Amritsar News : 6 ਜੂਨ ਦੇ ਸ਼ਹੀਦੀ ਸਮਾਗਮ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਫ਼ਦ 2 ਜੂਨ ਨੂੰ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ

By : BALJINDERK

Published : Jun 1, 2025, 3:19 pm IST
Updated : Jun 1, 2025, 3:19 pm IST
SHARE ARTICLE
file photo
file photo

Amritsar News : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਮੈਂਬਰ ਜਾਣਗੇ ਦਮਦਮੀ ਟਕਸਾਲ ਦੇ ਹੈੱਡਕੁਆਟਰ

Amritsar News in punjabi :  ਜੂਨ 1984 ਦੇ ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ ਭਲਕੇ 2 ਜੂਨ ਨੂੰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੂੰ ਮਿਲਣ ਜਾਵੇਗਾ। ਇਹ ਵਫ਼ਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਬਾਬਾ ਹਰਨਾਮ ਸਿੰਘ ਨਾਲ ਮੁਲਾਕਾਤ ਕਰੇਗਾ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਨਾਲ ਮੁਲਾਕਾਤ ਦਾ ਮੰਤਵ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਅਤੇ ਸਮਾਗਮ ਦੌਰਾਨ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਰੋਕਣਾ ਹੈ।

ਉਨ੍ਹਾਂ ਆਖਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਦੀ ਸੰਵੇਦਨਾ ਨਾਲ ਜੁੜਿਆ ਹੋਇਆ ਹੈ ਅਤੇ ਇਸ ਮੌਕੇ ਹਰ ਸਾਲ ਸਿੱਖ ਕੌਮ ਸ਼ਹੀਦੀ ਸਮਾਗਮ ਕਰਕੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹੋਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ ਦੀਆਂ ਅਣਮੁੱਲੀਆਂ ਕੁਰਬਾਨੀਆਂ ਨੂੰ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਘੱਲੂਘਾਰੇ ਸਮੇਂ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਗੁਰਪੁਰਬ ਮਨਾ ਰਹੀਆਂ ਸੈਂਕੜੇ ਬੇਦੋਸ਼ੀਆਂ ਸੰਗਤਾਂ ਅਤੇ ਦਮਦਮੀ ਟਕਸਾਲ ਦੇ ਤਤਕਾਲੀ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਸਮੇਤ ਸਿੰਘਾਂ ਦੀਆਂ ਕੁਰਬਾਨੀਆਂ ਨੂੰ ਕੌਮ ਕਦੇ ਵੀ ਭੁੱਲ ਨਹੀਂ ਸਕਦੀ। 

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਦਿਨ ਨੂੰ ਸੁਹਿਰਦ ਪਹੁੰਚ ਨਾਲ ਮਨਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਸ਼ਹੀਦੀ ਸਮਾਗਮ ਨੂੰ ਸ਼ਾਂਤਮਈ ਤਰੀਕੇ ਨਾਲ ਮਨਾਉਣ ਲਈ ਸਭ ਨੂੰ ਇੱਕ ਕਦਮ ਅੱਗੇ ਵਧਾਉਣਾ ਪਵੇਗਾ ਅਤੇ ਕੌਮੀ ਹਿਤਾਂ ਨੂੰ ਪਹਿਲ ਦੇਣੀ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਸੇਵਾਦਾਰ ਹੁੰਦਿਆਂ ਮੌਜੂਦਾ ਬਣੇ ਹਾਲਾਤਾਂ ਤੋਂ ਉਹ ਚਿੰਤਤ ਤਾਂ ਜਰੂਰ ਹਨ, ਪਰ ਇਸ ਦਾ ਸਾਥਰਿਕ ਰਾਹ ਲੱਭ ਜਾਣ ਲਈ ਪੂਰਨ ਤੌਰ ਉਤੇ ਆਸਵੰਦ ਵੀ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੂਰੀ ਕੌਮ ਨੂੰ ਅਪੀਲ ਕੀਤੀ ਕਿ ਜੇਕਰ ਸਾਡੀਆਂ ਕੌਮੀ ਤਰਜੀਹਾਂ ਸੂਝ ਸਿਆਣਪ ਨਾਲ ਕੌਮ ਦੀ ਚੜ੍ਹਦੀ ਕਲਾ ਵੱਲ ਸੇਧਤ ਹੋਣ ਤਾਂ ਦੁਨੀਆਂ ਅੰਦਰ ਸਿੱਖੀ ਦੀ ਬੁਲੰਦੀ ਨੂੰ ਕੋਈ ਰੋਕ ਨਹੀਂ ਸਕਦਾ।

(For more news apart from delegation Shiromani Committee meet Baba Harnam Singh tomorrow, June 2, regarding martyrdom ceremony on June 6 News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement