹਾਲੀ ਅਦਾਲਤ ਵਿਚ ਦਾਖ਼ਲ ਕੀਤੀ ਗਈ। ਜਿਸ ਵਿਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਲੋਂ 3 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement