ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਨੂੰ ਕੀਤਾ ਜਾਵੇ ਯਾਦ : ਜਥੇਦਾਰ ਗੜਗੱਜ

By : JUJHAR

Published : Jun 1, 2025, 2:13 pm IST
Updated : Jun 1, 2025, 2:13 pm IST
SHARE ARTICLE
The martyrdom week of June 1984 Ghallughara should be remembered with the spirit of Panthic unity: Jathedar Gargajj
The martyrdom week of June 1984 Ghallughara should be remembered with the spirit of Panthic unity: Jathedar Gargajj

ਕਿਹਾ, ਜੂਨ 1984 ਦਾ ਫੌਜੀ ਹਮਲਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ 1 ਜੂਨ ਤੋਂ ਸ਼ੁਰੂ ਹੋ ਰਹੇ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿਚ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਹ ਦਿਹਾੜੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਮਨਾਏ ਜਾਣ।

ਉਨ੍ਹਾਂ ਕਿਹਾ ਕਿ ਜੂਨ 1984 ਵਿਚ ਜਦੋਂ ਸਿੱਖ ਸੰਗਤ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਇਕੱਤਰ ਹੋਈ ਸੀ ਤਾਂ ਭਾਰਤ ਦੀ ਕਾਂਗਰਸ ਸਰਕਾਰ ਵਲੋਂ ਸਿੱਖਾਂ ਦੇ ਕੇਂਦਰੀ ਧਾਰਮਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਟੈਂਕਾਂ, ਤੋਪਾਂ ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਸੀ,

ਜਿਸ ਵਿਚ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਸਮੇਤ ਸੈਂਕੜੇ ਸਿੱਖ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ। ਇਸ ਦੌਰਾਨ ਪੰਜਾਬ ਦੇ ਕਈ ਹੋਰ ਗੁਰਦੁਆਰਾ ਸਾਹਿਬਾਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ।

ਜੂਨ 1984 ਦਾ ਫੌਜੀ ਹਮਲਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਹਰ ਸਾਲ ਜੂਨ ਦਾ ਪਹਿਲਾ ਹਫ਼ਤਾ ਕੌਮ ਲਈ ਬਹੁਤ ਹੀ ਭਾਵਨਾਤਮਕ ਤੇ ਵਿਰਾਗਮਈ ਹੁੰਦਾ ਹੈ ਜਦੋਂ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਨੇ ਕੌਮ ਲਈ ਆਪਣੀਆਂ ਜਾਨਾਂ ਵਾਰੀਆਂ ਤੇ ਕੌਮ ਦੇ ਦਿਲਾਂ ਵਿੱਚ ਇਨ੍ਹਾਂ ਲਈ ਹਮੇਸ਼ਾ ਹੀ ਸਤਿਕਾਰਤ ਥਾਂ ਰਹੇਗੀ।

ਉਨ੍ਹਾਂ ਕਿਹਾ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਇਕ ਤੋਂ ਛੇ ਜੂਨ ਤੱਕ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਕੌਮ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ, ਲੈਕਚਰ ਤੇ ਸੈਮੀਨਾਰ ਕਰਵਾਏ ਜਾਣ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੱਚੀ ਸ਼ਰਧਾਂਜਲੀ ਭੇਟ ਕਰਨ ਲਈ ਇਨ੍ਹਾਂ ਸ਼ਹੀਦਾਂ ਦੇ ਜੀਵਨਾਂ ਉੱਤੇ ਵੱਧ ਤੋਂ ਵੱਧ ਰੀਸਰਚ ਕਰਕੇ ਦਸਤਾਵੇਜ਼ ਤੇ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾਣ ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਇਹ ਇਤਿਹਾਸ ਸਾਂਭਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦਾ ਇਤਿਹਾਸ ਜੱਥੇਬੰਦਕ ਢੰਗ ਨਾਲ ਪੰਜਾਬੀ ਤੇ ਅੰਗਰੇਜ਼ੀ ਭਾਸ਼ਾਵਾਂ ਵਿਚ ਵੱਡੇ ਪੱਧਰ ਉੱਪਰ ਪ੍ਰਕਾਸ਼ਿਤ ਕਰ ਕੇ ਸਮੁੱਚੇ ਵਿਸ਼ਵ ਦੇ ਸਾਹਮਣੇ ਲਿਆਂਦਾ ਜਾਵੇ। ਜਥੇਦਾਰ ਗੜਗੱਜ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਤਾਕੀਦ ਕੀਤੀ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰੂ ਘਰਾਂ ਅੰਦਰ ਵਿਸ਼ੇਸ਼ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣ ਅਤੇ ਜੇਕਰ ਸਮੇਂ ਦੀ ਘਾਟ ਹੋਵੇ ਤਾਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਜਾਣ।

ਗੁਰਦੁਆਰਾ ਪ੍ਰਬੰਧਕ ਗੁਰੂ ਘਰਾਂ ਅੰਦਰ ਇਤਿਹਾਸਕਾਰਾਂ ਤੇ ਕਥਾਵਾਚਕਾਂ ਨੂੰ ਸੱਦ ਕੇ ਜੂਨ 1984 ਦਾ ਇਤਿਹਾਸ ਸੰਗਤ ਨੂੰ ਦੱਸਣ ਦਾ ਪ੍ਰਬੰਧ ਕਰਨ ਕਿ ਉਸ ਸਮੇਂ ਸਰਕਾਰ ਵਲੋਂ ਸਿੱਖਾਂ ਨਾਲ ਕੀ-ਕੀ ਵਧੀਕੀਆਂ ਕੀਤੀਆਂ ਗਈਆਂ ਤੇ ਬਾਅਦ ਵਿਚ ਨਵੰਬਰ 1984 ਵਿਚ ਵੀ ਕਿਵੇਂ ਦੇਸ਼ ਭਰ ਵਿਚ ਸਿੱਖਾਂ ਦੇ ਯੋਜਨਾਬੱਧ ਢੰਗ ਨਾਲ ਕਤਲੇਆਮ ਕੀਤੇ ਗਏ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਮੇਂ-ਸਮੇਂ ਕੁਝ ਤਾਕਤਾਂ ਵੱਲੋਂ ਲੁਕਵੇਂ ਢੰਗ ਨਾਲ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਕਿ ਸਿੱਖ ਕੌਮ ਜੂਨ 1984 ਦੇ ਸ਼ਹੀਦਾਂ ਨੂੰ ਯਾਦ ਨਾ ਕਰੇ ਅਤੇ ਖ਼ਾਲਸਾ ਪੰਥ ਵਿਚ ਪਾੜਾ ਵਧੇ, ਲੇਕਿਨ ਕੌਮ ਨੇ ਹਮੇਸ਼ਾ ਹੀ ਚੜ੍ਹਦੀ ਕਲਾ ਨਾਲ ਆਪਣੇ ਸ਼ਹੀਦਾਂ ਨੂੰ ਯਾਦ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ।

ਉਨ੍ਹਾਂ ਕਿਹਾ ਕਿ ਅੱਜ ਕੌਮ ਨੂੰ ਆਪਸੀ ਇਤਫ਼ਾਕ ਦੀ ਲੋੜ ਹੈ, ਨਾ ਕਿ ਨਿਫ਼ਾਕ ਦੀ, ਤਾਂ ਜੋ ਸਮੁੱਚੀ ਸਿੱਖ ਸ਼ਕਤੀ ਮਜ਼ਬੂਤ ਹੋਵੇ ਅਤੇ ਕੌਮ ਚੜ੍ਹਦੀ ਕਲਾ ਦੀਆਂ ਪੁਲਾਂਘਾਂ ਪੁੱਟੇ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰ ਕੇ ਸਿੱਖ ਕੌਮ ਨੂੰ ਇੱਕ ਜਥੇਬੰਦੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਿਰਜਣਾ ਕਰਕੇ ਸਾਨੂੰ ਇੱਕ ਸਾਂਝੇ ਪਰਿਵਾਰ ਵਜੋਂ ਸਿਰਜਿਆ ਹੈ ਜਿਸ ਦਾ ਅਰਥ ਵੱਖ-ਵੱਖ ਜਥੇਬੰਦੀਆਂ ਦਾ ਇਕਜੁੱਟ ਹੋਣਾ ਹੈ ਪਰ ਇਸ ਦਾ ਭਾਵ ਕੌਮ ਦੇ ਕੰਮ ਕਿਸੇ ਖਾਸ ਪ੍ਰਬੰਧ ਨਾਲ ਹੋਣ ਅਤੇ ਕੌਮ ਆਪ ਆਪਣੇ ਅਸੂਲਾਂ ਦੇ ਪ੍ਰਬੰਧ ਵਿੱਚ ਚੱਲੇ, ਕੌਮ ਦਾ ਹਰ ਮੈਂਬਰ ਆਪਣੇ ਧਰਮ ਤੇ ਫ਼ਰਜ਼ ਉੱਪਰ ਦ੍ਰਿੜ੍ਹ ਹੋਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement